੩੯੮
ਜਿਸ ਨੋ ਮੰਨੇ ਆਪਿ ਸੋਈ ਮਾਨੀਐ ॥ ਪ੍ਰਗਟ ਪੁਰਖੁ ਪਰਵਾਣੁ ਸਭ ਠਾਈ ਜਾਨੀਐ ॥ ੩ ॥ ਦਿਨਸੁ ਰੈਣਿ ਆਰਾਧਿ ਸਮਾੑਲੇ ਸਾਹ ਸਾਹ ॥ ਨਾਨਕ ਕੀ ਲੋਚਾ ਪੂਰਿ ਸਚੇ ਪਾਤਿਸਾਹ ॥ ੪ ॥ ੬ ॥ ੧੦੮ ॥ ਆਸਾ ਮਹਲਾ ੫ ॥ ਪੂਰਿ ਰਹਿਆ ਸ੍ਰਬ ਠਾਇ ਹਮਾਰਾ ਖਸਮੁ ਸੋਇ ॥ ਏਕੁ ਸਾਹਿਬੁ ਸਿਰਿ ਛਤੁ ਦੂਜਾ ਨਾਹਿ ਕੋਇ ॥ ੧ ॥ ਜਿਉ ਭਾਵੈ ਤਿਉ ਰਾਖੁ ਰਾਖਣਹਾਰਿਆ ॥ ਤੁਝ ਬਿਨੁ ਅਵਰੁ ਨ ਕੋਇ ਨਦਰਿ ਨਿਹਾਰਿਆ ॥ ੧ ॥ ਰਹਾਉ ॥ ਪ੍ਰਤਿਪਾਲੇ ਪ੍ਰਭੁ ਆਪਿ ਘਟਿ ਘਟਿ ਸਾਰੀਐ ॥ ਜਿਸੁ ਮਨਿ ਵੁਠਾ ਆਪਿ ਤਿਸੁ ਨ ਵਿਸਾਰੀਐ ॥ ੨ ॥ ਕੋ ਕਿਛੁ ਕਰੇ ਸੁ ਆਪਿ ਆਪਣ ਭਾਣਿਆ ॥ ਭਗਤਾ ਕਾ ਸਹਾਈ ਜੁਗਿ ਜੁਗਿ ਜਾਣਿਆ ॥ ੩ ॥ ਜਪਿ ਜਪਿ ਹਰਿ ਕਾ ਨਾਮੁ ਕਦੇ ਨ ਝੂਰੀਐ ॥ ਨਾਨਕ ਦਰਸ ਪਿਆਸ ਲੋਚਾ ਪੂਰੀਐ ॥ ੪ ॥ ੭ ॥ ੧੦੯ ॥ ਆਸਾ ਮਹਲਾ ੫ ॥ ਕਿਆ ਸੋਵਹਿ ਨਾਮੁ ਵਿਸਾਰਿ ਗਾਫਲ ਗਹਿਲਿਆ ॥ ਕਿਤੀਂ. ਇਤੁ ਦਰੀਆਇ ਵੰਞਨਿੑ ਵਹਦਿਆ ॥ ੧ ॥ ਬੋਹਿਥੜਾ ਹਰਿ ਚਰਣ ਮਨ ਚੜਿ ਲੰਘੀਐ ॥ ਆਠ ਪਹਰ ਗੁਣ ਗਾਇ ਸਾਧੂ ਸੰਗੀਐ ॥ ੧ ॥ ਰਹਾਉ ॥ ਭੋਗਹਿ ਭੋਗ ਅਨੇਕ ਵਿਣਿ ਨਾਵੈ ਸੁੰਞਿਆ ॥ ਹਰਿ ਕੀ ਭਗਤਿ ਬਿਨਾ ਮਰਿ ਮਰਿ ਰੁੰਨਿਆ ॥ ੨ ॥ ਕਪੜ ਭੋਗ ਸੁਗੰਧ ਤਨਿ ਮਰਦਨ ਮਾਲਣਾ ॥ ਬਿਨੁ ਸਿਮਰਨ ਤਨੁ ਛਾਰੁ ਸਰਪਰ ਚਾਲਣਾ ॥ ੩ ॥ ਮਹਾ ਬਿਖਮੁ ਸੰਸਾਰੁ ਵਿਰਲੈ ਪੇਖਿਆ ॥ ਛੂਟਨੁ ਹਰਿ ਕੀ ਸਰਣਿ ਲੇਖੁ ਨਾਨਕ ਲੇਖਿਆ ॥ ੪ ॥ ੮ ॥ ੧੧੦ ॥ ਆਸਾ ਮਹਲਾ ੫ ॥ ਕੋਇ ਨ ਕਿਸ ਹੀ ਸੰਗਿ ਕਾਹੇ ਗਰਬੀਐ ॥ ਏਕੁ ਨਾਮੁ ਆਧਾਰੁ ਭਉਜਲੁ ਤਰਬੀਐ ॥ ੧ ॥ ਮੈ ਗਰੀਬ ਸਚੁ ਟੇਕ ਤੂੰ ਮੇਰੇ ਸਤਿਗੁਰ ਪੂਰੇ ॥ ਦੇਖਿ ਤੁਮਾੑਰਾ ਦਰਸਨੋ ਮੇਰਾ ਮਨੁ ਧੀਰੇ ॥ ੧ ॥ ਰਹਾਉ ॥ ਰਾਜੁ ਮਾਲੁ ਜੰਜਾਲੁ ਕਾਜਿ ਨ ਕਿਤੈ ਗਨੋੁ ॥ ਹਰਿ ਕੀਰਤਨੁ ਆਧਾਰੁ ਨਿਹਚਲ ਏਹੁ ਧਨੋੁ ॥ ੨ ॥ ਜੇਤੇ ਮਾਇਆ ਰੰਗ ਤੇਤ ਪਛਾਵਿਆ ॥ ਸੁਖ ਕਾ ਨਾਮੁ ਨਿਧਾਨੁ ਗੁਰਮੁਖਿ ਗਾਵਿਆ ॥ ੩ ॥ ਸਚਾ ਗੁਣੀ ਨਿਧਾਨੁ ਤੂੰ ਪ੍ਰਭ ਗਹਿਰ ਗੰਭੀਰੇ ॥ ਆਸ ਭਰੋਸਾ ਖਸਮ ਕਾ ਨਾਨਕ ਕੇ ਜੀਅਰੇ ॥ ੪ ॥ ੯ ॥ ੧੧੧ ॥ ਆਸਾ ਮਹਲਾ ੫ ॥ ਜਿਸੁ ਸਿਮਰਤ ਦੁਖੁ ਜਾਇ ਸਹਜ ਸੁਖੁ ਪਾਈਐ ॥ ਰੈਣਿ ਦਿਨਸੁ ਕਰ ਜੋੜਿ ਹਰਿ ਹਰਿ ਧਿਆਈਐ ॥ ੧ ॥ ਨਾਨਕ ਕਾ ਪ੍ਰਭੁ ਸੋਇ ਜਿਸ ਕਾ ਸਭੁ ਕੋਇ ॥ ਸਰਬ ਰਹਿਆ ਭਰਪੂਰਿ ਸਚਾ ਸਚੁ ਸੋਇ ॥ ੧ ॥ ਰਹਾਉ ॥ ਅੰਤਰਿ ਬਾਹਰਿ ਸੰਗਿ ਸਹਾਈ ਗਿਆਨ ਜੋਗੁ ॥ ਤਿਸਹਿ ਅਰਾਧਿ ਮਨਾ ਬਿਨਾਸੈ ਸਗਲ ਰੋਗੁ ॥ ੨ ॥ ਰਾਖਨਹਾਰੁ ਅਪਾਰੁ ਰਾਖੈ ਅਗਨਿ ਮਾਹਿ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥