੩੯੯
ਸੀਤਲ ਹਰਿ ਹਰਿ ਨਾਮੁ ਸਿਮਰਤ ਤਪਤਿ ਜਾਇ ॥ ੩ ॥ ਸੂਖ ਸਹਜ ਆਨੰਦ ਘਣਾ ਨਾਨਕ ਜਨ ਧੂਰਾ ॥ ਕਾਰਜ ਸਗਲੇ ਸਿਧਿ ਭਏ ਭੇਟਿਆ ਗੁਰੁ ਪੂਰਾ ॥ ੪ ॥ ੧੦ ॥ ੧੧੨ ॥ ਆਸਾ ਮਹਲਾ ੫ ॥ ਗੋਬਿੰਦੁ ਗੁਣੀ ਨਿਧਾਨੁ ਗੁਰਮੁਖਿ ਜਾਣੀਐ ॥ ਹੋਇ ਕ੍ਰਿਪਾਲੁ ਦਇਆਲੁ ਹਰਿ ਰੰਗੁ ਮਾਣੀਐ ॥ ੧ ॥ ਆਵਹੁ ਸੰਤ ਮਿਲਾਹ ਹਰਿ ਕਥਾ ਕਹਾਣੀਆ ॥ ਅਨਦਿਨੁ ਸਿਮਰਹ ਨਾਮੁ ਤਜਿ ਲਾਜ ਲੋਕਾਣੀਆ ॥ ੧ ॥ ਰਹਾਉ ॥ ਜਪਿ ਜਪਿ ਜੀਵਾ ਨਾਮੁ ਹੋਵੈ ਅਨਦੁ ਘਣਾ ॥ ਮਿਥਿਆ ਮੋਹੁ ਸੰਸਾਰੁ ਝੂਠਾ ਵਿਣਸਣਾ ॥ ੨ ॥ ਚਰਣ ਕਮਲ ਸੰਗਿ ਨੇਹੁ ਕਿਨੈ ਵਿਰਲੈ ਲਾਇਆ ॥ ਧੰਨੁ ਸੁਹਾਵਾ ਮੁਖੁ ਜਿਨਿ ਹਰਿ ਧਿਆਇਆ ॥ ੩ ॥ ਜਨਮ ਮਰਣ ਦੁਖ ਕਾਲ ਸਿਮਰਤ ਮਿਟਿ ਜਾਵਈ ॥ ਨਾਨਕ ਕੈ ਸੁਖੁ ਸੋਇ ਜੋ ਪ੍ਰਭ ਭਾਵਈ ॥ ੪ ॥ ੧੧ ॥ ੧੧੩ ॥ ਆਸਾ ਮਹਲਾ ੫ ॥ ਆਵਹੁ ਮੀਤ ਇਕਤ੍ਰ ਹੋਇ ਰਸ ਕਸ ਸਭਿ ਭੁੰਚਹ ॥ ਅੰਮ੍ਰਿਤ ਨਾਮੁ ਹਰਿ ਹਰਿ ਜਪਹ ਮਿਲਿ ਪਾਪਾ ਮੁੰਚਹ ॥ ੧ ॥ ਤਤੁ ਵੀਚਾਰਹੁ ਸੰਤ ਜਨਹੁ ਤਾ ਤੇ ਬਿਘਨੁ ਨ ਲਾਗੈ ॥ ਖੀਨ ਭਏ ਸਭਿ ਤਸਕਰਾ ਗੁਰਮੁਖਿ ਜਨੁ ਜਾਗੈ ॥ ੧ ॥ ਰਹਾਉ ॥ ਬੁਧਿ ਗਰੀਬੀ ਖਰਚੁ ਲੈਹੁ ਹਉਮੈ ਬਿਖੁ ਜਾਰਹੁ ॥ ਸਾਚਾ ਹਟੁ ਪੂਰਾ ਸਉਦਾ ਵਖਰੁ ਨਾਮੁ ਵਾਪਾਰਹੁ ॥ ੨ ॥ ਜੀਉ ਪਿੰਡੁ ਧਨੁ ਅਰਪਿਆ ਸੇਈ ਪਤਿਵੰਤੇ ॥ ਆਪਨੜੇ ਪ੍ਰਭ ਭਾਣਿਆ ਨਿਤ ਕੇਲ ਕਰੰਤੇ ॥ ੩ ॥ ਦੁਰਮਤਿ ਮਦੁ ਜੋ ਪੀਵਤੇ ਬਿਖਲੀ ਪਤਿ ਕਮਲੀ ॥ ਰਾਮ ਰਸਾਇਣਿ ਜੋ ਰਤੇ ਨਾਨਕ ਸਚ ਅਮਲੀ ॥ ੪ ॥ ੧੨ ॥ ੧੧੪ ॥ ਆਸਾ ਮਹਲਾ ੫ ॥ ਉਦਮੁ ਕੀਆ ਕਰਾਇਆ ਆਰੰਭੁ ਰਚਾਇਆ ॥ ਨਾਮੁ ਜਪੇ ਜਪਿ ਜੀਵਣਾ ਗੁਰਿ ਮੰਤ੍ਰੁ ਦ੍ਰਿੜਾਇਆ ॥ ੧ ॥ ਪਾਇ ਪਰਹ ਸਤਿਗੁਰੂ ਕੈ ਜਿਨਿ ਭਰਮੁ ਬਿਦਾਰਿਆ ॥ ਕਰਿ ਕਿਰਪਾ ਪ੍ਰਭਿ ਆਪਣੀ ਸਚੁ ਸਾਜਿ ਸਵਾਰਿਆ ॥ ੧ ॥ ਰਹਾਉ ॥ ਕਰੁ ਗਹਿ ਲੀਨੇ ਆਪਣੇ ਸਚੁ ਹੁਕਮਿ ਰਜਾਈ ॥ ਜੋ ਪ੍ਰਭਿ ਦਿਤੀ ਦਾਤਿ ਸਾ ਪੂਰਨ ਵਡਿਆਈ ॥ ੨ ॥ ਸਦਾ ਸਦਾ ਗੁਣ ਗਾਈਅਹਿ ਜਪਿ ਨਾਮੁ ਮੁਰਾਰੀ ॥ ਨੇਮੁ ਨਿਬਾਹਿਓ ਸਤਿਗੁਰੂ ਪ੍ਰਭਿ ਕਿਰਪਾ ਧਾਰੀ ॥ ੩ ॥ ਨਾਮੁ ਧਨੁ ਗੁਣ ਗਾਉ ਲਾਭੁ ਪੂਰੈ ਗੁਰਿ ਦਿਤਾ ॥ ਵਣਜਾਰੇ ਸੰਤ ਨਾਨਕਾ ਪ੍ਰਭੁ ਸਾਹੁ ਅਮਿਤਾ ॥ ੪ ॥ ੧੩ ॥ ੧੧੫ ॥ ਆਸਾ ਮਹਲਾ ੫ ॥ ਜਾ ਕਾ ਠਾਕੁਰੁ ਤੁਹੀ ਪ੍ਰਭ ਤਾ ਕੇ ਵਡਭਾਗਾ ॥ ਓਹੁ ਸੁਹੇਲਾ ਸਦ ਸੁਖੀ ਸਭੁ ਭ੍ਰਮੁ ਭਉ ਭਾਗਾ ॥ ੧ ॥ ਹਮ ਚਾਕਰ ਗੋਬਿੰਦ ਕੇ ਠਾਕੁਰੁ ਮੇਰਾ ਭਾਰਾ ॥ ਕਰਨ ਕਰਾਵਨ ਸਗਲ ਬਿਧਿ ਸੋ ਸਤਿਗੁਰੂ ਹਮਾਰਾ ॥ ੧ ॥ ਰਹਾਉ ॥ ਦੂਜਾ ਨਾਹੀ ਅਉਰੁ ਕੋ ਤਾ ਕਾ ਭਉ ਕਰੀਐ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥