੪੦੦
ਗੁਰ ਸੇਵਾ ਮਹਲੁ ਪਾਈਐ ਜਗੁ ਦੁਤਰੁ ਤਰੀਐ ॥ ੨ ॥ ਦ੍ਰਿਸਟਿ ਤੇਰੀ ਸੁਖੁ ਪਾਈਐ ਮਨ ਮਹਿ ਨਿਧਾਨਾ ॥ ਜਾ ਕਉ ਤੁਮ ਕਿਰਪਾਲ ਭਏ ਸੇਵਕ ਸੇ ਪਰਵਾਨਾ ॥ ੩ ॥ ਅੰਮ੍ਰਿਤ ਰਸੁ ਹਰਿ ਕੀਰਤਨੋ ਕੋ ਵਿਰਲਾ ਪੀਵੈ ॥ ਵਜਹੁ ਨਾਨਕ ਮਿਲੈ ਏਕੁ ਨਾਮੁ ਰਿਦ ਜਪਿ ਜਪਿ ਜੀਵੈ ॥ ੪ ॥ ੧੪ ॥ ੧੧੬ ॥ ਆਸਾ ਮਹਲਾ ੫ ॥ ਜਾ ਪ੍ਰਭ ਕੀ ਹਉ ਚੇਰੁਲੀ ਸੋ ਸਭ ਤੇ ਊਚਾ ॥ ਸਭੁ ਕਿਛੁ ਤਾ ਕਾ ਕਾਂਢੀਐ ਥੋਰਾ ਅਰੁ ਮੂਚਾ ॥ ੧ ॥ ਜੀਅ ਪ੍ਰਾਨ ਮੇਰਾ ਧਨੋ ਸਾਹਿਬ ਕੀ ਮਨੀਆ ॥ ਨਾਮਿ ਜਿਸੈ ਕੈ ਊਜਲੀ ਤਿਸੁ ਦਾਸੀ ਗਨੀਆ ॥ ੧ ॥ ਰਹਾਉ ॥ ਵੇਪਰਵਾਹੁ ਅਨੰਦ ਮੈ ਨਾਉ ਮਾਣਕ ਹੀਰਾ ॥ ਰਜੀ ਧਾਈ ਸਦਾ ਸੁਖੁ ਜਾ ਕਾ ਤੂੰ ਮੀਰਾ ॥ ੨ ॥ ਸਖੀ ਸਹੇਰੀ ਸੰਗ ਕੀ ਸੁਮਤਿ ਦ੍ਰਿੜਾਵਉ ॥ ਸੇਵਹੁ ਸਾਧੂ ਭਾਉ ਕਰਿ ਤਉ ਨਿਧਿ ਹਰਿ ਪਾਵਉ ॥ ੩ ॥ ਸਗਲੀ ਦਾਸੀ ਠਾਕੁਰੈ ਸਭ ਕਹਤੀ ਮੇਰਾ ॥ ਜਿਸਹਿ ਸੀਗਾਰੇ ਨਾਨਕਾ ਤਿਸੁ ਸੁਖਹਿ ਬਸੇਰਾ ॥ ੪ ॥ ੧੫ ॥ ੧੧੭ ॥ ਆਸਾ ਮਹਲਾ ੫ ॥ ਸੰਤਾ ਕੀ ਹੋਇ ਦਾਸਰੀ ਏਹੁ ਅਚਾਰਾ ਸਿਖੁ ਰੀ ॥ ੧ ॥ ਸਗਲ ਗੁਣਾ ਗੁਣ ਊਤਮੋ ਭਰਤਾ ਦੂਰਿ ਨ ਪਿਖੁ ਰੀ ॥ ੧ ॥ ਇਹੁ ਮਨੁ ਸੁੰਦਰਿ ਆਪਣਾ ਹਰਿ ਨਾਮਿ ਮਜੀਠੈ ਰੰਗਿ ਰੀ ॥ ਤਿਆਗਿ ਸਿਆਣਪ ਚਾਤੁਰੀ ਤੂੰ ਜਾਣੁ ਗੁਪਾਲਹਿ ਸੰਗਿ ਰੀ ॥ ੧ ॥ ਰਹਾਉ ॥ ਭਰਤਾ ਕਹੈ ਸੁ ਮਾਨੀਐ ਏਹੁ ਸੀਗਾਰੁ ਬਣਾਇ ਰੀ ॥ ਦੂਜਾ ਭਾਉ ਵਿਸਾਰੀਐ ਏਹੁ ਤੰਬੋਲਾ ਖਾਇ ਰੀ ॥ ੨ ॥ ਗੁਰ ਕਾ ਸਬਦੁ ਕਰਿ ਦੀਪਕੋ ਇਹ ਸਤ ਕੀ ਸੇਜ ਬਿਛਾਇ ਰੀ ॥ ਆਠ ਪਹਰ ਕਰ ਜੋੜਿ ਰਹੁ ਤਉ ਭੇਟੈ ਹਰਿ ਰਾਇ ਰੀ ॥ ੩ ॥ ਤਿਸ ਹੀ ਚਜੁ ਸੀਗਾਰੁ ਸਭੁ ਸਾਈ ਰੂਪਿ ਅਪਾਰਿ ਰੀ ॥ ਸਾਈ ਸੋੁਹਾਗਣਿ ਨਾਨਕਾ ਜੋ ਭਾਣੀ ਕਰਤਾਰਿ ਰੀ ॥ ੪ ॥ ੧੬ ॥ ੧੧੮ ॥ ਆਸਾ ਮਹਲਾ ੫ ॥ ਡੀਗਨ ਡੋਲਾ ਤਊ ਲਉ ਜਉ ਮਨ ਕੇ ਭਰਮਾ ॥ ਭ੍ਰਮ ਕਾਟੇ ਗੁਰਿ ਆਪਣੈ ਪਾਏ ਬਿਸਰਾਮਾ ॥ ੧ ॥ ਉਇ ਬਿਖਾਦੀ ਦੋਖੀਆ ਤੇ ਗੁਰ ਤੇ ਹੂਟੇ ॥ ਹਮ ਛੂਟੇ ਅਬ ਉਨਾੑ ਤੇ ਓਇ ਹਮ ਤੇ ਛੂਟੇ ॥ ੧ ॥ ਰਹਾਉ ॥ ਮੇਰਾ ਤੇਰਾ ਜਾਨਤਾ ਤਬ ਹੀ ਤੇ ਬੰਧਾ ॥ ਗੁਰਿ ਕਾਟੀ ਅਗਿਆਨਤਾ ਤਬ ਛੁਟਕੇ ਫੰਧਾ ॥ ੨ ॥ ਜਬ ਲਗੁ ਹੁਕਮੁ ਨ ਬੂਝਤਾ ਤਬ ਹੀ ਲਉ ਦੁਖੀਆ ॥ ਗੁਰ ਮਿਲਿ ਹੁਕਮੁ ਪਛਾਣਿਆ ਤਬ ਹੀ ਤੇ ਸੁਖੀਆ ॥ ੩ ॥ ਨਾ ਕੋ ਦੁਸਮਨੁ ਦੋਖੀਆ ਨਾਹੀ ਕੋ ਮੰਦਾ ॥ ਗੁਰ ਕੀ ਸੇਵਾ ਸੇਵਕੋ ਨਾਨਕ ਖਸਮੈ ਬੰਦਾ ॥ ੪ ॥ ੧੭ ॥ ੧੧੯ ॥ ਆਸਾ ਮਹਲਾ ੫ ॥ ਸੂਖ ਸਹਜ ਆਨਦੁ ਘਣਾ ਹਰਿ ਕੀਰਤਨੁ ਗਾਉ ॥ ਗਰਹ ਨਿਵਾਰੇ ਸਤਿਗੁਰੂ ਦੇ ਅਪਣਾ ਨਾਉ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥