੪੦੧
੧॥ ਬਲਿਹਾਰੀ ਗੁਰ ਆਪਣੇ ਸਦ ਸਦ ਬਲਿ ਜਾਉ ॥ ਗੁਰੂ ਵਿਟਹੁ ਹਉ ਵਾਰਿਆ ਜਿਸੁ ਮਿਲਿ ਸਚੁ ਸੁਆਉ ॥ ੧ ॥ ਰਹਾਉ ॥ ਸਗੁਨ ਅਪਸਗੁਨ ਤਿਸ ਕਉ ਲਗਹਿ ਜਿਸੁ ਚੀਤਿ ਨ ਆਵੈ ॥ ਤਿਸੁ ਜਮੁ ਨੇੜਿ ਨ ਆਵਈ ਜੋ ਹਰਿ ਪ੍ਰਭਿ ਭਾਵੈ ॥ ੨ ॥ ਪੁੰਨ ਦਾਨ ਜਪ ਤਪ ਜੇਤੇ ਸਭ ਊਪਰਿ ਨਾਮੁ ॥ ਹਰਿ ਹਰਿ ਰਸਨਾ ਜੋ ਜਪੈ ਤਿਸੁ ਪੂਰਨ ਕਾਮੁ ॥ ੩ ॥ ਭੈ ਬਿਨਸੇ ਭ੍ਰਮ ਮੋਹ ਗਏ ਕੋ ਦਿਸੈ ਨ ਬੀਆ ॥ ਨਾਨਕ ਰਾਖੇ ਪਾਰਬ੍ਰਹਮਿ ਫਿਰਿ ਦੂਖੁ ਨ ਥੀਆ ॥ ੪ ॥ ੧੮ ॥ ੧੨੦ ॥

ਆਸਾ ਘਰੁ ੯ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਚਿਤਵਉ ਚਿਤਵਿ ਸਰਬ ਸੁਖ ਪਾਵਉ ਆਗੈ ਭਾਵਉ ਕਿ ਨ ਭਾਵਉ ॥ ਏਕੁ ਦਾਤਾਰੁ ਸਗਲ ਹੈ ਜਾਚਿਕ ਦੂਸਰ ਕੈ ਪਹਿ ਜਾਵਉ ॥ ੧ ॥ ਹਉ ਮਾਗਉ ਆਨ ਲਜਾਵਉ ॥ ਸਗਲ ਛਤ੍ਰਪਤਿ ਏਕੋ ਠਾਕੁਰੁ ਕਉਨੁ ਸਮਸਰਿ ਲਾਵਉ ॥ ੧ ॥ ਰਹਾਉ ॥ ਊਠਉ ਬੈਸਉ ਰਹਿ ਭਿ ਨ ਸਾਕਉ ਦਰਸਨੁ ਖੋਜਿ ਖੋਜਾਵਉ ॥ ਬ੍ਰਹਮਾਦਿਕ ਸਨਕਾਦਿਕ ਸਨਕ ਸਨੰਦਨ ਸਨਾਤਨ ਸਨਤ ਕੁਮਾਰ ਤਿਨੑ ਕਉ ਮਹਲੁ ਦੁਲਭਾਵਉ ॥ ੨ ॥ ਅਗਮ ਅਗਮ ਆਗਾਧਿ ਬੋਧ ਕੀਮਤਿ ਪਰੈ ਨ ਪਾਵਉ ॥ ਤਾਕੀ ਸਰਣਿ ਸਤਿ ਪੁਰਖ ਕੀ ਸਤਿਗੁਰੁ ਪੁਰਖੁ ਧਿਆਵਉ ॥ ੩ ॥ ਭਇਓ ਕ੍ਰਿਪਾਲੁ ਦਇਆਲੁ ਪ੍ਰਭੁ ਠਾਕੁਰੁ ਕਾਟਿਓ ਬੰਧੁ ਗਰਾਵਉ ॥ ਕਹੁ ਨਾਨਕ ਜਉ ਸਾਧਸੰਗੁ ਪਾਇਓ ਤਉ ਫਿਰਿ ਜਨਮਿ ਨ ਆਵਉ ॥ ੪ ॥ ੧ ॥ ੧੨੧ ॥ ਆਸਾ ਮਹਲਾ ੫ ॥ ਅੰਤਰਿ ਗਾਵਉ ਬਾਹਰਿ ਗਾਵਉ ਗਾਵਉ ਜਾਗਿ ਸਵਾਰੀ ॥ ਸੰਗਿ ਚਲਨ ਕਉ ਤੋਸਾ ਦੀਨਾੑ ਗੋਬਿੰਦ ਨਾਮ ਕੇ ਬਿਉਹਾਰੀ ॥ ੧ ॥ ਅਵਰ ਬਿਸਾਰੀ ਬਿਸਾਰੀ ॥ ਨਾਮ ਦਾਨੁ ਗੁਰਿ ਪੂਰੈ ਦੀਓ ਮੈ ਏਹੋ ਆਧਾਰੀ ॥ ੧ ॥ ਰਹਾਉ ॥ ਦੂਖਨਿ ਗਾਵਉ ਸੁਖਿ ਭੀ ਗਾਵਉ ਮਾਰਗਿ ਪੰਥਿ ਸਮਾੑਰੀ ॥ ਨਾਮ ਦ੍ਰਿੜੁ ਗੁਰਿ ਮਨ ਮਹਿ ਦੀਆ ਮੋਰੀ ਤਿਸਾ ਬੁਝਾਰੀ ॥ ੨ ॥ ਦਿਨੁ ਭੀ ਗਾਵਉ ਰੈਨੀ ਗਾਵਉ ਗਾਵਉ ਸਾਸਿ ਸਾਸਿ ਰਸਨਾਰੀ ॥ ਸਤ ਸੰਗਤਿ ਮਹਿ ਬਿਸਾਸੁ ਹੋਇ ਹਰਿ ਜੀਵਤ ਮਰਤ ਸੰਗਾਰੀ ॥ ੩ ॥ ਜਨ ਨਾਨਕ ਕਉ ਇਹੁ ਦਾਨੁ ਦੇਹੁ ਪ੍ਰਭ ਪਾਵਉ ਸੰਤ ਰੇਨ ਉਰਿ ਧਾਰੀ ॥ ਸ੍ਰਵਨੀ ਕਥਾ ਨੈਨ ਦਰਸੁ ਪੇਖਉ ਮਸਤਕੁ ਗੁਰ ਚਰਨਾਰੀ ॥ ੪ ॥ ੨ ॥ ੧੨੨ ॥

ੴਸਤਿਗੁਰ ਪ੍ਰਸਾਦਿ ॥ ਆਸਾ ਘਰੁ ੧੦ ਮਹਲਾ ੫ ॥
ਜਿਸ ਨੋ ਤੂੰ ਅਸਥਿਰੁ ਕਰਿ ਮਾਨਹਿ ਤੇ ਪਾਹੁਨ ਦੋ ਦਾਹਾ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥