੪੦੨
ਪੁਤ੍ਰ ਕਲਤ੍ਰ ਗ੍ਰਿਹ ਸਗਲ ਸਮਗ੍ਰੀ ਸਭ ਮਿਥਿਆ ਅਸਨਾਹਾ ॥ ੧ ॥ ਰੇ ਮਨ ਕਿਆ ਕਰਹਿ ਹੈ ਹਾ ਹਾ ॥ ਦ੍ਰਿਸਟਿ ਦੇਖੁ ਜੈਸੇ ਹਰਿਚੰਦਉਰੀ ਇਕੁ ਰਾਮ ਭਜਨੁ ਲੈ ਲਾਹਾ ॥ ੧ ॥ ਰਹਾਉ ॥ ਜੈਸੇ ਬਸਤਰ ਦੇਹ ਓਢਾਨੇ ਦਿਨ ਦੋਇ ਚਾਰਿ ਭੋਰਾਹਾ ॥ ਭੀਤਿ ਊਪਰੇ ਕੇਤਕੁ ਧਾਈਐ ਅੰਤਿ ਓਰਕੋ ਆਹਾ ॥ ੨ ॥ ਜੈਸੇ ਅੰਭ ਕੁੰਡ ਕਰਿ ਰਾਖਿਓ ਪਰਤ ਸਿੰਧੁ ਗਲਿ ਜਾਹਾ ॥ ਆਵਗਿ ਆਗਿਆ ਪਾਰਬ੍ਰਹਮ ਕੀ ਉਠਿ ਜਾਸੀ ਮੁਹਤ ਚਮਾਹਾ ॥ ੩ ॥ ਰੇ ਮਨ ਲੇਖੈ ਚਾਲਹਿ ਲੇਖੈ ਬੈਸਹਿ ਲੇਖੈ ਲੈਦਾ ਸਾਹਾ ॥ ਸਦਾ ਕੀਰਤਿ ਕਰਿ ਨਾਨਕ ਹਰਿ ਕੀ ਉਬਰੇ ਸਤਿਗੁਰ ਚਰਣ ਓਟਾਹਾ ॥ ੪ ॥ ੧ ॥ ੧੨੩ ॥ ਆਸਾ ਮਹਲਾ ੫ ॥ ਅਪੁਸਟ ਬਾਤ ਤੇ ਭਈ ਸੀਧਰੀ ਦੂਤ ਦੁਸਟ ਸਜਨਈ ॥ ਅੰਧਕਾਰ ਮਹਿ ਰਤਨੁ ਪ੍ਰਗਾਸਿਓ ਮਲੀਨ ਬੁਧਿ ਹਛਨਈ ॥ ੧ ॥ ਜਉ ਕਿਰਪਾ ਗੋਬਿੰਦ ਭਈ ॥ ਸੁਖ ਸੰਪਤਿ ਹਰਿ ਨਾਮ ਫਲ ਪਾਏ ਸਤਿਗੁਰ ਮਿਲਈ ॥ ੧ ॥ ਰਹਾਉ ॥ ਮੋਹਿ ਕਿਰਪਨ ਕਉ ਕੋਇ ਨ ਜਾਨਤ ਸਗਲ ਭਵਨ ਪ੍ਰਗਟਈ ॥ ਸੰਗਿ ਬੈਠਨੋ ਕਹੀ ਨ ਪਾਵਤ ਹੁਣਿ ਸਗਲ ਚਰਣ ਸੇਵਈ ॥ ੨ ॥ ਆਢ ਆਢ ਕਉ ਫਿਰਤ ਢੂਢੰਤੇ ਮਨ ਸਗਲ ਤ੍ਰਿਸਨ ਬੁਝਿ ਗਈ ॥ ਏਕੁ ਬੋਲੁ ਭੀ ਖਵਤੋ ਨਾਹੀ ਸਾਧ ਸੰਗਤਿ ਸੀਤਲਈ ॥ ੩ ॥ ਏਕ ਜੀਹ ਗੁਣ ਕਵਨ ਵਖਾਨੈ ਅਗਮ ਅਗਮ ਅਗਮਈ ॥ ਦਾਸੁ ਦਾਸ ਦਾਸ ਕੋ ਕਹੀਅਹੁ ਜਨ ਨਾਨਕ ਹਰਿ ਸਰਣਈ ॥ ੪ ॥ ੨ ॥ ੧੨੪ ॥ ਆਸਾ ਮਹਲਾ ੫ ॥ ਰੇ ਮੂੜੇ ਲਾਹੇ ਕਉ ਤੂੰ ਢੀਲਾ ਢੀਲਾ ਤੋਟੇ ਕਉ ਬੇਗਿ ਧਾਇਆ ॥ ਸਸਤ ਵਖਰੁ ਤੂੰ ਘਿੰਨਹਿ ਨਾਹੀ ਪਾਪੀ ਬਾਧਾ ਰੇਨਾਇਆ ॥ ੧ ॥ ਸਤਿਗੁਰ ਤੇਰੀ ਆਸਾਇਆ ॥ ਪਤਿਤ ਪਾਵਨੁ ਤੇਰੋ ਨਾਮੁ ਪਾਰਬ੍ਰਹਮ ਮੈ ਏਹਾ ਓਟਾਇਆ ॥ ੧ ॥ ਰਹਾਉ ॥ ਗੰਧਣ ਵੈਣ ਸੁਣਹਿ ਓਰਝਾਵਹਿ ਨਾਮੁ ਲੈਤ ਅਲਕਾਇਆ ॥ ਨਿੰਦ ਚਿੰਦ ਕਉ ਬਹੁਤੁ ਓਮਾਹਿਓ ਬੂਝੀ ਉਲਟਾਇਆ ॥ ੨ ॥ ਪਰ ਧਨ ਪਰ ਤਨ ਪਰ ਤੀ ਨਿੰਦਾ ਅਖਾਧਿ ਖਾਹਿ ਹਰਕਾਇਆ ॥ ਸਾਚ ਧਰਮ ਸਿਓ ਰੁਚਿ ਨਹੀ ਆਵੈ ਸਤਿ ਸੁਨਤ ਛੋਹਾਇਆ ॥ ੩ ॥ ਦੀਨ ਦਇਆਲ ਕ੍ਰਿਪਾਲ ਪ੍ਰਭ ਠਾਕੁਰ ਭਗਤ ਟੇਕ ਹਰਿ ਨਾਇਆ ॥ ਨਾਨਕ ਆਹਿ ਸਰਣ ਪ੍ਰਭ ਆਇਓ ਰਾਖੁ ਲਾਜ ਅਪਨਾਇਆ ॥ ੪ ॥ ੩ ॥ ੧੨੫ ॥ ਆਸਾ ਮਹਲਾ ੫ ॥ ਮਿਥਿਆ ਸੰਗਿ ਸੰਗਿ ਲਪਟਾਏ ਮੋਹ ਮਾਇਆ ਕਰਿ ਬਾਧੇ ॥ ਜਹ ਜਾਨੋ ਸੋ ਚੀਤਿ ਨ ਆਵੈ ਅਹੰਬੁਧਿ ਭਏ ਆਂਧੇ ॥ ੧ ॥ ਮਨ ਬੈਰਾਗੀ ਕਿਉ ਨ ਅਰਾਧੇ ॥ ਕਾਚ ਕੋਠਰੀ ਮਾਹਿ ਤੁੰ ਬਸਤਾ ਸੰਗਿ ਸਗਲ ਬਿਖੈ ਕੀ ਬਿਆਧੇ ॥ ੧ ॥ ਰਹਾਉ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥