੪੦੩
ਮੇਰੀ ਮੇਰੀ ਕਰਤ ਦਿਨੁ ਰੈਨਿ ਬਿਹਾਵੈ ਪਲੁ ਖਿਨੁ ਛੀਜੈ ਅਰਜਾਧੇ ॥ ਜੈਸੇ ਮੀਠੈ ਸਾਦਿ ਲੋਭਾਏ ਝੂਠ ਧੰਧਿ ਦੁਰਗਾਧੇ ॥ ੨ ॥ ਕਾਮ ਕ੍ਰੋਧ ਅਰੁ ਲੋਭ ਮੋਹ ਇਹ ਇੰਦ੍ਰੀ ਰਸਿ ਲਪਟਾਧੇ ॥ ਦੀਈ ਭਵਾਰੀ ਪੁਰਖਿ ਬਿਧਾਤੈ ਬਹੁਰਿ ਬਹੁਰਿ ਜਨਮਾਧੇ ॥ ੩ ॥ ਜਓ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਤਉ ਗੁਰ ਮਿਲਿ ਸਭ ਸੁਖ ਲਾਧੇ ॥ ਕਹੁ ਨਾਨਕ ਦਿਨੁ ਰੈਨਿ ਧਿਆਵਉ ਮਾਰਿ ਕਾਢੀ ਸਗਲ ਉਪਾਧੇ ॥ ੪ ॥ ਇਓ ਜਪਿਓ ਭਾਈ ਪੁਰਖੁ ਬਿਧਾਤੇ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਜਨਮ ਮਰਣ ਦੁਖ ਲਾਥੇ ॥ ੧ ॥ ਰਹਾਉ ਦੂਜਾ ॥ ੪ ॥ ੪ ॥ ੧੨੬ ॥ ਆਸਾ ਮਹਲਾ ੫ ॥ ਨਿਮਖ ਕਾਮ ਸੁਆਦ ਕਾਰਣਿ ਕੋਟਿ ਦਿਨਸ ਦੁਖੁ ਪਾਵਹਿ ॥ ਘਰੀ ਮੁਹਤ ਰੰਗ ਮਾਣਹਿ ਫਿਰਿ ਬਹੁਰਿ ਬਹੁਰਿ ਪਛੁਤਾਵਹਿ ॥ ੧ ॥ ਅੰਧੇ ਚੇਤਿ ਹਰਿ ਹਰਿ ਰਾਇਆ ॥ ਤੇਰਾ ਸੋ ਦਿਨੁ ਨੇੜੈ ਆਇਆ ॥ ੧ ॥ ਰਹਾਉ ॥ ਪਲਕ ਦ੍ਰਿਸਟਿ ਦੇਖਿ ਭੂਲੋ ਆਕ ਨੀਮ ਕੋ ਤੂੰਮਰੁ ॥ ਜੈਸਾ ਸੰਗੁ ਬਿਸੀਅਰ ਸਿਉ ਹੈ ਰੇ ਤੈਸੋ ਹੀ ਇਹੁ ਪਰ ਗ੍ਰਿਹੁ ॥ ੨ ॥ ਬੈਰੀ ਕਾਰਣਿ ਪਾਪ ਕਰਤਾ ਬਸਤੁ ਰਹੀ ਅਮਾਨਾ ॥ ਛੋਡਿ ਜਾਹਿ ਤਿਨ ਹੀ ਸਿਉ ਸੰਗੀ ਸਾਜਨ ਸਿਉ ਬੈਰਾਨਾ ॥ ੩ ॥ ਸਗਲ ਸੰਸਾਰੁ ਇਹੈ ਬਿਧਿ ਬਿਆਪਿਓ ਸੋ ਉਬਰਿਓ ਜਿਸੁ ਗੁਰੁ ਪੂਰਾ ॥ ਕਹੁ ਨਾਨਕ ਭਵ ਸਾਗਰੁ ਤਰਿਓ ਭਏ ਪੁਨੀਤ ਸਰੀਰਾ ॥ ੪ ॥ ੫ ॥ ੧੨੭ ॥ ਆਸਾ ਮਹਲਾ ੫ ਦੁਪਦੇ ॥ ਲੂਕਿ ਕਮਾਨੋ ਸੋਈ ਤੁਮੑ ਪੇਖਿਓ ਮੂੜ ਮੁਗਧ ਮੁਕਰਾਨੀ ॥ ਆਪ ਕਮਾਨੇ ਕਉ ਲੇ ਬਾਂਧੇ ਫਿਰਿ ਪਾਛੈ ਪਛੁਤਾਨੀ ॥ ੧ ॥ ਪ੍ਰਭ ਮੇਰੇ ਸਭ ਬਿਧਿ ਆਗੈ ਜਾਨੀ ॥ ਭ੍ਰਮ ਕੇ ਮੂਸੇ ਤੂੰ ਰਾਖਤ ਪਰਦਾ ਪਾਛੈ ਜੀਅ ਕੀ ਮਾਨੀ ॥ ੧ ॥ ਰਹਾਉ ॥ ਜਿਤੁ ਜਿਤੁ ਲਾਏ ਤਿਤੁ ਤਿਤੁ ਲਾਗੇ ਕਿਆ ਕੋ ਕਰੈ ਪਰਾਨੀ ॥ ਬਖਸਿ ਲੈਹੁ ਪਾਰਬ੍ਰਹਮ ਸੁਆਮੀ ਨਾਨਕ ਸਦ ਕੁਰਬਾਨੀ ॥ ੨ ॥ ੬ ॥ ੧੨੮ ॥ ਆਸਾ ਮਹਲਾ ੫ ॥ ਅਪੁਨੇ ਸੇਵਕ ਕੀ ਆਪੇ ਰਾਖੈ ਆਪੇ ਨਾਮੁ ਜਪਾਵੈ ॥ ਜਹ ਜਹ ਕਾਜ ਕਿਰਤਿ ਸੇਵਕ ਕੀ ਤਹਾ ਤਹਾ ਉਠਿ ਧਾਵੈ ॥ ੧ ॥ ਸੇਵਕ ਕਉ ਨਿਕਟੀ ਹੋਇ ਦਿਖਾਵੈ ॥ ਜੋ ਜੋ ਕਹੈ ਠਾਕੁਰ ਪਹਿ ਸੇਵਕੁ ਤਤਕਾਲ ਹੋਇ ਆਵੈ ॥ ੧ ॥ ਰਹਾਉ ॥ ਤਿਸੁ ਸੇਵਕ ਕੈ ਹਉ ਬਲਿਹਾਰੀ ਜੋ ਅਪਨੇ ਪ੍ਰਭ ਭਾਵੈ ॥ ਤਿਸ ਕੀ ਸੋਇ ਸੁਣੀ ਮਨੁ ਹਰਿਆ ਤਿਸੁ ਨਾਨਕ ਪਰਸਣਿ ਆਵੈ ॥ ੨ ॥ ੭ ॥ ੧੨੯ ॥

ਆਸਾ ਘਰੁ ੧੧ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਨਟੂਆ ਭੇਖ ਦਿਖਾਵੈ ਬਹੁ ਬਿਧਿ ਜੈਸਾ ਹੈ ਓਹੁ ਤੈਸਾ ਰੇ ॥ ਅਨਿਕ ਜੋਨਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥