੪੦੪
ਭ੍ਰਮਿਓ ਭ੍ਰਮ ਭੀਤਰਿ ਸੁਖਹਿ ਨਾਹੀ ਪਰਵੇਸਾ ਰੇ ॥ ੧ ॥ ਸਾਜਨ ਸੰਤ ਹਮਾਰੇ ਮੀਤਾ ਬਿਨੁ ਹਰਿ ਹਰਿ ਆਨੀਤਾ ਰੇ ॥ ਸਾਧ ਸੰਗਿ ਮਿਲਿ ਹਰਿ ਗੁਣ ਗਾਏ ਇਹੁ ਜਨਮੁ ਪਦਾਰਥੁ ਜੀਤਾ ਰੇ ॥ ੧ ॥ ਰਹਾਉ ॥ ਤ੍ਰੈ ਗੁਣ ਮਾਇਆ ਬ੍ਰਹਮ ਕੀ ਕੀਨੀੑ ਕਹਹੁ ਕਵਨ ਬਿਧਿ ਤਰੀਐ ਰੇ ॥ ਘੂਮਨ ਘੇਰ ਅਗਾਹ ਗਾਖਰੀ ਗੁਰ ਸਬਦੀ ਪਾਰਿ ਉਤਰੀਐ ਰੇ ॥ ੨ ॥ ਖੋਜਤ ਖੋਜਤ ਖੋਜਿ ਬੀਚਾਰਿਓ ਤਤੁ ਨਾਨਕ ਇਹੁ ਜਾਨਾ ਰੇ ॥ ਸਿਮਰਤ ਨਾਮੁ ਨਿਧਾਨੁ ਨਿਰਮੋਲਕੁ ਮਨੁ ਮਾਣਕੁ ਪਤੀਆਨਾ ਰੇ ॥ ੩ ॥ ੧ ॥ ੧੩੦ ॥ ਆਸਾ ਮਹਲਾ ੫ ਦੁਪਦੇ ॥ ਗੁਰ ਪਰਸਾਦਿ ਮੇਰੈ ਮਨਿ ਵਸਿਆ ਜੋ ਮਾਗਉ ਸੋ ਪਾਵਉ ਰੇ ॥ ਨਾਮ ਰੰਗਿ ਇਹੁ ਮਨੁ ਤ੍ਰਿਪਤਾਨਾ ਬਹੁਰਿ ਨ ਕਤਹੂੰ ਧਾਵਉ ਰੇ ॥ ੧ ॥ ਹਮਰਾ ਠਾਕੁਰੁ ਸਭ ਤੇ ਊਚਾ ਰੈਣਿ ਦਿਨਸੁ ਤਿਸੁ ਗਾਵਉ ਰੇ ॥ ਖਿਨ ਮਹਿ ਥਾਪਿ ਉਥਾਪਨਹਾਰਾ ਤਿਸ ਤੇ ਤੁਝਹਿ ਡਰਾਵਉ ਰੇ ॥ ੧ ॥ ਰਹਾਉ ॥ ਜਬ ਦੇਖਉ ਪ੍ਰਭੁ ਅਪੁਨਾ ਸੁਆਮੀ ਤਉ ਅਵਰਹਿ ਚੀਤਿ ਨ ਪਾਵਉ ਰੇ ॥ ਨਾਨਕੁ ਦਾਸੁ ਪ੍ਰਭਿ ਆਪਿ ਪਹਿਰਾਇਆ ਭ੍ਰਮੁ ਭਉ ਮੇਟਿ ਲਿਖਾਵਉ ਰੇ ॥ ੨ ॥ ੨ ॥ ੧੩੧ ॥ ਆਸਾ ਮਹਲਾ ੫ ॥ ਚਾਰਿ ਬਰਨ ਚਉਹਾ ਕੇ ਮਰਦਨ ਖਟੁ ਦਰਸਨ ਕਰ ਤਲੀ ਰੇ ॥ ਸੁੰਦਰ ਸੁਘਰ ਸਰੂਪ ਸਿਆਨੇ ਪੰਚਹੁ ਹੀ ਮੋਹਿ ਛਲੀ ਰੇ ॥ ੧ ॥ ਜਿਨਿ ਮਿਲਿ ਮਾਰੇ ਪੰਚ ਸੂਰਬੀਰ ਐਸੋ ਕਉਨੁ ਬਲੀ ਰੇ ॥ ਜਿਨਿ ਪੰਚ ਮਾਰਿ ਬਿਦਾਰਿ ਗੁਦਾਰੇ ਸੋ ਪੂਰਾ ਇਹ ਕਲੀ ਰੇ ॥ ੧ ॥ ਰਹਾਉ ॥ ਵਡੀ ਕੋਮ ਵਸਿ ਭਾਗਹਿ ਨਾਹੀ ਮੁਹਕਮ ਫਉਜ ਹਠਲੀ ਰੇ ॥ ਕਹੁ ਨਾਨਕ ਤਿਨਿ ਜਨਿ ਨਿਰਦਲਿਆ ਸਾਧ ਸੰਗਤਿ ਕੈ ਝਲੀ ਰੇ ॥ ੨ ॥ ੩ ॥ ੧੩੨ ॥ ਆਸਾ ਮਹਲਾ ੫ ॥ ਨੀਕੀ ਜੀਅ ਕੀ ਹਰਿ ਕਥਾ ਊਤਮ ਆਨ ਸਗਲ ਰਸ ਫੀਕੀ ਰੇ ॥ ੧ ॥ ਰਹਾਉ ॥ ਬਹੁ ਗੁਨਿ ਧੁਨਿ ਮੁਨਿ ਜਨ ਖਟੁ ਬੇਤੇ ਅਵਰੁ ਨ ਕਿਛੁ ਲਾਈਕੀ ਰੇ ॥ ੧ ॥ ਬਿਖਾਰੀ ਨਿਰਾਰੀ ਅਪਾਰੀ ਸਹਜਾਰੀ ਸਾਧਸੰਗਿ ਨਾਨਕ ਪੀਕੀ ਰੇ ॥ ੨ ॥ ੪ ॥ ੧੩੩ ॥ ਆਸਾ ਮਹਲਾ ੫ ॥ ਹਮਾਰੀ ਪਿਆਰੀ ਅੰਮ੍ਰਿਤ ਧਾਰੀ ਗੁਰਿ ਨਿਮਖ ਨ ਮਨ ਤੇ ਟਾਰੀ ਰੇ ॥ ੧ ॥ ਰਹਾਉ ॥ ਦਰਸਨ ਪਰਸਨ ਸਰਸਨ ਹਰਸਨ ਰੰਗਿ ਰੰਗੀ ਕਰਤਾਰੀ ਰੇ ॥ ੧ ॥ ਖਿਨ ਰਮ ਗੁਰ ਗਮ ਹਰਿ ਦਮ ਨਹ ਜਮ ਹਰਿ ਕੰਠਿ ਨਾਨਕ ਉਰਿ ਹਾਰੀ ਰੇ ॥ ੨ ॥ ੫ ॥ ੧੩੪ ॥ ਆਸਾ ਮਹਲਾ ੫ ॥ ਨੀਕੀ ਸਾਧ ਸੰਗਾਨੀ ॥ ਰਹਾਉ ॥ ਪਹਰ ਮੂਰਤ ਪਲ ਗਾਵਤ ਗਾਵਤ ਗੋਵਿੰਦ ਗੋਵਿੰਦ ਵਖਾਨੀ ॥ ੧ ॥ ਚਾਲਤ ਬੈਸਤ ਸੋਵਤ ਹਰਿ ਜਸੁ ਮਨਿ ਤਨਿ ਚਰਨ ਖਟਾਨੀ ॥ ੨ ॥ ਹਂਉ ਹਉਰੋ ਤੂ ਠਾਕੁਰੁ ਗਉਰੋ ਨਾਨਕ ਸਰਨਿ ਪਛਾਨੀ ॥ ੩ ॥ ੬ ॥ ੧੩੫ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥