੪੦੫
ਰਾਗੁ ਆਸਾ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥
ਤਿਆਗਿ ਸਗਲ ਸਿਆਨਪਾ ਭਜੁ ਪਾਰਬ੍ਰਹਮ ਨਿਰੰਕਾਰੁ ॥ ਏਕ ਸਾਚੇ ਨਾਮ ਬਾਝਹੁ ਸਗਲ ਦੀਸੈ ਛਾਰੁ ॥ ੧ ॥ ਸੋ ਪ੍ਰਭੁ ਜਾਣੀਐ ਸਦ ਸੰਗਿ ॥ ਗੁਰ ਪ੍ਰਸਾਦੀ ਬੂਝੀਐ ਏਕ ਹਰਿ ਕੈ ਰੰਗਿ ॥ ੧ ॥ ਰਹਾਉ ॥ ਸਰਣਿ ਸਮਰਥ ਏਕ ਕੇਰੀ ਦੂਜਾ ਨਾਹੀ ਠਾਉ ॥ ਮਹਾ ਭਉਜਲੁ ਲੰਘੀਐ ਸਦਾ ਹਰਿ ਗੁਣ ਗਾਉ ॥ ੨ ॥ ਜਨਮ ਮਰਣੁ ਨਿਵਾਰੀਐ ਦੁਖੁ ਨ ਜਮ ਪੁਰਿ ਹੋਇ ॥ ਨਾਮੁ ਨਿਧਾਨੁ ਸੋਈ ਪਾਏ ਕ੍ਰਿਪਾ ਕਰੇ ਪ੍ਰਭੁ ਸੋਇ ॥ ੩ ॥ ਏਕ ਏਕ ਅਧਾਰੁ ਏਕੋ ਏਕ ਕਾ ਮਨਿ ਜੋਰੁ ॥ ਨਾਨਕ ਜਪੀਐ ਮਿਲਿ ਸਾਧ ਸੰਗਤਿ ਹਰਿ ਬਿਨੁ ਅਵਰੁ ਨ ਹੋਰੁ ॥ ੪ ॥ ੧ ॥ ੧੩੬ ॥ ਆਸਾ ਮਹਲਾ ੫ ॥ ਜੀਉ ਮਨੁ ਤਨੁ ਪ੍ਰਾਨ ਪ੍ਰਭ ਕੇ ਦੀਏ ਸਭਿ ਰਸ ਭੋਗ ॥ ਦੀਨ ਬੰਧਪ ਜੀਅ ਦਾਤਾ ਸਰਣਿ ਰਾਖਣ ਜੋਗੁ ॥ ੧ ॥ ਮੇਰੇ ਮਨ ਧਿਆਇ ਹਰਿ ਹਰਿ ਨਾਉ ॥ ਹਕਤਿ ਪਲਤਿ ਸਹਾਇ ਸੰਗੇ ਏਕ ਸਿਉ ਲਿਵ ਲਾਉ ॥ ੧ ॥ ਰਹਾਉ ॥ ਬੇਦ ਸਾਸਤ੍ਰ ਜਨ ਧਿਆਵਹਿ ਤਰਣ ਕਉ ਸੰਸਾਰੁ ॥ ਕਰਮ ਧਰਮ ਅਨੇਕ ਕਿਰਿਆ ਸਭ ਊਪਰਿ ਨਾਮੁ ਅਚਾਰੁ ॥ ੨ ॥ ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਲੈ ਸਤਿਗੁਰ ਦੇਵ ॥ ਨਾਮੁ ਦ੍ਰਿੜੁ ਕਰਿ ਭਗਤਿ ਹਰਿ ਕੀ ਭਲੀ ਪ੍ਰਭ ਕੀ ਸੇਵ ॥ ੩ ॥ ਚਰਣ ਸਰਣ ਦਇਆਲ ਤੇਰੀ ਤੂੰ ਨਿਮਾਣੇ ਮਾਣੁ ॥ ਜੀਅ ਪ੍ਰਾਣ ਅਧਾਰੁ ਤੇਰਾ ਨਾਨਕ ਕਾ ਪ੍ਰਭੁ ਤਾਣੁ ॥ ੪ ॥ ੨ ॥ ੧੩੭ ॥ ਆਸਾ ਮਹਲਾ ੫ ॥ ਡੋਲਿ ਡੋਲਿ ਮਹਾ ਦੁਖੁ ਪਾਇਆ ਬਿਨਾ ਸਾਧੂ ਸੰਗ ॥ ਖਾਟਿ ਲਾਭੁ ਗੋਬਿੰਦ ਹਰਿ ਰਸੁ ਪਾਰਬ੍ਰਹਮ ਇਕ ਰੰਗ ॥ ੧ ॥ ਹਰਿ ਕੋ ਨਾਮੁ ਜਪੀਐ ਨੀਤਿ ॥ ਸਾਸਿ ਸਾਸਿ ਧਿਆਇ ਸੋ ਪ੍ਰਭੁ ਤਿਆਗਿ ਅਵਰ ਪਰੀਤਿ ॥ ੧ ॥ ਰਹਾਉ ॥ ਕਰਣ ਕਾਰਣ ਸਮਰਥ ਸੋ ਪ੍ਰਭੁ ਜੀਅ ਦਾਤਾ ਆਪਿ ॥ ਤਿਆਗਿ ਸਗਲ ਸਿਆਣਪਾ ਆਠ ਪਹਰ ਪ੍ਰਭੁ ਜਾਪਿ ॥ ੨ ॥ ਮੀਤੁ ਸਖਾ ਸਹਾਇ ਸੰਗੀ ਊਚ ਅਗਮ ਅਪਾਰੁ ॥ ਚਰਣ ਕਮਲ ਬਸਾਇ ਹਿਰਦੈ ਜੀਅ ਕੋ ਆਧਾਰੁ ॥ ੩ ॥ ਕਰਿ ਕਿਰਪਾ ਪ੍ਰਭ ਪਾਰਬ੍ਰਹਮ ਗੁਣ ਤੇਰਾ ਜਸੁ ਗਾਉ ॥ ਸਰਬ ਸੂਖ ਵਡੀ ਵਡਿਆਈ ਜਪਿ ਜੀਵੈ ਨਾਨਕੁ ਨਾਉ ॥ ੪ ॥ ੩ ॥ ੧੩੮ ॥ ਆਸਾ ਮਹਲਾ ੫ ॥ ਉਦਮੁ ਕਰਉ ਕਰਾਵਹੁ ਠਾਕੁਰ ਪੇਖਤ ਸਾਧੂ ਸੰਗਿ ॥ ਹਰਿ ਹਰਿ ਨਾਮੁ ਚਰਾਵਹੁ ਰੰਗਨਿ ਆਪੇ ਹੀ ਪ੍ਰਭ ਰੰਗਿ ॥ ੧ ॥ ਮਨ ਮਹਿ ਰਾਮ ਨਾਮਾ ਜਾਪਿ ॥ ਕਰਿ ਕਿਰਪਾ ਵਸਹੁ ਮੇਰੈ ਹਿਰਦੈ ਹੋਇ ਸਹਾਈ ਆਪਿ ॥ ੧ ॥ ਰਹਾਉ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥