੪੦੬
ਸੁਣਿ ਸੁਣਿ ਨਾਮੁ ਤੁਮਾਰਾ ਪ੍ਰੀਤਮ ਪ੍ਰਭੁ ਪੇਖਨ ਕਾ ਚਾਉ ॥ ਦਇਆ ਕਰਹੁ ਕਿਰਮ ਅਪੁਨੇ ਕਉ ਇਹੈ ਮਨੋਰਥੁ ਸੁਆਉ ॥ ੨ ॥ ਤਨੁ ਧਨੁ ਤੇਰਾ ਤੂੰ ਪ੍ਰਭੁ ਮੇਰਾ ਹਮਰੈ ਵਸਿ ਕਿਛੁ ਨਾਹਿ ॥ ਜਿਉ ਜਿਉ ਰਾਖਹਿ ਤਿਉ ਤਿਉ ਰਹਣਾ ਤੇਰਾ ਦੀਆ ਖਾਹਿ ॥ ੩ ॥ ਜਨਮ ਜਨਮ ਕੇ ਕਿਲਵਿਖ ਕਾਟੈ ਮਜਨੁ ਹਰਿ ਜਨ ਧੂਰਿ ॥ ਭਾਇ ਭਗਤਿ ਭਰਮ ਭਉ ਨਾਸੈ ਹਰਿ ਨਾਨਕ ਸਦਾ ਹਜੂਰਿ ॥ ੪ ॥ ੪ ॥ ੧੩੯ ॥ ਆਸਾ ਮਹਲਾ ੫ ॥ ਅਗਮ ਅਗੋਚਰੁ ਦਰਸੁ ਤੇਰਾ ਸੋ ਪਾਏ ਜਿਸੁ ਮਸਤਕਿ ਭਾਗੁ ॥ ਆਪਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਸਤਿਗੁਰਿ ਬਖਸਿਆ ਹਰਿ ਨਾਮੁ ॥ ੧ ॥ ਕਲਿਜੁਗੁ ਉਧਾਰਿਆ ਗੁਰਦੇਵ ॥ ਮਲ ਮੂਤ ਮੂੜ ਜਿ ਮੁਘਦ ਹੋਤੇ ਸਭਿ ਲਗੇ ਤੇਰੀ ਸੇਵ ॥ ੧ ॥ ਰਹਾਉ ॥ ਤੂ ਆਪਿ ਕਰਤਾ ਸਭ ਸ੍ਰਿਸਟਿ ਧਰਤਾ ਸਭ ਮਹਿ ਰਹਿਆ ਸਮਾਇ ॥ ਧਰਮ ਰਾਜਾ ਬਿਸਮਾਦੁ ਹੋਆ ਸਭ ਪਈ ਪੈਰੀ ਆਇ ॥ ੨ ॥ ਸਤਜੁਗੁ ਤ੍ਰੇਤਾ ਦੁਆਪਰੁ ਭਣੀਐ ਕਲਿਜੁਗੁ ਊਤਮੋ ਜੁਗਾ ਮਾਹਿ ॥ ਅਹਿ ਕਰੁ ਕਰੇ ਸੁ ਅਹਿ ਕਰੁ ਪਾਏ ਕੋਈ ਨ ਪਕੜੀਐ ਕਿਸੈ ਥਾਇ ॥ ੩ ॥ ਹਰਿ ਜੀਉ ਸੋਈ ਕਰਹਿ ਜੇਭਗਤ ਤੇਰੇ ਜਾਚਹਿ ਏਹੁ ਤੇਰਾ ਬਿਰਦੁ ॥ ਕਰ ਜੋੜਿ ਨਾਨਕ ਦਾਨੁ ਮਾਗੈ ਅਪਣਿਆ ਸੰਤਾ ਦੇਹਿ ਹਰਿ ਦਰਸੁ ॥ ੪ ॥ ੫ ॥ ੧੪੦ ॥

ਰਾਗੁ ਆਸਾ ਮਹਲਾ ੫ ਘਰੁ ੧੩ ॥ ਸਤਿਗੁਰ ਪ੍ਰਸਾਦਿ ॥
ਸਤਿਗੁਰ ਬਚਨ ਤੁਮਾੑਰੇ ॥ ਨਿਰਗੁਣ ਨਿਸਤਾਰੇ ॥ ੧ ॥ ਰਹਾਉ ॥ ਮਹਾ ਬਿਖਾਦੀ ਦੁਸਟ ਅਪਵਾਦੀ ਤੇ ਪੁਨੀਤ ਸੰਗਾਰੇ ॥ ੧ ॥ ਜਨਮ ਭਵੰਤੇ ਨਰਕਿ ਪੜੰਤੇ ਤਿਨੑ ਕੇ ਕੁਲ ਉਧਾਰੇ ॥ ੨ ॥ ਕੋਇ ਨ ਜਾਨੈ ਕੋਇ ਨ ਮਾਨੈ ਸੇ ਪਰਗਟੁ ਹਰਿ ਦੁਆਰੇ ॥ ੩ ॥ ਕਵਨ ਉਪਮਾ ਦੇਉ ਕਵਨ ਵਡਾਈ ਨਾਨਕ ਖਿਨੁ ਖਿਨੁ ਵਾਰੇ ॥ ੪ ॥ ੧ ॥ ੧੪੧ ॥ ਆਸਾ ਮਹਲਾ ੫ ॥ ਬਾਵਰ ਸੋਇ ਰਹੇ ॥ ੧ ॥ ਰਹਾਉ ॥ ਮੋਹੁ ਕੁਟੰਬ ਬਿਖੈ ਰਸ ਮਾਤੇ ਮਿਥਿਆ ਗਹਨ ਗਹੇ ॥ ੧ ॥ ਮਿਥਨ ਮਨੋਰਥ ਸੁਪਨ ਆਨੰਦ ਉਲਾਸ ਮਨਿਮੁਖਿ ਸਤਿ ਕਹੇ ॥ ੨ ॥ ਅੰਮ੍ਰਿਤੁ ਨਾਮੁ ਪਦਾਰਥੁ ਸੰਗੇ ਤਿਲੁ ਮਰਮੁ ਨ ਲਹੇ ॥ ੩ ॥ ਕਰਿ ਕਿਪਰਾ ਰਾਖੇ ਸਤਸੰਗੇ ਨਾਨਕ ਸਰਣਿ ਆਹੇ ॥ ੪ ॥ ੨ ॥ ੧੪੨ ॥ ਆਸਾ ਮਹਲਾ ੫ ਤਿਪਦੇ ॥ ਓਹਾ ਪ੍ਰੇਮ ਪੀਰੀ ॥ ੧ ॥ ਰਹਾਉ ॥ ਕਨਿਕ ਮਾਣਿਕ ਗਜ ਮੋਤੀਅਨ ਲਾਲਨ ਨਹ ਨਾਹ ਨਹੀ ॥ ੧ ॥ ਰਾਜ ਨ ਭਾਗ ਨ ਹੁਕਮ ਨ ਸਾਦਨ ॥ ਕਿਛੁ ਕਿਛੁ ਨ ਚਾਹੀ ॥ ੨ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥