੪੦੭
ਚਰਨਨ ਸਰਨਨ ਸੰਤਨ ਬੰਦਨ ॥ ਸੁਖੋ ਸੁਖੁ ਪਾਹੀ ॥ ਨਾਨਕ ਤਪਤਿ ਹਰੀ ॥ ਮਿਲੇ ਪ੍ਰੇਮ ਪਿਰੀ ॥ ੩ ॥ ੩ ॥ ੧੪੩ ॥ ਆਸਾ ਮਹਲਾ ੫ ॥ ਗੁਰਹਿ ਦਿਖਾਇਓ ਲੋਇਨਾ ॥ ੧ ॥ ਰਹਾਉ ॥ ਈਤਹਿ ਊਤਹਿ ਘਟਿ ਘਟਿ ਘਟਿ ਘਟਿ ਤੂੰਹੀ ਤੂੰਹੀ ਮੋਹਿਨਾ ॥ ੧ ॥ ਕਾਰਨ ਕਰਨਾ ਧਾਰਨ ਧਰਨਾ ਏਕੈ ਏਕੈ ਸੋਹਿਨਾ ॥ ੨ ॥ ਸੰਤਨ ਪਰਸਨ ਬਲਿਹਾਰੀ ਦਰਸਨ ਨਾਨਕ ਸੁਖਿ ਸੁਖਿ ਸੋਇਨਾ ॥ ੩ ॥ ੪ ॥ ੧੪੪ ॥ ਆਸਾ ਮਹਲਾ ੫ ॥ ਹਰਿ ਹਰਿ ਨਾਮੁ ਅਮੋਲਾ ॥ ਓਹੁ ਸਹਜਿ ਸੁਹੇਲਾ ॥ ੧ ॥ ਰਹਾਉ ॥ ਸੰਗਿ ਸਹਾਈ ਛੋਡਿ ਨ ਜਾਈ ਓਹੁ ਅਗਹ ਅਤੋਲਾ ॥ ੧ ॥ ਪ੍ਰੀਤਮੁ ਭਾਈ ਬਾਪੁ ਮੋਰੋ ਮਾਈ ਭਗਤਨ ਕਾ ਓਲਾੑ ॥ ੨ ॥ ਅਲਖੁ ਲਖਾਇਆ ਗੁਰ ਤੇ ਪਾਇਆ ਨਾਨਕ ਇਹੁ ਹਰਿ ਕਾ ਚੋਲਾੑ ॥ ੩ ॥ ੫ ॥ ੧੪੫ ॥ ਆਸਾ ਮਹਲਾ ੫ ॥ ਆਪੁਨੀ ਭਗਤਿ ਨਿਬਾਹਿ ॥ ਠਾਕੁਰ ਆਇਓ ਆਹਿ ॥ ੧ ॥ ਰਹਾਉ ॥ ਨਾਮੁ ਪਦਾਰਥੁ ਹੋਇ ਸਕਾਰਥੁ ਹਿਰਦੈ ਚਰਨ ਬਸਾਹਿ ॥ ੧ ॥ ਏਹ ਮੁਕਤਾ ਏਹ ਜੁਗਤਾ ਰਾਖਹੁ ਸੰਤ ਸੰਗਾਹਿ ॥ ੨ ॥ ਨਾਮੁ ਧਿਆਵਉ ਸਹਜਿ ਸਮਾਵਉ ਨਾਨਕ ਹਰਿ ਗੁਨ ਗਾਹਿ ॥ ੩ ॥ ੬ ॥ ੧੪੬ ॥ ਆਸਾ ਮਹਲਾ ੫ ॥ ਠਾਕੁਰ ਚਰਣ ਸੁਹਾਵੇ ॥ ਹਰਿ ਸੰਤਨ ਪਾਵੇ ॥ ੧ ॥ ਰਹਾਉ ॥ ਆਪੁ ਗਵਾਇਆ ਸੇਵ ਕਮਾਇਆ ਗੁਨ ਰਸਿ ਰਸਿ ਗਾਵੇ ॥ ੧ ॥ ਏਕਹਿ ਆਸਾ ਦਰਸ ਪਿਆਸਾ ਆਨ ਨ ਭਾਵੇ ॥ ੨ ॥ ਦਇਆ ਤੁਹਾਰੀ ਕਿਆ ਜੰਤ ਵਿਚਾਰੀ ਨਾਨਕ ਬਲਿ ਬਲਿ ਜਾਵੇ ॥ ੩ ॥ ੭ ॥ ੧੪੭ ॥ ਆਸਾ ਮਹਲਾ ੫ ॥ ਏਕੁ ਸਿਮਰਿ ਮਨ ਮਾਹੀ ॥ ੧ ॥ ਰਹਾਉ ॥ ਨਾਮੁ ਧਿਆਵਹੁ ਰਿਦੈ ਬਸਾਵਹੁ ਤਿਸੁ ਬਿਨੁ ਕੋ ਨਾਹੀ ॥ ੧ ॥ ਪ੍ਰਭ ਸਰਨੀ ਆਈਐ ਸਰਬ ਫਲ ਪਾਈਐ ਸਗਲੇ ਦੁਖ ਜਾਹੀ ॥ ੨ ॥ ਜੀਅਨ ਕੋ ਦਾਤਾ ਪੁਰਖੁ ਬਿਧਾਤਾ ਨਾਨਕ ਘਟਿ ਘਟਿ ਆਹੀ ॥ ੩ ॥ ੮ ॥ ੧੪੮ ॥ ਆਸਾ ਮਹਲਾ ੫ ॥ ਹਰਿ ਬਿਸਰਤ ਸੋ ਮੂਆ ॥ ੧ ॥ ਰਹਾਉ ॥ ਨਾਮੁ ਧਿਆਵੈ ਸਰਬ ਫਲ ਪਾਵੈ ਸੋ ਜਨ ਸੁਖੀਆ ਹੂਆ ॥ ੧ ॥ ਰਾਜੁ ਕਹਾਵੈ ਹਉ ਕਰਮ ਕਮਾਵੈ ਬਾਧਿਓ ਨਲਿਨੀ ਭ੍ਰਮੁ ਸੂਆ ॥ ੨ ॥ ਕਹੁ ਨਾਨਕ ਜਿਸੁ ਸਤਿਗੁਰੁ ਭੇਟਿਆ ਸੋ ਜਨੁ ਨਿਹਚਲੁ ਥੀਆ ॥ ੩ ॥ ੯ ॥ ੧੪੯ ॥

ਆਸਾ ਮਹਲਾ ੫ ਘਰੁ ੧੪ ੴ ਸਤਿਗੁਰ ਪ੍ਰਸਾਦਿ ॥
ਓਹੁ ਨੇਹੁ ਨਵੇਲਾ ॥ ਅਪੁਨੇ ਪ੍ਰੀਤਮ ਸਿਉ ਲਾਗਿ ਰਹੈ ॥ ੧ ॥ ਰਹਾਉ ॥ ਜੋ ਪ੍ਰਭ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥