੪੦੮
ਭਾਵੈ ਜਨਮਿ ਨ ਆਵੈ ॥ ਹਰਿ ਪ੍ਰੇਮ ਭਗਤਿ ਹਰਿ ਪ੍ਰੀਤਿ ਰਚੈ ॥ ੧ ॥ ਪ੍ਰਭ ਸੰਗਿ ਮਿਲੀਜੈ ਇਹੁ ਮਨੁ ਦੀਜੈ ॥ ਨਾਨਕ ਨਾਮੁ ਮਿਲੈ ਅਪਨੀ ਦਇਆ ਕਰਹੁ ॥ ੨ ॥ ੧ ॥ ੧੫੦ ॥ ਆਸਾ ਮਹਲਾ ੫ ॥ ਮਿਲੁ ਰਾਮ ਪਿਆਰੇ ਤੁਮ ਬਿਨੁ ਧੀਰਜੁ ਕੋ ਨ ਕਰੈ ॥ ੧ ॥ ਰਹਾਉ ॥ ਸਿੰਮ੍ਰਿਤਿ ਸਾਸਤ੍ਰ ਬਹੁ ਕਰਮ ਕਮਾਏ ਪ੍ਰਭ ਤੁਮਰੇ ਦਰਸ ਬਿਨੁ ਸੁਖੁ ਨਾਹੀ ॥ ੧ ॥ ਵਰਤ ਨੇਮ ਸੰਜਮ ਕਰਿ ਥਾਕੇ ਨਾਨਕ ਸਾਧ ਸਰਨਿ ਪ੍ਰਭ ਸੰਗਿ ਵਸੈ ॥ ੨ ॥ ੨ ॥ ੧੫੧ ॥

ਆਸਾ ਮਹਲਾ ੫ ਘਰੁ ੧੫ ਪੜਤਾਲ ੴ ਸਤਿਗੁਰ ਪ੍ਰਸਾਦਿ ॥
ਬਿਕਾਰ ਮਾਇਆ ਮਾਦਿ ਸੋਇਓ ਸੂਝ ਬੂਝ ਨ ਆਵੈ ॥ ਪਕਰ ਕੇਸ ਜਮਿ ਉਠਾਰਿਓ ਤਦ ਹੀ ਘਰਿ ਜਾਵੈ ॥ ੧ ॥ ਲੋਭ ਬਿਖਿਆ ਬਿਖੈ ਲਾਗੇ ਹਿਰਿ ਵਿਤ ਚਿਤ ਦੁਖਾਹੀ ॥ ਖਿਨ ਭੰਗੁਨਾ ਕੈ ਮਾਨਿ ਮਾਤੇ ਅਸੁਰ ਜਾਣਹਿ ਨਾਹੀ ॥ ੧ ॥ ਰਹਾਉ ॥ ਬੇਦ ਸਾਸਤ੍ਰ ਜਨ ਪੁਕਾਰਹਿ ਸੁਨੈ ਨਾਹੀ ਡੋਰਾ ॥ ਨਿਪਟਿ ਬਾਜੀ ਹਾਰਿ ਮੂਕਾ ਪਛੁਤਾਇਓ ਮਨਿ ਭੋਰਾ ॥ ੨ ॥ ਡਾਨੁ ਸਗਲ ਗੈਰ ਵਜਹਿ ਭਰਿਆ ਦੀਵਾਨ ਲੇਖੈ ਨ ਪਰਿਆ ॥ ਜੇਂਹ ਕਾਰਜਿ ਰਹੈ ਓਲਾੑ ਸੋਇ ਕਾਮੁ ਨ ਕਰਿਆ ॥ ੩ ॥ ਐਸੋ ਜਗੁ ਮੋਹਿ ਗੁਰਿ ਦਿਖਾਇਓ ਤਉ ਏਕ ਕੀਰਤਿ ਗਾਇਆ ॥ ਮਾਨੁ ਤਾਨੁ ਤਜਿ ਸਿਆਨਪ ਸਰਣਿ ਨਾਨਕੁ ਆਇਆ ॥ ੪ ॥ ੧ ॥ ੧੫੨ ॥ ਆਸਾ ਮਹਲਾ ੫ ॥ ਬਾਪਾਰਿ ਗੋਵਿੰਦ ਨਾਏ ॥ ਸਾਧ ਸੰਤ ਮਨਾਏ ਪ੍ਰਿਅ ਪਾਏ ਗੁਨ ਗਾਏ ਪੰਚ ਨਾਦ ਤੂਰ ਬਜਾਏ ॥ ੧ ॥ ਰਹਾਉ ॥ ਕਿਰਪਾ ਪਾਏ ਸਹਜਾਏ ਦਰਸਾਏ ਅਬ ਰਾਤਿਆ ਗੋਵਿੰਦ ਸਿਉ ॥ ਸੰਤ ਸੇਵਿ ਪ੍ਰੀਤਿ ਨਾਥ ਰੰਗੁ ਲਾਲਨ ਲਾਏ ॥ ੧ ॥ ਗੁਰ ਗਿਆਨੁ ਮਨਿ ਦ੍ਰਿੜਾਏ ਰਹਸਾਏ ਨਹੀ ਆਏ ਸਹਜਾਏ ਮਨਿ ਨਿਧਾਨੁ ਪਾਏ ॥ ਸਭ ਤਜੀ ਮਨੈ ਕੀ ਕਾਮ ਕਰਾ ॥ ਚਿਰੁ ਚਿਰੁ ਚਿਰੁ ਚਿਰੁ ਭਇਆ ਮਨਿ ਬਹੁਤੁ ਪਿਆਸ ਲਾਗੀ ॥ ਹਰਿ ਦਰਸਨੋ ਦਿਖਾਵਹੁ ਮੋਹਿ ਤੁਮ ਬਤਾਵਹੁ ॥ ਨਾਨਕ ਦੀਨ ਸਰਣਿ ਆਏ ਗਲਿ ਲਾਏ ॥ ੨ ॥ ੨ ॥ ੧੫੩ ॥ ਆਸਾ ਮਹਲਾ ੫ ॥ ਕੋਊ ਬਿਖਮ ਗਾਰ ਤੋਰੈ ॥ ਆਸ ਪਿਆਸ ਧੋਹ ਮੋਹ ਭਰਮ ਹੀ ਤੇ ਹੋਰੈ ॥ ੧ ॥ ਰਹਾਉ ॥ ਕਾਮ ਕ੍ਰੋਧ ਲੋਭ ਮਾਨ ਇਹ ਬਿਆਧਿ ਛੋਰੈ ॥ ੧ ॥ ਸੰਤ ਸੰਗਿ ਨਾਮ ਰੰਗਿ ਗੁਨ ਗੋਵਿੰਦ ਗਾਵਉ ॥ ਅਨਦਿਨੋ ਪ੍ਰਭ ਧਿਆਵਉ ॥ ਭ੍ਰਮ ਭੀਤਿ ਜੀਤਿ ਮਿਟਾਵਉ ॥ ਨਿਧਿ ਨਾਮੁ ਨਾਨਕ ਮੋਰੈ ॥ ੨ ॥ ੩ ॥ ੧੫੪ ॥ ਆਸਾ ਮਹਲਾ ੫ ॥ ਕਾਮੁ ਕ੍ਰੋਧੁ ਲੋਭੁ ਤਿਆਗੁ ॥ ਮਨਿ ਸਿਮਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥