੪੦੯
ਗੋਬਿੰਦ ਨਾਮ ॥ ਹਰਿ ਭਜਨ ਸਫਲ ਕਾਮ ॥ ੧ ॥ ਰਹਾਉ ॥ ਤਜਿ ਮਾਨ ਮੋਹ ਵਿਕਾਰ ਮਿਥਿਆ ਜਪਿ ਰਾਮ ਰਾਮ ਰਾਮ ॥ ਮਨ ਸੰਤਨਾ ਕੈ ਚਰਨਿ ਲਾਗੁ ॥ ੧ ॥ ਪ੍ਰਭ ਗੋਪਾਲ ਦੀਨ ਦਇਆਲ ਪਤਿਤ ਪਾਵਨ ਪਾਰਬ੍ਰਹਮ ਹਰਿ ਚਰਣ ਸਿਮਰਿ ਜਾਗੁ ॥ ਕਰਿ ਭਗਤਿ ਨਾਨਕ ਪੂਰਨ ਭਾਗੁ ॥ ੨ ॥ ੪ ॥ ੧੫੫ ॥ ਆਸਾ ਮਹਲਾ ੫ ॥ ਹਰਖ ਸੋਗ ਬੈਰਾਗ ਅਨੰਦੀ ਖੇਲੁ ਰੀ ਦਿਖਾਇਓ ॥ ੧ ॥ ਰਹਾਉ ॥ ਖਿਨਹੂੰ ਭੈ ਨਿਰਭੈ ਖਿਨਹੂੰ ਖਿਨਹੂੰ ਉਠਿ ਧਾਇਓ ॥ ਖਿਨਹੂੰ ਰਸ ਭੋਗਨ ਖਿਨਹੂੰ ਖਿਨਹੂ ਤਜਿ ਜਾਇਓ ॥ ੧ ॥ ਖਿਨਹੂੰ ਜੋਗ ਤਾਪ ਬਹੁ ਪੂਜਾ ਖਿਨਹੂੰ ਭਰਮਾਇਓ ॥ ਖਿਨਹੂੰ ਕਿਰਪਾ ਸਾਧੂ ਸੰਗ ਨਾਨਕ ਹਰਿ ਰੰਗੁ ਲਾਇਓ ॥ ੨ ॥ ੫ ॥ ੧੫੬ ॥

ਰਾਗੁ ਆਸਾ ਮਹਲਾ ੫ ਘਰੁ ੧੭ ਆਸਾਵਰੀ ੴ ਸਤਿਗੁਰ ਪ੍ਰਸਾਦਿ ॥
ਗੋਬਿੰਦ ਗੋਬਿੰਦ ਕਰਿ ਹਾਂ ॥ ਹਰਿ ਹਰਿ ਮਨਿ ਪਿਆਰਿ ਹਾਂ ॥ ਗੁਰ ਕਹਿਆ ਸਿ ਚਿਤਿ ਧਰਿ ਹਾਂ ॥ ਅਨ ਸਿਓ ਤੋਰਿ ਫੇਰਿ ਹਾਂ ॥ ਐਸੇ ਲਾਲਨੁ ਪਾਇਓ ਰੀ ਸਖੀ ॥ ੧ ॥ ਰਹਾਉ ॥ ਪੰਕਜ ਮੋਹ ਸਰਿ ਹਾਂ ॥ ਪਗ ਨਹੀ ਚਲੈ ਹਰਿ ਹਾਂ ॥ ਗਹਡਿਓ ਮੂੜ ਨਰਿ ਹਾਂ ॥ ਅਨਿਨ ਓਪਾਵ ਕਰਿ ਹਾਂ ॥ ਤਓ ਨਿਕਸੈ ਸਰਨਿ ਪੈ ਰੀ ਸਖੀ ॥ ੧ ॥ ਥਿਰ ਥਿਰ ਚਿਤ ਥਿਰ ਹਾਂ ॥ ਬਨੁ ਗ੍ਰਿਹੁ ਸਮਸਰਿ ਹਾਂ ॥ ਅੰਤਰਿ ਏਕ ਪਿਰ ਹਾਂ ॥ ਬਾਹਰਿ ਅਨੇਕ ਧਰਿ ਹਾਂ ॥ ਰਾਜਨ ਜੋਗੁ ਕਰਿ ਹਾਂ ॥ ਕਹੁ ਨਾਨਕ ਲੋਗ ਅਲੋਗੀ ਰੀ ਸਖੀ ॥ ੨ ॥ ੧ ॥ ੧੫੭ ॥ ਆਸਾਵਰੀ ਮਹਲਾ ੫ ॥ ਮਨਸਾ ਏਕ ਮਾਨਿ ਹਾਂ ॥ ਗੁਰ ਸਿਓ ਨੇਤ ਧਿਆਨਿ ਹਾਂ ॥ ਦ੍ਰਿੜੁ ਸੰਤ ਮੰਤ ਗਿਆਨਿ ਹਾਂ ॥ ਸੇਵਾ ਗੁਰ ਚਰਨਿ ਹਾਂ ॥ ਤਉ ਮਿਲੀਐ ਗੁਰ ਕ੍ਰਿਪਾਨਿ ਮੇਰੇ ਮਨਾ ॥ ੧ ॥ ਰਹਾਉ ॥ ਟੂਟੇ ਅਨ ਭਰਾਨਿ ਹਾਂ ॥ ਰਵਿਓ ਸਰਬ ਥਾਨਿ ਹਾਂ ॥ ਲਹਿਓ ਜਮ ਭਇਆਨਿ ਹਾਂ ॥ ਪਾਇਓ ਪੇਡ ਥਾਨਿ ਹਾਂ ॥ ਤਉ ਚੂਕੀ ਸਗਲ ਕਾਨਿ ॥ ੧ ॥ ਲਹਨੋ ਜਿਸੁ ਮਥਾਨਿ ਹਾਂ ॥ ਭੈ ਪਾਵਕ ਪਾਰਿ ਪਰਾਨਿ ਹਾਂ ॥ ਨਿਜ ਘਰਿ ਤਿਸਹਿ ਥਾਨਿ ਹਾਂ ॥ ਹਰਿ ਰਸ ਰਸਹਿ ਮਾਨਿ ਹਾਂ ॥ ਲਾਥੀ ਤਿਸ ਭੁਖਾਨਿ ਹਾਂ ॥ ਨਾਨਕ ਸਹਜਿ ਸਮਾਇਓ ਰੇ ਮਨਾ ॥ ੨ ॥ ੨ ॥ ੧੫੮ ॥ ਆਸਾਵਰੀ ਮਹਲਾ ੫ ॥ ਹਰਿ ਹਰਿ ਹਰਿ ਗੁਨੀ ਹਾਂ ॥ ਜਪੀਐ ਸਹਜ ਧੁਨੀ ਹਾਂ ॥ ਸਾਧੂ ਰਸਨ ਭਨੀ ਹਾਂ ॥ ਛੂਟਨ ਬਿਧਿ ਸੁਨੀ ਹਾਂ ॥ ਪਾਈਐ ਵਡ ਪੁਨੀ ਮੇਰੇ ਮਨਾ ॥ ੧ ॥ ਰਹਾਉ ॥ ਖੋਜਹਿ ਜਨ ਮੁਨੀ ਹਾਂ ॥ ਸ੍ਰਬ ਕਾ ਪ੍ਰਭ ਧਨੀ ਹਾਂ ॥ ਦੁਲਭ ਕਲਿ ਦੁਨੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥