੪੧੦
ਹਾਂ ॥ ਦੂਖ ਬਿਨਸਨੀ ਹਾਂ ॥ ਪ੍ਰਭ ਪੂਰਨ ਆਸਨੀ ਮੇਰੇ ਮਨਾ ॥ ੧ ॥ ਮਨ ਸੋ ਸੇਵੀਐ ਹਾਂ ॥ ਅਲਖ ਅਭੇਵੀਐ ਹਾਂ ॥ ਤਾਂ ਸਿਓ ਪ੍ਰੀਤਿ ਕਰਿ ਹਾਂ ॥ ਬਿਨਸਿ ਨ ਜਾਇ ਮਰਿ ਹਾਂ ॥ ਗੁਰ ਤੇ ਜਾਨਿਆ ਹਾਂ ॥ ਨਾਨਕ ਮਨੁ ਮਾਨਿਆ ਮੇਰੇ ਮਨਾ ॥ ੨ ॥ ੩ ॥ ੧੫੯ ॥ ਆਸਾਵਰੀ ਮਹਲਾ ੫ ॥ ਏਕਾ ਓਟ ਗਹੁ ਹਾਂ ॥ ਗੁਰ ਕਾ ਸਬਦੁ ਕਹੁ ਹਾਂ ॥ ਆਗਿਆ ਸਤਿ ਸਹੁ ਹਾਂ ॥ ਮਨਹਿ ਨਿਧਾਨੁ ਲਹੁ ਹਾਂ ॥ ਸੁਖਹਿ ਸਮਾਈਐ ਮੇਰੇ ਮਨਾ ॥ ੧ ॥ ਰਹਾਉ ॥ ਜੀਵਤ ਜੋ ਮਰੈ ਹਾਂ ॥ ਦੁਤਰੁ ਸੋ ਤਰੈ ਹਾਂ ॥ ਸਭ ਕੀ ਰੇਨੁ ਹੋਇ ਹਾਂ ॥ ਨਿਰਭਉ ਕਹਓ ਸੋਇ ਹਾਂ ॥ ਮਿਟੇ ਅੰਦੇਸਿਆ ਹਾਂ ॥ ਸੰਤ ਓਪਦੇਸਿਆ ਮੇਰੇ ਮਨਾ ॥ ੧ ॥ ਜਿਸੁ ਜਨ ਨਾਮ ਸੁਖੁ ਹਾਂ ॥ ਤਿਸੁ ਨਿਕਟਿ ਨ ਕਦੇ ਦੁਖੁ ਹਾਂ ॥ ਜੋ ਹਰਿ ਹਰਿ ਜਸੁ ਸੁਨੇ ਹਾਂ ॥ ਸਭੁ ਕੋ ਤਿਸੁ ਮੰਨੇ ਹਾਂ ॥ ਸਫਲੁ ਸੁ ਆਇਆ ਹਾਂ ॥ ਨਾਨਕ ਪ੍ਰਭ ਭਾਇਆ ਮੇਰੇ ਮਨਾ ॥ ੨ ॥ ੪ ॥ ੧੬੦ ॥ ਆਸਾਵਰੀ ਮਹਲਾ ੫ ॥ ਮਿਲਿ ਹਰਿ ਜਸੁ ਗਾਈਐ ਹਾਂ ॥ ਪਰਮ ਪਦੁ ਪਾਈਐ ਹਾਂ ॥ ਉਆ ਰਸ ਜੋ ਬਿਧੇ ਹਾਂ ॥ ਤਾ ਕਉ ਸਗਲ ਸਿਧੇ ਹਾਂ ॥ ਅਨਦਿਨੁ ਜਾਗਿਆ ਹਾਂ ॥ ਨਾਨਕ ਬਡਭਾਗਿਆ ਮੇਰੇ ਮਨਾ ॥ ੧ ॥ ਰਹਾਉ ॥ ਸੰਤ ਪਗ ਧੋਈਐ ਹਾਂ ॥ ਦੁਰਮਤਿ ਖੋਈਐ ਹਾਂ ॥ ਦਾਸਹ ਰੇਨੁ ਹੋਇ ਹਾਂ ॥ ਬਿਆਪੈ ਦੁਖੁ ਨ ਕੋਇ ਹਾਂ ॥ ਭਗਤਾਂ ਸਰਨਿ ਪਰੁ ਹਾਂ ॥ ਜਨਮਿ ਨ ਕਦੇ ਮਰੁ ਹਾਂ ॥ ਅਸਥਿਰੁ ਸੇ ਭਏ ਹਾਂ ॥ ਹਰਿ ਹਰਿ ਜਿਨੑ ਜਪਿ ਲਏ ਮੇਰੇ ਮਨਾ ॥ ੧ ॥ ਸਾਜਨੁ ਮੀਤੁ ਤੂੰ ਹਾਂ ॥ ਨਾਮੁ ਦ੍ਰਿੜਾਇ ਮੂੰ ਹਾਂ ॥ ਤਿਸੁ ਬਿਨੁ ਨਾਹਿ ਕੋਇ ਹਾਂ ॥ ਮਨਹਿ ਅਰਾਧਿ ਸੋਇ ਹਾਂ ॥ ਨਿਮਖ ਨ ਵੀਸਰੈ ਹਾਂ ॥ ਤਿਸੁ ਬਿਨੁ ਕਿਓ ਸਰੈ ਹਾਂ ॥ ਗੁਰ ਕਓ ਕੁਰਬਾਨੁ ਜਾਉ ਹਾਂ ॥ ਨਾਨਕੁ ਜਪੇ ਨਾਉ ਮੇਰੇ ਮਨਾ ॥ ੨ ॥ ੫ ॥ ੧੬੧ ॥ ਆਸਾਵਰੀ ਮਹਲਾ ੫ ॥ ਕਾਰਨ ਕਰਨ ਤੂ ਹਾਂ ॥ ਅਵਰੁ ਨਾ ਸੁਝੈ ਮੂੰ ਹਾਂ ॥ ਕਰਹਿ ਸੁ ਹੋਈਐ ਹਾਂ ॥ ਸਹਜਿ ਸੁਖਿ ਸੋਈਐ ਹਾਂ ॥ ਧੀਰਜ ਮਨਿ ਭਏ ਹਾਂ ॥ ਪ੍ਰਭ ਕੈ ਦਰਿ ਪਏ ਮੇਰੇ ਮਨਾ ॥ ੧ ॥ ਰਹਾਉ ॥ ਸਾਧੂ ਸੰਗਮੇ ਹਾਂ ॥ ਪੂਰਨ ਸੰਜਮੇ ਹਾਂ ॥ ਜਬ ਤੇ ਛੁਟੇ ਆਪ ਹਾਂ ॥ ਤਬ ਤੇ ਮਿਟੇ ਤਾਪ ਹਾਂ ॥ ਕਿਰਪਾ ਧਾਰੀਆ ਹਾਂ ॥ ਪਤਿ ਰਖੁ ਬਨਵਾਰੀਆ ਮੇਰੇ ਮਨਾ ॥ ੧ ॥ ਇਹੁ ਸੁਖੁ ਜਾਨੀਐ ਹਾਂ ॥ ਪਤਿ ਰਖੁ ਬਨਵਾਰੀਆ ਮੇਰੇ ਮਨਾ ॥ ੧ ॥ ਇਹੁ ਸੁਖ ਜਾਨੀਐ ਹਾਂ ॥ ਹਰਿ ਕਰੇ ਸੁ ਮਾਨੀਐ ਹਾਂ ॥ ਮੰਦਾ ਨਾਹਿ ਕੋਇ ਹਾਂ ॥ ਸੰਤ ਕੀ ਰੇਨ ਹੋਇ ਹਾਂ ॥ ਆਪੇ ਜਿਸੁ ਰਖੈ ਹਾਂ ॥ ਹਰਿ ਅੰਮ੍ਰਿਤੁ ਸੋ ਚਖੈ ਮੇਰੇ ਮਨਾ ॥ ੨ ॥ ਜਿਸ ਕਾ ਨਾਹਿ ਕੋਇ ਹਾਂ ॥ ਤਿਸ ਕਾ ਪ੍ਰਭੂ ਸੋਇ ਹਾਂ ॥ ਅੰਤਰਗਤਿ ਬੁਝੈ ਹਾਂ ॥ ਸਭੁ ਕਿਛੁ ਤਿਸੁ ਸੁਝੈ ਹਾਂ ॥ ਪਤਿਤ ਓਧਾਰਿ ਲੇਹੁ ਹਾਂ ॥ ਨਾਨਕ ਅਰਦਾਸਿ ਏਹੁ ਮੇਰੇ ਮਨਾ ॥ ੩ ॥ ੬ ॥ ੧੬੨ ॥ ਆਸਾਵਰੀ ਮਹਲਾ ੫
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥