੪੧੧
ਇਕਤੁਕਾ ॥ ਓਇ ਪਰਦੇਸੀਆ ਹਾਂ ॥ ਸੁਨਤ ਸੰਦੇਸਿਆ ਹਾਂ ॥ ੧ ॥ ਰਹਾਉ ॥ ਜਾ ਸਿਓ ਰਚਿ ਰਹੇ ਹਾਂ ॥ ਸਭ ਕਉ ਤਜਿ ਗਏ ਹਾਂ ॥ ਸੁਪਨਾ ਜਿਓ ਭਏ ਹਾਂ ॥ ਹਰਿ ਨਾਮੁ ਜਿਨਿੑ ਲਏ ॥ ੧ ॥ ਹਰਿ ਤਜਿ ਅਨ ਲਗੇ ਹਾਂ ॥ ਜਨਮਹਿ ਮਰਿ ਭਗੇ ਹਾਂ ॥ ਹਰਿ ਹਰਿ ਜਨਿ ਲਹੇ ਹਾਂ ॥ ਜੀਵਤ ਸੇ ਰਹੇ ਹਾਂ ॥ ਜਿਸਹਿ ਕ੍ਰਿਪਾਲੁ ਹੋਇ ਹਾਂ ॥ ਨਾਨਕ ਭਗਤ ਸੋਇ ॥ ੨ ॥ ੭ ॥ ੧੬੩ ॥ ੨੩੨ ॥

ੴ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਮਹਲਾ ੯ ॥
ਬਿਰਥਾ ਕਹਉ ਕਉਨ ਸਿਉ ਮਨ ਕੀ ॥ ਲੋਭਿ ਗ੍ਰਸਿਓ ਦਸ ਹੂ ਦਿਸ ਧਾਵਤ ਆਸਾ ਲਾਗਿਓ ਧਨ ਕੀ ॥ ੧ ॥ ਰਹਾਉ ॥ ਸੁਖ ਕੈ ਹੇਤਿ ਬਹੁਤੁ ਦੁਖੁ ਪਾਵਤ ਸੇਵ ਕਰਤ ਜਨ ਜਨ ਕੀ ॥ ਦੁਆਰਹਿ ਦੁਆਰਿ ਸੁਆਨ ਜਿਉ ਡੋਲਤ ਨਹ ਸੁਧ ਰਾਮ ਭਜਨ ਕੀ ॥ ੧ ॥ ਮਾਨਸ ਜਨਮ ਅਕਾਰਥ ਖੋਵਤ ਲਾਜ ਨ ਲੋਕ ਹਸਨ ਕੀ ॥ ਨਾਨਕ ਹਰਿ ਜਸੁ ਕਿਉ ਨਹੀ ਗਾਵਤ ਕੁਮਤਿ ਬਿਨਾਸੈ ਤਨ ਕੀ ॥ ੨ ॥ ੧ ॥ ੨੩੩ ॥

ਰਾਗੁ ਆਸਾ ਮਹਲਾ ੧ ਅਸਟਪਦੀਆ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਉਤਰਿ ਅਵਘਟਿ ਸਰਵਰਿ ਨਾੑਵੇ ॥ ਬਕੈ ਨ ਬੋਲੈ ਹਰਿ ਗੁਣ ਗਾਵੈ ॥ ਜਲ ਆਕਾਸੀ ਸੁੰਨਿ ਸਮਾਵੈ ॥ ਰਸੁ ਸਤੁ ਝੋਲਿ ਮਹਾ ਰਸੁ ਪਾਵੈ ॥ ੧ ॥ ਐਸਾ ਗਿਆਨੁ ਸੁਨਹੁ ਅਭ ਮੋਰੇ ॥ ਭਰਿਪੁਰਿ ਧਾਰਿ ਰਹਿਆ ਸਭ ਠਉਰੇ ॥ ੧ ॥ ਰਹਾਉ ॥ ਸਚੁ ਬ੍ਰਤੁ ਨੇਮੁ ਨ ਕਾਲੁ ਸੰਤਾਵੈ ॥ ਸਤਿਗੁਰ ਸਬਦਿ ਕਰੋਧੁ ਜਲਾਵੈ ॥ ਗਗਨਿ ਨਿਵਾਸਿ ਸਮਾਧਿ ਲਗਾਵੈ ॥ ਪਾਰਸੁ ਪਰਸਿ ਪਰਮ ਪਦੁ ਪਾਵੈ ॥ ੨ ॥ ਸਚੁ ਮਨ ਕਾਰਣਿ ਤਤੁ ਬਿਲੋਵੈ ॥ ਸੁਭਰ ਸਰਵਰਿ ਮੈਲੁ ਨ ਧੋਵੈ ॥ ਜੈ ਸਿਉ ਰਾਤਾ ਤੈਸੋ ਹੋਵੈ ॥ ਆਪੇ ਕਰਤਾ ਕਰੇ ਸੁ ਹੋਵੈ ॥ ੩ ॥ ਗੁਰ ਹਿਵ ਸੀਤਲੁ ਅਗਨਿ ਬੁਝਾਵੈ ॥ ਸੇਵਾ ਸੁਰਤਿ ਬਿਭੂਤ ਚੜਾਵੈ ॥ ਦਰਸਨੁ ਆਪਿ ਸਹਜ ਘਰਿ ਆਵੈ ॥ ਨਿਰਮਲ ਬਾਣੀ ਨਾਦੁ ਵਜਾਵੈ ॥ ੪ ॥ ਅੰਤਰਿ ਗਿਆਨੁ ਮਹਾ ਰਸੁ ਸਾਰਾ ॥ ਤੀਰਥ ਮਜਨੁ ਗੁਰ ਵੀਚਾਰਾ ॥ ਅੰਤਰਿ ਪੂਜਾ ਥਾਨੁ ਮੁਰਾਰਾ ॥ ਜੋਤੀ ਜੋਤਿ ਮਿਲਾਵਣਹਾਰਾ ॥ ੫ ॥ ਰਸਿ ਰਸਿਆ ਮਤਿ ਏਕੈ ਭਾਇ ॥ ਤਖਤ ਨਿਵਾਸੀ ਪੰਚ ਸਮਾਇ ॥ ਕਾਰ ਕਮਾਈ ਖਸਮ ਰਜਾਇ ॥ ਅਵਿਗਤ ਨਾਥੁ ਨ ਲਖਿਆ ਜਾਇ ॥ ੬ ॥ ਜਲ ਮਹਿ ਉਪਜੈ ਜਲ ਤੇ ਦੂਰਿ ॥ ਜਲ ਮਹਿ ਜੋਤਿ ਰਹਿਆ ਭਰਪੂਰਿ ॥ ਕਿਸੁ ਨੇੜੈ ਕਿਸੁ ਆਖਾ ਦੂਰਿ ॥ ਨਿਧਿ ਗੁਣ ਗਾਵਾ ਦੇਖਿ ਹਦੂਰਿ ॥ ੭ ॥ ਅੰਤਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥