੪੧੨
ਬਾਹਰਿ ਅਵਰੁ ਨ ਕੋਇ ॥ ਜੋ ਤਿਸੁ ਭਾਵੈ ਸੋ ਫੁਨਿ ਹੋਇ ॥ ਸੁਣਿ ਭਰਥਰਿ ਨਾਨਕੁ ਕਹੈ ਬੀਚਾਰੁ ॥ ਨਿਰਮਲ ਨਾਮੁ ਮੇਰਾ ਅਧਾਰੁ ॥ ੮ ॥ ੧ ॥ ਆਸਾ ਮਹਲਾ ੧ ॥ ਸਭਿ ਜਪ ਸਭਿ ਤਪ ਸਭ ਚਤੁਰਾਈ ॥ ਊਝੜਿ ਭਰਮੈ ਰਾਹਿ ਨ ਪਾਈ ॥ ਬਿਨੁ ਬੂਝੇ ਕੋ ਥਾਇ ਨ ਪਾਈ ॥ ਨਾਮ ਬਿਹੂਣੈ ਮਾਥੇ ਛਾਈ ॥ ੧ ॥ ਸਾਚ ਧਣੀ ਜਗੁ ਆਇ ਬਿਨਾਸਾ ॥ ਛੂਟਸਿ ਪ੍ਰਾਣੀ ਗੁਰਮੁਖਿ ਦਾਸਾ ॥ ੧ ॥ ਰਹਾਉ ॥ ਜਗੁ ਮੋਹਿ ਬਾਧਾ ਬਹੁਤੀ ਆਸਾ ॥ ਗੁਰਮਤੀ ਇਕਿ ਭਏ ਉਦਾਸਾ ॥ ਅੰਤਰਿ ਨਾਮੁ ਕਮਲੁ ਪਰਗਾਸਾ ॥ ਤਿਨੑ ਕਉ ਨਾਹੀ ਜਮ ਕੀ ਤ੍ਰਾਸਾ ॥ ੨ ॥ ਜਗੁ ਤ੍ਰਿਅ ਜਿਤੁ ਕਾਮਣਿ ਹਿਤਕਾਰੀ ॥ ਪੁਤ੍ਰ ਕਲਤ੍ਰ ਲਗਿ ਮਾਨੁ ਵਿਸਾਰੀ ॥ ਬਿਰਥਾ ਜਨਮੁ ਗਵਾਇਆ ਬਾਜੀ ਹਾਰੀ ॥ ਸਤਿਗੁਰੁ ਸੇਵੇ ਕਰਣੀ ਸਾਰੀ ॥ ੩ ॥ ਬਾਹਰਹੁ ਹਉਮੈ ਕਹੈ ਕਹਾਏ ॥ ਅੰਦਰਹੁ ਮੁਕਤੁ ਲੇਪੁ ਕਦੇ ਨ ਲਾਏ ॥ ਮਾਇਆ ਮੋਹੁ ਗੁਰ ਸਬਦਿ ਜਲਾਏ ॥ ਨਿਰਮਲ ਨਾਮੁ ਸਦ ਹਿਰਦੈ ਧਿਆਏ ॥ ੪ ॥ ਧਾਵਤੁ ਰਾਖੈ ਠਾਕਿ ਰਹਾਏ ॥ ਸਿਖ ਸੰਗਤਿ ਕਰਮਿ ਮਿਲਾਏ ॥ ਗੁਰ ਬਿਨੁ ਭੂਲੋ ਆਵੈ ਜਾਏ ॥ ਨਦਰਿ ਕਰੇ ਸੰਜੋਗਿ ਮਿਲਾਏ ॥ ੫ ॥ ਰੂੜੋ ਕਹਉ ਨ ਕਹਿਆ ਜਾਈ ॥ ਅਕਥ ਕਥਉ ਨਹ ਕੀਮਤਿ ਪਾਈ ॥ ਸਭ ਦੁਖ ਤੇਰੇ ਸੂਖ ਰਜਾਈ ॥ ਸਭਿ ਦੁਖ ਮੇਟੇ ਸਾਚੈ ਨਾਈ ॥ ੬ ॥ ਕਰ ਬਿਨੁ ਵਾਜਾ ਪਗ ਬਿਨੁ ਤਾਲਾ ॥ ਜੇ ਸਬਦੁ ਬੂਝੈ ਤਾ ਸਚੁ ਨਿਹਾਲਾ ॥ ਅੰਤਰਿ ਸਾਚੁ ਸਭੇ ਸੁਖ ਨਾਲਾ ॥ ਨਦਰਿ ਕਰੇ ਰਾਖੈ ਰਖਵਾਲਾ ॥ ੭ ॥ ਤ੍ਰਿਭਵਣ ਸੂਝੈ ਆਪੁ ਗਵਾਵੈ ॥ ਬਾਣੀ ਬੂਝੈ ਸਚਿ ਸਮਾਵੈ ॥ ਸਬਦੁ ਵੀਚਾਰੇ ਏਕ ਲਿਵ ਤਾਰਾ ॥ ਨਾਨਕ ਧੰਨੁ ਸਵਾਰਣਹਾਰਾ ॥ ੮ ॥ ੨ ॥ ਆਸਾ ਮਹਲਾ ੧ ॥ ਲੇਖ ਅਸੰਖ ਲਿਖਿ ਲਿਖਿ ਮਾਨੁ ॥ ਮਨਿ ਮਾਨਿਐ ਸਚੁ ਸੁਰਤਿ ਵਖਾਨੁ ॥ ਕਥਨੀ ਬਦਨੀ ਪੜਿ ਪੜਿ ਭਾਰੁ ॥ ਲੇਖ ਅਸੰਖ ਅਲੇਖੁ ਅਪਾਰੁ ॥ ੧ ॥ ਐਸਾ ਸਾਚਾ ਤੂੰ ਏਕੋ ਜਾਣੁ ॥ ਜੰਮਣੁ ਮਰਣਾ ਹੁਕਮੁ ਪਛਾਣੁ ॥ ੧ ॥ ਰਹਾਉ ॥ ਮਾਇਆ ਮੋਹਿ ਜਗੁ ਬਾਧਾ ਜਮਕਾਲਿ ॥ ਬਾਂਧਾ ਛੂਟੈ ਨਾਮੁ ਸਮਾੑਲਿ॥ ਗੁਰੁ ਸੁਖਦਾਤਾ ਅਵਰੁ ਨ ਭਾਲਿ ॥ ਹਲਤਿ ਪਲਤਿ ਨਿਬਹੀ ਤੁਧੁ ਨਾਲਿ ॥ ੨ ॥ ਸਬਦਿ ਮਰੈ ਤਾਂ ਏਕ ਲਿਵ ਲਾਏ ॥ ਅਚਰੁ ਚਰੈ ਤਾਂ ਭਰਮੁ ਚੁਕਾਏ ॥ ਜੀਵਨ ਮੁਕਤੁ ਮਨਿ ਨਾਮੁ ਵਸਾਏ ॥ ਗੁਰਮੁਖਿ ਹੋਇ ਤ ਸਚਿ ਸਮਾਏ ॥ ੩ ॥ ਜਿਨਿ ਧਰ ਸਾਜੀ ਗਗਨੁ ਅਕਾਸੁ ॥ ਜਿਨਿ ਸਭ ਥਾਪੀ ਥਾਪਿ ਉਥਾਪਿ ॥ ਸਰਬ ਨਿਰੰਤਰਿ ਆਪੇ ਆਪਿ ॥ ਕਿਸੈ ਨ ਪੂਛੇ ਬਖਸੇ ਆਪਿ ॥ ੪ ॥ ਤੂ ਪੁਰੁ ਸਾਗਰੁ ਮਾਣਕ ਹੀਰੁ ॥ ਤੂ ਨਿਰਮਲੁ ਸਚੁ ਗੁਣੀ ਗਹੀਰੁ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥