੪੧੩
ਸੁਖੁ ਮਾਨੈ ਭੇਟੈ ਗੁਰ ਪੀਰੁ ॥ ਏਕੋ ਸਾਹਿਬੁ ਏਕੁ ਵਜੀਰੁ ॥ ੫ ॥ ਜਗੁ ਬੰਦੀ ਮੁਕਤੇ ਹਉ ਮਾਰੀ ॥ ਜਗਿ ਗਿਆਨੀ ਵਿਰਲਾ ਆਚਾਰੀ ॥ ਜਗਿ ਪੰਡਿਤੁ ਵਿਰਲਾ ਵੀਚਾਰੀ ॥ ਬਿਨੁ ਸਤਿਗੁਰੁ ਭੇਟੇ ਸਭ ਫਿਰੈ ਅਹੰਕਾਰੀ ॥ ੬ ॥ ਜਗੁ ਦੁਖੀਆ ਸੁਖੀਆ ਜਨੁ ਕੋਇ ॥ ਜਗੁ ਰੋਗੀ ਭੋਗੀ ਗੁਣ ਰੋਇ ॥ ਜਗੁ ਉਪਜੈ ਬਿਨਸੈ ਪਤਿ ਖੋਇ ॥ ਗੁਰਮੁਖਿ ਹੋਵੈ ਬੂਝੈ ਸੋਇ ॥ ੭ ॥ ਮਹਘੋ ਮੋਲਿ ਭਾਰਿ ਅਫਾਰੁ ॥ ਅਟਲ ਅਛਲੁ ਗੁਰਮਤੀ ਧਾਰੁ ॥ ਭਾਇ ਮਿਲੈ ਭਾਵੈ ਭਇਕਾਰੁ ॥ ਨਾਨਕੁ ਨੀਚੁ ਕਹੈ ਬੀਚਾਰੁ ॥ ੮ ॥ ੩ ॥ ਆਸਾ ਮਹਲਾ ੫ ॥ ਏਕੁ ਮਰੈ ਪੰਚੇ ਮਿਲਿ ਰੋਵਹਿ ॥ ਹਉਮੈ ਜਾਇ ਸਬਦਿ ਮਲੁ ਧੋਵਹਿ ॥ ਸਮਝਿ ਸੂਝਿ ਸਹਜ ਘਰਿ ਹੋਵਹਿ ॥ ਬਿਨੁ ਬੂਝੇ ਸਗਲੀ ਪਤਿ ਖੋਵਹਿ ॥ ੧ ॥ ਕਉਣੁ ਮਰੈ ਕਉਣੁ ਰੋਵੈ ਓਹੀ ॥ ਕਰਣ ਕਾਰਣ ਸਭਸੈ ਸਿਰਿ ਤੋਹੀ ॥ ਰਹਾਉ ॥ ਮੂਏ ਕਉ ਰੋਵੈ ਦੁਖੁ ਕੋਇ ॥ ਸੋ ਰਿਵੈ ਜਿਸੁ ਬੇਦਨ ਹੋਇ ॥ ਜਿਸੁ ਬੀਤੀ ਜਾਣੈ ਪ੍ਰਭ ਸੋਇ ॥ ਆਪੇ ਕਰਤਾ ਕਰੇ ਸੁ ਹੋਇ ॥ ੨ ॥ ਜੀਵਤ ਮਰਣਾ ਤਾਰੇ ਤਰਣਾ ॥ ਜੈ ਜਗਦੀਸ ਪਰਸ ਗਤਿ ਸਰਣਾ ॥ ਹਉ ਬਲਿਹਾਰੀ ਸਤਿਗੁਰ ਚਰਣਾ ॥ ਗੁਰੁ ਬੋਹਿਥੁ ਸਬਦਿ ਭੈ ਤਰਣਾ ॥ ੩ ॥ ਨਿਰਭਉ ਆਪਿ ਨਿਰੰਤਰਿ ਜੋਤਿ ॥ ਬਿਨੁ ਨਾਵੈ ਸੂਤਕੁ ਜਗਿ ਛੋਤਿ ॥ ਦੁਰਮਤਿ ਬਿਨਸੈ ਕਿਆ ਕਹਿ ਰੋਤਿ ॥ ਜਨਮਿ ਮੂਏ ਬਿਨੁ ਭਗਤਿ ਸਰੋਤਿ ॥ ੪ ॥ ਮੂਏ ਕਉ ਸਚੁ ਰੋਵਹਿ ਮੀਤ ॥ ਤ੍ਰੈ ਗੁਣ ਰੋਵਹਿ ਨੀਤਾ ਨੀਤ ॥ ਦੁਖੁ ਸੁਖੁ ਪਰਹਰਿ ਸਹਜਿ ਸੁਚੀਤ ॥ ਤਨੁ ਮਨੁ ਸਉਪਉ ਕ੍ਰਿਸਨ ਪਰੀਤਿ ॥ ੫ ॥ ਭੀਤਰਿ ਏਕੁ ਅਨੇਕ ਅਸੰਖ ॥ ਕਰਮ ਧਰਮ ਬਹੁ ਸੰਖ ਅਸੰਖ ॥ ਬਿਨੁ ਭੈ ਭਗਤੀ ਜਨਮੁ ਬਿਰੰਥ ॥ ਹਰਿ ਗੁਣ ਗਾਵਹਿ ਮਿਲਿ ਪਰਮਾਰੰਥ ॥ ੬ ॥ ਆਪਿ ਮਰੈ ਮਾਰੇ ਭੀ ਆਪਿ ॥ ਆਪਿ ਉਪਾਏ ਥਾਪਿ ਉਥਾਪਿ ॥ ਸ੍ਰਿਸਟਿ ਉਪਾਈ ਜੋਤੀ ਤੂ ਜਾਤਿ ॥ ਸਬਦੁ ਵੀਚਾਰਿ ਮਿਲਣੁ ਨਹੀ ਭ੍ਰਾਤਿ ॥ ੭ ॥ ਸੂਤਕੁ ਅਗਨਿ ਭਖੈ ਜਗੁ ਖਾਇ ॥ ਸੂਤਕੁ ਜਲਿ ਥਲਿ ਸਭ ਹੀ ਥਾਇ ॥ ਨਾਨਕ ਸੂਤਕਿ ਜਨਮਿ ਮਰੀਜੈ ॥ ਗੁਰ ਪਰਸਾਦੀ ਹਰਿ ਰਸੁ ਪੀਜੈ ॥ ੮ ॥ ੪ ॥ ਰਾਗੁ ਆਸਾ ਮਹਲਾ ੧ ॥ ਆਪੁ ਵੀਚਾਰੈ ਸੁ ਪਰਖੇ ਹੀਰਾ ॥ ਏਕ ਦ੍ਰਿਸਟਿ ਤਾਰੇ ਗੁਰ ਪੂਰਾ ॥ ਗੁਰੁ ਮਾਨੈ ਮਨ ਤੇ ਮਨੁ ਧੀਰਾ ॥ ੧ ॥ ਐਸਾ ਸਾਹੁ ਸਰਾਫੀ ਕਰੈ ॥ ਸਾਚੀ ਨਦਰਿ ਏਕ ਲਿਵ ਤਰੈ ॥ ੧ ॥ ਰਹਾਉ ॥ ਪੂੰਜੀ ਨਾਮੁ ਨਿਰੰਜਨ ਸਾਰੁ ॥ ਨਿਰਮਲੁ ਸਾਚਿ ਰਤਾ ਪੈਕਾਰੁ ॥ ਸਿਫਤਿ ਸਹਜ ਘਰਿ ਗੁਰੁ ਕਰਤਾਰੁ ॥ ੨ ॥ ਆਸਾ ਮਨਸਾ ਸਬਦਿ ਜਲਾਏ ॥ ਰਾਮ ਨਰਾਇਣੁ ਕਹੈ ਕਹਾਏ ॥ ਗੁਰ ਤੇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥