੪੧੪
ਵਾਟ ਮਹਲੁ ਘਰੁ ਪਾਏ ॥ ੩ ॥ ਕੰਚਨ ਕਾਇਆ ਜੋਤਿ ਅਨੂਪੁ ॥ ਤ੍ਰਿਭਵਣ ਦੇਵਾ ਸਗਲ ਸਰੂਪੁ ॥ ਮੈ ਸੋ ਧਨੁ ਪਲੈ ਸਾਚੁ ਅਖੂਟੁ ॥ ੪ ॥ ਪੰਚ ਤੀਨਿ ਨਵ ਚਾਰਿ ਸਮਾਵੈ ॥ ਧਰਣਿ ਗਗਨੁ ਕਲ ਧਾਰਿ ਰਹਾਵੈ ॥ ਬਾਹਰਿ ਜਾਤਉ ਉਲਟਿ ਪਰਾਵੈ ॥ ੫ ॥ ਮੂਰਖੁ ਹੋਇ ਨ ਆਖੀ ਸੂਝੈ ॥ ਜਿਹਵਾ ਰਸੁ ਨਹੀ ਕਹਿਆ ਬੂਝੈ ॥ ਬਿਖੁ ਕਾ ਮਾਤਾ ਜਗ ਸਿਉ ਲੂਝੈ ॥ ੬ ॥ ਊਤਮ ਸੰਗਤਿ ਊਤਮੁ ਹੋਵੈ ॥ ਗੁਣ ਕਉ ਧਾਵੈ ਅਵਗਣ ਧੋਵੈ ॥ ਬਿਨੁ ਗੁਰ ਸੇਵੇ ਸਹਜੁ ਨ ਹੋਵੈ ॥ ੭ ॥ ਹੀਰਾ ਨਾਮੁ ਜਵੇਹਰ ਲਾਲੁ ॥ ਮਨੁ ਮੋਤੀ ਹੈ ਤਿਸ ਕਾ ਮਾਲੁ ॥ ਨਾਨਕ ਪਰਖੈ ਨਦਰਿ ਨਿਹਾਲੁ ॥ ੮ ॥ ੫ ॥ ਆਸਾ ਮਹਲਾ ੧ ॥ ਗੁਰਮੁਖਿ ਗਿਆਨੁ ਧਿਆਨੁ ਮਨਿ ਮਾਨੁ ॥ ਗੁਰਮੁਖਿ ਮਹਲੀ ਮਹਲੁ ਪਛਾਨੁ ॥ ਗੁਰਮੁਖਿ ਸੁਰਤਿ ਸਬਦੁ ਨੀਸਾਨੁ ॥ ੧ ॥ ਐਸੇ ਪ੍ਰੇਮ ਭਗਤਿ ਵੀਚਾਰੀ ॥ ਗੁਰਮੁਖਿ ਸਾਚਾ ਨਾਮੁ ਮੁਰਾਰੀ ॥ ੧ ॥ ਰਹਾਉ ॥ ਅਹਿਨਿਸਿ ਨਿਰਮਲੁ ਥਾਨਿ ਸੁਥਾਨੁ ॥ ਤੀਨ ਭਵਨ ਨਿਹਕੇਵਲ ਗਿਆਨੁ ॥ ਸਾਚੇ ਗੁਰ ਤੇ ਹੁਕਮੁ ਪਛਾਨੁ ॥ ੨ ॥ ਸਾਚਾ ਹਰਖੁ ਨਾਹੀ ਤਿਸੁ ਸੋਗੁ ॥ ਅੰਮ੍ਰਿਤੁ ਗਿਆਨੁ ਮਹਾ ਰਸੁ ਭੋਗੁ ॥ ਪੰਚ ਸਮਾਈ ਸੁਖੀ ਸਭੁ ਲੋਗੁ ॥ ੩ ॥ ਸਗਲੀ ਜੋਤਿ ਤੇਰਾ ਸਭੁ ਕੋਈ ॥ ਆਪੇ ਜੋੜਿ ਵਿਛੋੜੇ ਸੋਈ ॥ ਆਪੇ ਕਰਤਾ ਕਰੇ ਸੁ ਹੋਈ ॥ ੪ ॥ ਢਾਹਿ ਉਸਾਰੇ ਹੁਕਮਿ ਸਮਾਵੈ ॥ ਹੁਕਮੋ ਵਰਤੈ ਜੋ ਤਿਸੁ ਭਾਵੈ ॥ ਗੁਰ ਬਿਨੁ ਪੂਰਾ ਕੋਇ ਨ ਪਾਵੈ ॥ ੫ ॥ ਬਾਲਕ ਬਿਰਧਿ ਨ ਸੁਰਤਿ ਪਰਾਨਿ ॥ ਭਰਿ ਜੋਬਨਿ ਬੂਡੈ ਅਭਿਮਾਨਿ ॥ ਬਿਨੁ ਨਾਵੈ ਕਿਆ ਲਹਸਿ ਨਿਦਾਨਿ ॥ ੬ ॥ ਜਿਸ ਕਾ ਅਨੁ ਧਨੁ ਸਹਜਿ ਨ ਜਾਨਾ ॥ ਭਰਮਿ ਭੁਲਾਨਾ ਫਿਰਿ ਪਛੁਤਾਨਾ ॥ ਗਲਿ ਫਾਹੀ ਬਉਰਾ ਬਉਰਾਨਾ ॥ ੭ ॥ ਬੂਡਤ ਜਗੁ ਦੇਖਿਆ ਤਉ ਡਰਿ ਭਾਗੇ ॥ ਸਤਿਗੁਰਿ ਰਾਖੇ ਸੇ ਵਡਭਾਗੇ ॥ ਨਾਨਕ ਗੁਰ ਕੀ ਚਰਣੀ ਲਾਗੇ ॥ ੮ ॥ ੬ ॥ ਆਸਾ ਮਹਲਾ ੧ ॥ ਗਾਵਹਿ ਗੀਤੇ ਚੀਤਿ ਅਨੀਤੇ ॥ ਰਾਗ ਸੁਣਾਇ ਕਹਾਵਹਿ ਬੀਤੇ ॥ ਬਿਨੁ ਨਾਵੈ ਮਨਿ ਝੂਠੁ ਅਨੀਤੇ ॥ ੧ ॥ ਕਹਾ ਚਲਹੁ ਮਨ ਰਹਹੁ ਘਰੇ ॥ ਗੁਰਮੁਖਿ ਰਾਮ ਨਾਮਿ ਤ੍ਰਿਪਤਾਸੇ ਖੋਜਤ ਪਾਵਹੁ ਸਹਜਿ ਹਰੇ ॥ ੧ ॥ ਰਹਾਉ ॥ ਕਾਮੁ ਕ੍ਰੋਧੁ ਮਨਿ ਮੋਹੁ ਸਰੀਰਾ ॥ ਲਬੁ ਲੋਭੁ ਅਹੰਕਾਰੁ ਸੁ ਪੀਰਾ ॥ ਰਾਮ ਨਾਮ ਬਿਨੁ ਕਿਉ ਮਨੁ ਧੀਰਾ ॥ ੨ ॥ ਅੰਤਰਿ ਨਾਵਣੁ ਸਾਚੁ ਪਛਾਣੈ ॥ ਅੰਤਰ ਕੀ ਗਤਿ ਗੁਰਮੁਖਿ ਜਾਣੈ ॥ ਸਾਚ ਸਬਦ ਬਿਨੁ ਮਹਲੁ ਨ ਪਛਾਣੈ ॥ ੩ ॥ ਨਿਰੰਕਾਰ ਮਹਿ ਆਕਾਰੁ ਸਮਾਵੈ ॥ ਅਕਲ ਕਲਾ ਸਚੁ ਸਾਚਿ ਟਿਕਾਵੈ ॥ ਸੋ ਨਰੁ ਗਰਭ ਜੋਨਿ ਨਹੀ ਆਵੈ ॥ ੪ ॥ ਜਹਾਂ ਨਾਮੁ ਮਿਲੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥