੪੧੫
ਤਹ ਜਾਉ ॥ ਗੁਰ ਪਰਸਾਦੀ ਕਰਮ ਕਮਾਉ ॥ ਨਾਮੇ ਰਾਤਾ ਹਰਿ ਗੁਣ ਗਾਉ ॥ ੫ ॥ ਗੁਰ ਸੇਵਾ ਤੇ ਆਪੁ ਪਛਾਤਾ ॥ ਅੰਮ੍ਰਿਤ ਨਾਮੁ ਵਸਿਆ ਸੁਖਦਾਤਾ ॥ ਅਨਦਿਨੁ ਬਾਣੀ ਨਾਮੇ ਰਾਤਾ ॥ ੬ ॥ ਮੇਰਾ ਪ੍ਰਭੁ ਲਾਏ ਤਾ ਕੋ ਲਾਗੈ ॥ ਹਉਮੈ ਮਾਰੇ ਸਬਦੇ ਜਾਗੈ ॥ ਐਥੈ ਓਥੈ ਸਦਾ ਸੁਖੁ ਆਗੈ ॥ ੭ ॥ ਮਨੁ ਚੰਚਲੁ ਬਿਧਿ ਨਾਹੀ ਜਾਣੈ ॥ ਮਨਮੁਖਿ ਮੈਲਾ ਸਬਦੁ ਨ ਪਛਾਣੈ ॥ ਗੁਰਮੁਖਿ ਨਿਰਮਲੁ ਨਾਮੁ ਵਖਾਣੈ ॥ ੮ ॥ ਹਰਿ ਜੀਉ ਆਗੈ ਕਰੀ ਅਰਦਾਸਿ ॥ ਸਾਧੂ ਜਨ ਸੰਗਤਿ ਹੋਇ ਨਿਵਾਸੁ ॥ ਕਿਲਵਿਖ ਦੁਖ ਕਾਟੇ ਹਰਿ ਨਾਮੁ ਪ੍ਰਗਾਸੁ ॥ ੯ ॥ ਕਰਿ ਬੀਚਾਰੁ ਆਚਾਰੁ ਪਰਾਤਾ ॥ ਸਤਿਗੁਰ ਬਚਨੀ ਏਕੋ ਜਾਤਾ ॥ ਨਾਨਕ ਰਾਮ ਨਾਮਿ ਮਨੁ ਰਾਤਾ ॥ ੧੦ ॥ ੭ ॥ ਆਸਾ ਮਹਲਾ ੧ ॥ ਮਨੁ ਮੈਗਲੁ ਸਾਕਤੁ ਦੇਵਾਨਾ ॥ ਬਨ ਖੰਡਿ ਮਾਇਆ ਮੋਹਿ ਹੈਰਾਨਾ ॥ ਇਤ ਉਤ ਜਾਹਿ ਕਾਲ ਕੇ ਚਾਪੇ ॥ ਗੁਰਮੁਖਿ ਖੋਜਿ ਲਹੈ ਘਰੁ ਆਪੇ ॥ ੧ ॥ ਬਿਨੁ ਗੁਰ ਸਬਦੈ ਮਨੁ ਨਹੀ ਠਉਰਾ ॥ ਸਿਮਰਹੁ ਰਾਮ ਨਾਮੁ ਅਤਿ ਨਿਰਮਲੁ ਅਵਰ ਤਿਆਗਹੁ ਹਉਮੈ ਕਉਰਾ ॥ ੧ ॥ ਰਹਾਉ ॥ ਇਹੁ ਮਨੁ ਮੁਗਧੁ ਕਹਹੁ ਕਿਉ ਰਹਸੀ ॥ ਬਿਨੁ ਸਮਝੇ ਜਮ ਕਾ ਦੁਖੁ ਸਹਸੀ ॥ ਆਪੇ ਬਖਸੇ ਸਤਿਗੁਰੁ ਮੇਲੈ ॥ ਕਾਲੁ ਕੰਟਕੁ ਮਾਰੇ ਸਚੁ ਪੇਲੈ ॥ ੨ ॥ ਇਹੁ ਮਨੁ ਕਰਮਾ ਇਹੁ ਮਨੁ ਧਰਮਾ ॥ ਇਹੁ ਮਨੁ ਪੰਚ ਤਤੁ ਤੇ ਜਨਮਾ ॥ ਸਾਕਤੁ ਲੋਭੀ ਇਹੁ ਮਨੁ ਮੂੜਾ ॥ ਗੁਰਮੁਖਿ ਨਾਮੁ ਜਪੈ ਮਨੁ ਰੂੜਾ ॥ ੩ ॥ ਗੁਰਮੁਖਿ ਮਨੁ ਅਸਥਾਨੇ ਸੋਈ ॥ ਗੁਰਮੁਖਿ ਤ੍ਰਿਭਵਣਿ ਸੋਝੀ ਹੋਈ ॥ ਇਹੁ ਮਨੁ ਜੋਗੀ ਭੋਗੀ ਤਪੁ ਤਾਪੈ ॥ ਗੁਰਮੁਖਿ ਚੀਨੈੑ ਹਰਿ ਪ੍ਰਭੁ ਆਪੈ ॥ ੪ ॥ ਮਨੁ ਬੈਰਾਗੀ ਹਉਮੈ ਤਿਆਗੀ ॥ ਘਟਿ ਘਟਿ ਮਨਸਾ ਦੁਬਿਧਾ ਲਾਗੀ ॥ ਰਾਮ ਰਸਾਇਣੁ ਗੁਰਮੁਖਿ ਚਾਖੈ ॥ ਦਰਿ ਘਰਿ ਮਹਲੀ ਹਰਿ ਪਤਿ ਰਾਖੈ ॥ ੫ ॥ ਇਹੁ ਮਨੁ ਰਾਜਾ ਸੂਰ ਸੰਗ੍ਰਾਮਿ ॥ ਇਹੁ ਮਨੁ ਨਿਰਭਉ ਗੁਰਮੁਖਿ ਨਾਮਿ ॥ ਮਾਰੇ ਪੰਚ ਅਪੁਨੈ ਵਸਿ ਕੀਏ ॥ ਹਉਮੈ ਗ੍ਰਾਸਿ ਇਕਤੁ ਥਾਇ ਕੀਏ ॥ ੬ ॥ ਗੁਰਮੁਖਿ ਰਾਗ ਸੁਆਦ ਅਨ ਤਿਆਗੇ ॥ ਗੁਰਮੁਖਿ ਇਹੁ ਮਨੁ ਭਗਤੀ ਜਾਗੇ ॥ ਅਨਹਦ ਸੁਣਿ ਮਾਨਿਆ ਸਬਦੁ ਵੀਚਾਰੀ ॥ ਆਤਮੁ ਚੀਨਿੑ ਭਏ ਨਿਰੰਕਾਰੀ ॥ ੭ ॥ ਇਹੁ ਮਨੁ ਨਿਰਮਲੁ ਦਰਿ ਘਰਿ ਸੋਈ ॥ ਗੁਰਮੁਖਿ ਭਗਤਿ ਭਾਉ ਧੁਨਿ ਹੋਈ ॥ ਅਹਿਨਿਸਿ ਹਰਿ ਜਸੁ ਗੁਰ ਪਰਸਾਦਿ ॥ ਘਟਿ ਘਟਿ ਸੋ ਪ੍ਰਭੁ ਆਦਿ ਜੁਗਾਦਿ ॥ ੮ ॥ ਰਾਮ ਰਸਾਇਣਿ ਇਹੁ ਮਨੁ ਮਾਤਾ ॥ ਸਰਬ ਰਸਾਇਣੁ ਗੁਰਮੁਖਿ ਜਾਤਾ ॥ ਭਗਤਿ ਹੇਤੁ ਗੁਰ ਚਰਣ ਨਿਵਾਸਾ ॥ ਨਾਨਕ ਹਰਿ ਜਨ ਕੇ ਦਾਸਨਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥