੪੧੬
ਦਾਸਾ ॥ ੯ ॥ ੮ ॥ ਆਸਾ ਮਹਲਾ ੧ ॥ ਤਨੁ ਬਿਨਸੈ ਧਨੁ ਕਾ ਕੋ ਕਹੀਐ ॥ ਬਿਨੁ ਗੁਰ ਰਾਮ ਨਾਮੁ ਕਤ ਲਹੀਐ ॥ ਰਾਮ ਨਾਮ ਧਨੁ ਸੰਗਿ ਸਖਾਈ ॥ ਅਹਿਨਿਸਿ ਨਿਰਮਲੁ ਹਰਿ ਲਿਵ ਲਾਈ ॥ ੧ ॥ ਰਾਮ ਨਾਮ ਬਿਨੁ ਕਵਨੁ ਹਮਾਰਾ ॥ ਸੁਖ ਦੁਖ ਸਮ ਕਰਿ ਨਾਮੁ ਨ ਛੋਡਉ ਆਪੇ ਬਖਸਿ ਮਿਲਾਵਣਹਾਰਾ ॥ ੧ ॥ ਰਹਾਉ ॥ ਕਨਿਕ ਕਾਮਨੀ ਹੇਤੁ ਗਵਾਰਾ ॥ ਦੁਬਿਧਾ ਲਾਗੇ ਨਾਮੁ ਵਿਸਾਰਾ ॥ ਜਿਸੁ ਤੂੰ ਬਖਸਹਿ ਨਾਮੁ ਜਪਾਇ ॥ ਦੂਤੁ ਨ ਲਾਗਿ ਸਕੈ ਗੁਨ ਗਾਇ ॥ ੨ ॥ ਹਰਿ ਗੁਰੁ ਦਾਤਾ ਰਾਮ ਗੁਪਾਲਾ ॥ ਜਿਉ ਭਾਵੈ ਤਿਉ ਰਾਖੁ ਦਇਆਲਾ ॥ ਗੁਰਮੁਖਿ ਰਾਮੁ ਮੇਰੈ ਮਨਿ ਭਾਇਆ ॥ ਰੋਗ ਮਿਟੇ ਦੁਖੁ ਠਾਕਿ ਰਹਾਇਆ ॥ ੩ ॥ ਅਵਰੁ ਨ ਅਉਖਧੁ ਤੰਤ ਨ ਮੰਤਾ ॥ ਹਰਿ ਹਰਿ ਸਿਮਰਣੁ ਕਿਲਵਿਖ ਹੰਤਾ ॥ ਤੁੰ ਆਪਿ ਭੁਲਾਵਹਿ ਨਾਮੁ ਵਿਸਾਰਿ ॥ ਤੂੰ ਆਪੇ ਰਾਖਹਿ ਕਿਰਪਾ ਧਾਰਿ ॥ ੪ ॥ ਰੋਗੁ ਭਰਮੁ ਭੇਦੁ ਮਨਿ ਦੂਜਾ ॥ ਗੁਰ ਬਿਨੁ ਭਰਮਿ ਜਪਹਿ ਜਪੁ ਦੂਜਾ ॥ ਆਦਿ ਪੁਰਖ ਗੁਰ ਦਰਸ ਨ ਦੇਖਹਿ ॥ ਵਿਣੁ ਗੁਰ ਸਬਦੈ ਜਨਮੁੁ ਕਿ ਲੇਖਹਿ ॥ ੫ ॥ ਦੇਖਿ ਅਚਰਜੁ ਰਹੇ ਬਿਸਮਾਦਿ ॥ ਘਟਿ ਘਟਿ ਸੁਰ ਨਰ ਸਹਜ ਸਮਾਧਿ ॥ ਭਰਿਪੁਰਿ ਧਾਰਿ ਰਹੇ ਮਨ ਮਾਹੀ ॥ ਤੁਮ ਸਮਸਰਿ ਅਵਰੁ ਕੋ ਨਾਹੀ ॥ ੬ ॥ ਜਾ ਕੀ ਭਗਤਿ ਹੇਤੁ ਮੁਖਿ ਨਾਮੁ ॥ ਸੰਤ ਭਗਤ ਕੀ ਸੰਗਤਿ ਰਾਮੁ ॥ ਬੰਧਨ ਤੋਰੇ ਸਹਜਿ ਧਿਆਨੁ ॥ ਛੂਟੈ ਗੁਰਮੁਖਿ ਹਰਿ ਗੁਰ ਗਿਆਨੁ ॥ ੭ ॥ ਨਾ ਜਮਦੂਤ ਦੂਖੁ ਤਿਸੁ ਲਾਗੈ ॥ ਜੋ ਜਨੁ ਰਾਮ ਨਾਮਿ ਲਿਵ ਜਾਗੈ ॥ ਭਗਤਿ ਵਛਲੁ ਭਗਤਾ ਹਰਿ ਸੰਗਿ ॥ ਨਾਨਕ ਮੁਕਤਿ ਭਏ ਹਰਿ ਰੰਗਿ ॥ ੮ ॥ ੯ ॥ ਆਸਾ ਮਹਲਾ ੧ ਇਕਤੁਕੀ ॥ ਗੁਰ ਸੇਵੇ ਸੋ ਠਾਕੁਰ ਜਾਨੈ ॥ ਦੂਖੁ ਮਿਟੈ ਸਚੁ ਸਬਦਿ ਪਛਾਨੈ ॥ ੧ ॥ ਰਾਮੁ ਜਪਹੁ ਮੇਰੀ ਸਖੀ ਸਖੈਨੀ ॥ ਸਤਿਗੁਰੁ ਸੇਵਿ ਦੇਖਹੁ ਪ੍ਰਭੁ ਨੈਨੀ ॥ ੧ ॥ ਰਹਾਉ ॥ ਬੰਧਨ ਮਾਤ ਪਿਤਾ ਸੰਸਾਰਿ ॥ ਬੰਧਨ ਸੁਤ ਕੰਨਿਆ ਅਰੁ ਨਾਰਿ ॥ ੨ ॥ ਬੰਧਨ ਕਰਮ ਧਰਮ ਹਉ ਕੀਆ ॥ ਬੰਧਨ ਪੁਤੁ ਕਲਤੁ ਮਨਿ ਬੀਆ ॥ ੩ ॥ ਬੰਧਨ ਕਿਰਖੀ ਕਰਹਿ ਕਿਰਸਾਨ ॥ ਹਉਮੈ ਡੰਨੁ ਸਹੈ ਰਾਜਾ ਮੰਗੈ ਦਾਨ ॥ ੪ ॥ ਬੰਧਨ ਸਉਦਾ ਅਣਵੀਚਾਰੀ ॥ ਤਿਪਤਿ ਨਾਹੀ ਮਾਇਆ ਮੋਹ ਪਸਾਰੀ ॥ ੫ ॥ ਬੰਧਨ ਸਾਹ ਸੰਚਹਿ ਧਨੁ ਜਾਇ ॥ ਬਿਨੁ ਹਰਿ ਭਗਤਿ ਨ ਪਵਈ ਥਾਇ ॥ ੬ ॥ ਬੰਧਨ ਬੇਦੁ ਬਾਦੁ ਅਹੰਕਾਰ ॥ ਬੰਧਨਿ ਬਿਨਸੈ ਮੋਹ ਵਿਕਾਰ ॥ ੭ ॥ ਨਾਨਕ ਰਾਮ ਨਾਮ ਸਰਣਾਈ ॥ ਸਤਿਗੁਰਿ ਰਾਖੇ ਬੰਧ ਨ ਪਾਈ ॥ ੮ ॥ ੧੦ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥