੪੧੭
ਰਾਗੁ ਆਸਾ ਮਹਲਾ ੧ ॥ ਅਸਟਪਦੀਆ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਜਿਨ ਸਿਰਿ ਸੋਹਨਿ ਪਟੀਆ ਮਾਂਗੀ ਪਾਇ ਸੰਧੂਰੁ ॥ ਸੇ ਸਿਰ ਕਾਤੀ ਮੁੰਨੀਅਨਿੑ ਗਲ ਵਿਚਿ ਆਵੈ ਧੂੜਿ ॥ ਮਹਲਾ ਅੰਦਰਿ ਹੋਦੀਆ ਹੁਣਿ ਬਹਣਿ ਨ ਮਿਲਨਿੑ ਹਦੂਰਿ ॥ ੧ ॥ ਆਦੇਸੁ ਬਾਬਾ ਆਦੇਸੁ ॥ ਆਦਿ ਪੁਰਖ ਤੇਰਾ ਅੰਤੁ ਨ ਪਾਇਆ ਕਰਿ ਕਰਿ ਦੇਖਹਿ ਵੇਸ ॥ ੧ ॥ ਰਹਾਉ ॥ ਜਦਹੁ ਸੀਆ ਵੀਆਹੀਆ ਲਾੜੇ ਸੋਹਨਿ ਪਾਸਿ ॥ ਹੀਡੋਲੀ ਚੜਿ ਆਈਆ ਦੰਦ ਖੰਡ ਕੀਤੇ ਰਾਸਿ ॥ ਉਪਰਹੁ ਪਾਣੀ ਵਾਰੀਐ ਝਲੇ ਝਿਮਕਨਿ ਪਾਸਿ ॥ ੨ ॥ ਇਕੁ ਲਖੁ ਲਹਨਿੑ ਬਹਿਠੀਆ ਲਖੁ ਲਹਨਿੑ ਖੜੀਆ ॥ ਗਰੀ ਛੁਆਰੇ ਖਾਂਦੀਆ ਮਾਣਨਿੑ ਸੇਜੜੀਆ ॥ ਤਿਨੑ ਗਲਿ ਸਿਲਕਾ ਪਾਈਆ ਤੁਟਨਿੑ ਮੋਤਸਰੀਆ ॥ ੩ ॥ ਧਨੁ ਜੋਬਨੁ ਦੁਇ ਵੈਰੀ ਹੋਏ ਜਿਨੀੑ ਰਖੇ ਰੰਗੁ ਲਾਇ ॥ ਦੂਤਾ ਨੋ ਫੁਰਮਾਇਆ ਲੈ ਚਲੇ ਪਤਿ ਗਵਾਇ ॥ ਜੇ ਤਿਸੁ ਭਾਵੈ ਦੇ ਵਡਿਆਈ ਜੇ ਭਾਵੈ ਦੇਇ ਸਜਾਇ ॥ ੪ ॥ ਅਗੋਦੇ ਜੇ ਚੇਤੀਐ ਤਾਂ ਕਾਇਤੁ ਮਿਲੈ ਸਜਾਇ ॥ ਸਾਹਾਂ ਸੁਰਤਿ ਗਵਾਈਆ ਰੰਗਿ ਤਮਾਸੈ ਚਾਇ ॥ ਬਾਬਰਵਾਣੀ ਫਿਰਿ ਗਈ ਕੁਇਰੁ ਨ ਰੋਟੀ ਖਾਇ ॥ ੫ ॥ ਇਕਨਾ ਵਖਤ ਖੁਆਈਅਹਿ ਇਕਨਾੑ ਪੂਜਾ ਜਾਇ ॥ ਚਉਕੇ ਵਿਣੁ ਹਿੰਦਵਾਣੀਆ ਕਿਉ ਟਿਕੇ ਕਢਹਿ ਨਾਇ ॥ ਰਾਮੁ ਨ ਕਬਹੂ ਚੇਤਿਓ ਹੁਣਿ ਕਹਣਿ ਨ ਮਿਲੈ ਖੁਦਾਇ ॥ ੬ ॥ ਇਕਿ ਘਰਿ ਆਵਹਿ ਆਪਣੈ ਇਕਿ ਮਿਲਿ ਮਿਲਿ ਪੁਛਹਿ ਸੁਖ ॥ ਇਕਨਾੑ ਏਹੋ ਲਿਖਿਆ ਬਹਿ ਬਹਿ ਰੋਵਹਿ ਦੁਖ ॥ ਜੋ ਤਿਸੁ ਭਾਵੈ ਸੋ ਥੀਐ ਨਾਨਕ ਕਿਆ ਮਾਨੁਖ ॥ ੭ ॥ ੧੧ ॥ ਆਸਾ ਮਹਲਾ ੧ ॥ ਕਹਾ ਸੁ ਖੇਲ ਤਬੇਲਾ ਘੋੜੇ ਭੇਰੀ ਸਹਨਾਈ ॥ ਕਹਾ ਸੁ ਤੇਗਬੰਦ ਗਾਡੇਰੜਿ ਕਹਾ ਸੁ ਲਾਲ ਕਵਾਈ ॥ ਕਹਾ ਸੁ ਆਰਸੀਆ ਮੁਹ ਬੰਕੇ ਐਥੈ ਦਿਸਹਿ ਨਾਹੀ ॥ ੧ ॥ ਇਹੁ ਜਗੁ ਤੇਰਾ ਤੂ ਗੋਸਾਈ ॥ ਏਕ ਘੜੀ ਮਹਿ ਥਾਪਿ ਉਥਾਪੇ ਜਰੁ ਵੰਡਿ ਦੇਵੈ ਭਾਂਈ ॥ ੧ ॥ ਰਹਾਉ ॥ ਕਹਾਂ ਸੁ ਘਰ ਦਰ ਮੰਡਪ ਮਹਲਾ ਕਹਾ ਸੁ ਬੰਕ ਸਰਾਈ ॥ ਕਹਾਂ ਸੁ ਸੇਜ ਸੁਖਾਲੀ ਕਾਮਣਿ ਜਿਸੁ ਵੇਖਿ ਨੀਦ ਨ ਪਾਈ ॥ ਕਹਾ ਸੁ ਪਾਨ ਤੰਬੋਲੀ ਹਰਮਾ ਹੋਈਆ ਛਾਈ ਮਾਈ ॥ ੨ ॥ ਇਸੁ ਜਰ ਕਾਰਣਿ ਘਣੀ ਵਿਗੁਤੀ ਇਨਿ ਜਰ ਘਣੀ ਖੁਆਈ ॥ ਪਾਪ ਬਾਝਹੁ ਹੋਵੈ ਨਾਹੀ ਮੁਇਆ ਸਾਥਿ ਨ ਜਾਈ ॥ ਜਿਸ ਨੋ ਆਪਿ ਖੁਆਏ ਕਰਤਾ ਖੁਸਿ ਲਏ ਚੰਗਿਆਈ ॥ ੩ ॥ ਕੋਟੀ ਹੂ ਪੀਰ ਵਰਜਿ ਰਹਾਏ ਜਾ ਮੀਰੁ ਸੁਣਿਆ ਧਾਇਆ ॥ ਥਾਨ ਮੁਕਾਮ ਜਲੇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥