੪੧੮
ਬਿਜ ਮੰਦਰ ਮੁਛਿ ਮੁਛਿ ਕੁਇਰ ਰੁਲਾਇਆ ॥ ਕੋਈ ਮੁਗਲੁ ਨ ਹੋਆ ਅੰਧਾ ਕਿਨੈ ਨ ਪਰਚਾ ਲਾਇਆ ॥ ੪ ॥ ਮੁਗਲ ਪਠਾਣਾ ਭਈ ਲੜਾਈ ਰਣ ਮਹਿ ਤੇਗ ਵਗਾਈ ॥ ਓਨੀੑ ਤੁਪਕ ਤਾਣਿ ਚਲਾਈ ਓਨੀੑ ਹਸਤਿ ਚਿੜਾਈ ॥ ਜਿਨੑ ਕੀ ਚੀਰੀ ਦਰਗਹ ਪਾਟੀ ਤਿਨਾੑ ਮਰਣਾ ਭਾਈ ॥ ੫ ॥ ਇਕ ਹਿੰਦਵਾਣੀ ਅਵਰ ਤੁਰਕਾਣੀ ਭਟਿਆਣੀ ਠਕੁਰਾਣੀ ॥ ਇਕਨਾੑ ਪੇਰਣ ਸਿਰ ਖੁਰ ਪਾਟੇ ਇਕਨਾੑ ਵਾਸੁ ਮਸਾਣੀ ॥ ਜਿਨੑ ਕੇ ਬੰਕੇ ਘਰੀ ਨ ਆਇਆ ਤਿਨੑ ਕਿਉ ਰੈਣਿ ਵਿਹਾਣੀ ॥ ੬ ॥ ਆਪੇ ਕਰੇ ਕਰਾਏ ਕਰਤਾ ਕਿਸ ਨੋ ਆਖਿ ਸੁਣਾਈਐ ॥ ਦੁਖੁ ਸੁਖੁ ਤੇਰੈ ਭਾਣੈ ਹੋਵੈ ਕਿਸ ਥੈ ਜਾਇ ਰੂਆਈਐ ॥ ਹੁਕਮੀ ਹੁਕਮਿ ਚਲਾਏ ਵਿਗਸੈ ਨਾਨਕ ਲਿਖਿਆ ਪਾਈਐ ॥ ੭ ॥ ੧੨ ॥

ੴ ਸਤਿਗੁਰ ਪ੍ਰਸਾਦਿ ॥ ਆਸਾ ਕਾਫੀ ਮਹਲਾ ੧ ਘਰੁ ੮ ਅਸਟਪਦੀਆ ॥
ਜੈਸੇ ਗੋਇਲਿ ਗੋਇਲੀ ਤੈਸੇ ਸੰਸਾਰਾ ॥ ਕੂੜੁ ਕਮਾਵਹਿ ਆਦਮੀ ਬਾਂਧਹਿ ਘਰ ਬਾਰਾ ॥ ੧ ॥ ਜਾਗਹੁ ਜਾਗਹੁ ਸੂਤਿਹੋ ਚਲਿਆ ਵਣਜਾਰਾ ॥ ੧ ॥ ਰਹਾਉ ॥ ਨੀਤ ਨੀਤ ਘਰ ਬਾਂਧੀਅਹਿ ਜੇ ਰਹਣਾ ਹੋਈ ॥ ਪਿੰਡੁ ਪਵੈ ਜੀਉ ਚਲਸੀ ਜੇ ਜਾਣੈ ਕੋਈ ॥ ੨ ॥ ਓਹੀ ਓਹੀ ਕਿਆ ਕਰਹੁ ਹੈ ਹੋਸੀ ਸੋਈ ॥ ਤੁਮ ਹੋਵਹੁਗੇ ਓਸ ਨੋ ਤੁਮੑ ਕਉ ਕਉਣੁ ਰੋਈ ॥ ੩ ॥ ਧੰਧਾ ਪਿਟਿਹੁ ਭਾਈਹੋ ਤੁਮੑ ਕੂੜੁ ਕਮਾਵਹੁ ॥ ਓਹੁ ਨ ਸੁਣਈ ਕਤ ਹੀ ਤੁਮੑ ਲੋਕ ਸੁਣਾਵਹੁ ॥ ੪ ॥ ਜਿਸ ਤੇ ਸੁਤਾ ਨਾਨਕਾ ਜਾਗਾਏ ਸੋਈ ॥ ਜੇ ਘਰੁ ਬੂਝੈ ਆਪਣਾ ਤਾਂ ਨੀਦ ਨ ਹੋਈ ॥ ੫ ॥ ਜੇ ਚਲਦਾ ਲੈ ਚਲਿਆ ਕਿਛੁ ਸੰਪੈ ਨਾਲੇ ਤਾ ਧਨੁ ਸੰਚਹੁ ਦੇਖਿ ਕੈ ਬੂਝਹੁ ਬੀਚਾਰੇ ॥ ੬ ॥ ਵਣਜੁ ਕਰਹੁ ਮਖਸੂਦੁ ਲੈਹੁ ਮਤ ਪਛੋਤਾਵਹੁ ॥ ਅਉਗਣ ਛੋਡਹੁ ਗੁਣ ਕਰਹੁ ਐਸੇ ਤਤੁ ਪਰਾਵਹੁ ॥ ੭ ॥ ਧਰਮੁ ਭੂਮਿ ਸਤੁ ਬੀਜੁ ਕਰਿ ਐਸੀ ਕਿਰਸ ਕਮਾਵਹੁ ॥ ਤਾਂ ਵਾਪਾਰੀ ਜਾਣੀਅਹੁ ਲਾਹਾ ਲੈ ਜਾਵਹੁ ॥ ੮ ॥ ਕਰਮੁ ਹੋਵੈ ਸਤਿਗੁਰੁ ਮਿਲੈ ਬੂਝੈ ਬੀਚਾਰਾ ॥ ਨਾਮੁ ਵਖਾਣੈ ਸੁਣੇ ਨਾਮੁ ਨਾਮੇ ਬਿਉਹਾਰਾ ॥ ੯ ॥ ਜਿਉ ਲਾਹਾ ਤੋਟਾ ਤਿਵੈ ਵਾਟ ਚਲਦੀ ਆਈ ॥ ਜੋ ਤਿਸੁ ਭਾਵੈ ਨਾਨਕਾ ਸਾਈ ਵਡਿਆਈ ॥ ੧੦ ॥ ੧੩ ॥ ਆਸਾ ਮਹਲਾ ੧ ॥ ਚਾਰੇ ਕੁੰਡਾ ਢੂਢੀਆ ਕੋ ਨੀਮੀੑ ਮੈਡਾ ॥ ਜੇ ਤੁਧੁ ਭਾਵੈ ਸਾਹਿਬਾ ਤੂ ਮੈ ਹਉ ਤੈਡਾ ॥ ੧ ॥ ਦਰੁ ਬੀਭਾ ਮੈ ਨੀਮਿੑ ਕੋ ਕੈ ਕਰੀ ਸਲਾਮੁ ॥ ਹਿਕੋ ਮੈਡਾ ਤੂ ਧਣੀ ਸਾਚਾ ਮੁਖਿ ਨਾਮੁ ॥ ੧ ॥ ਰਹਾਉ ॥ ਸਿਧਾ ਸੇਵਨਿ ਸਿਧ ਪੀਰ ਮਾਗਹਿ ਰਿਧਿ ਸਿਧਿ ॥ ਮੈ ਇਕੁ ਨਾਮੁ ਨ ਵੀਸਰੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥