੪੧੯
ਸਾਚੇ ਗੁਰ ਬੁਧਿ ॥ ੨ ॥ ਜੋਗੀ ਭੋਗੀ ਕਾਪੜੀ ਕਿਆ ਭਵਹਿ ਦਿਸੰਤਰ ॥ ਗੁਰ ਕਾ ਸਬਦੁ ਨ ਚੀਨੑਹੀ ਤਤੁ ਸਾਰੁ ਨਿਰੰਤਰ ॥ ੩ ॥ ਪੰਡਿਤ ਪਾਧੇ ਜੋਇਸੀ ਨਿਤ ਪੜ੍ਹਿਹਿ ਪੁਰਾਣਾ ॥ ਅੰਤਰਿ ਵਸਤੁ ਨ ਜਾਣਨੀੑ ਘਟਿ ਬ੍ਰਹਮੁ ਲੁਕਾਣਾ ॥ ੪ ॥ ਇਕਿ ਤਪਸੀ ਬਨ ਮਹਿ ਤਪੁ ਕਰਹਿ ਨਿਤ ਤੀਰਥ ਵਾਸਾ ॥ ਆਪੁ ਨ ਚੀਨਹਿ ਤਾਮਸੀ ਕਾਹੇ ਉਦਾਸਾ ॥ ੫ ॥ ਇਕਿ ਬਿੰਦੁ ਜਤਨ ਕਰਿ ਰਾਖਦੇ ਸੇ ਜਤੀ ਕਹਾਵਹਿ ॥ ਬਿਨੁ ਗੁਰ ਸਬਦ ਨ ਛੂਟਹੀ ਭ੍ਰਮਿ ਆਵਹਿ ਜਾਵਹਿ ॥ ੬ ॥ ਇਕਿ ਗਿਰਹੀ ਸੇਵਕ ਸਾਧਿਕਾ ਗੁਰਮਤੀ ਲਾਗੇ ॥ ਨਾਮੁ ਦਾਨੁ ਇਸਨਾਨੁ ਦ੍ਰਿੜੁ ਹਰਿ ਭਗਤਿ ਸੁ ਜਾਗੇ ॥ ੭ ॥ ਗੁਰ ਤੇ ਦਰੁ ਘਰੁ ਜਾਣੀਐ ਸੋ ਜਾਏ ਸਿਞਾਣੈ ॥ ਨਾਨਕ ਨਾਮੁ ਨ ਵੀਸਰੈ ਸਾਚੇ ਮਨੁ ਮਾਨੈ ॥ ੮ ॥ ੧੪ ॥ ਆਸਾ ਮਹਲਾ ੧ ॥ ਮਨਸਾ ਮਨਹਿ ਸਮਾਇਲੇ ਭਉਜਲੁ ਸਚਿ ਤਰਣਾ ॥ ਆਦਿ ਜੁਗਾਦਿ ਦਇਆਲੁ ਤੂ ਠਾਕੁਰ ਤੇਰੀ ਸਰਣਾ ॥ ੧ ॥ ਤੂ ਦਾਤੌ ਹਮ ਜਾਚਿਕਾ ਹਰਿ ਦਰਸਨੁ ਦੀਜੈ ॥ ਗੁਰਮੁਖਿ ਨਾਮੁ ਧਿਆਈਐ ਮਨ ਮੰਦਰੁ ਭੀਜੈ ॥ ੧ ॥ ਰਹਾਉ ॥ ਕੂੜਾ ਲਾਲਚੁ ਛੋਡੀਐ ਤਉ ਸਾਚੁ ਪਛਾਣੈ ॥ ਗੁਰ ਕੈ ਸਬਦਿ ਸਮਾਈਐ ਪਰਮਾਰਥੁ ਜਾਣੈ ॥ ੨ ॥ ਇਹੁ ਮਨੁ ਰਾਜਾ ਲੋਭੀਆ ਲੁਭਤਉ ਲੋਭਾਈ ॥ ਗੁਰਮੁਖਿ ਲੋਭੁ ਨਿਵਾਰੀਐ ਹਰਿ ਸਿਉ ਬਣਿ ਆਈ ॥ ੩ ॥ ਕਲਰਿ ਖੇਤੀ ਬੀਜੀਐ ਕਿਉ ਲਾਹਾ ਪਾਵੈ ॥ ਮਨਮੁਖੁ ਸਚਿ ਨ ਭੀਜਈ ਕੂੜੁ ਕੂੜਿ ਗਡਾਵੈ ॥ ੪ ॥ ਲਾਲਚੁ ਛੋਡਹੁ ਅੰਧਿਹੋ ਲਾਲਚਿ ਦੁਖੁ ਭਾਰੀ ॥ ਸਾਚੌ ਸਾਹਿਬੁ ਮਨਿ ਵਸੈ ਹਉਮੈ ਬਿਖੁ ਮਾਰੀ ॥ ੫ ॥ ਦੁਬਿਧਾ ਛੋਡਿ ਕੁਵਾਟੜੀ ਮੂਸਹੁਗੇ ਭਾਈ ॥ ਅਹਿਨਿਸਿ ਨਾਮੁ ਸਲਾਹੀਐ ਸਤਿਗੁਰ ਸਰਣਾਈ ॥ ੬ ॥ ਮਨਮੁਖ ਪਥਰੁ ਸੈਲੁ ਹੈ ਧ੍ਰਿਗੁ ਜੀਵਣੁ ਫੀਕਾ ॥ ਜਲ ਮਹਿ ਕੇਤਾ ਰਾਖੀਐ ਅਭ ਅੰਤਰਿ ਸੂਕਾ ॥ ੭ ॥ ਹਰਿ ਕਾ ਨਾਮੁ ਨਿਧਾਨੁ ਹੈ ਪੂਰੈ ਗੁਰਿ ਦੀਆ ॥ ਨਾਨਕ ਨਾਮੁ ਨ ਵੀਸਰੈ ਮਥਿ ਅੰਮ੍ਰਿਤੁ ਪੀਆ ॥ ੮ ॥ ੧੫ ॥ ਆਸਾ ਮਹਲਾ ੧ ॥ ਚਲੇ ਚਲਣਹਾਰ ਵਾਟ ਵਟਾਇਆ ॥ ਧੰਧੁ ਪਿਟੇ ਸੰਸਾਰੁ ਸਚੁ ਨ ਭਾਇਆ ॥ ੧ ॥ ਕਿਆ ਭਵੀਐ ਕਿਆ ਢੂਢੀਐ ਗੁਰ ਸਬਦਿ ਦਿਖਾਇਆ ॥ ਮਮਤਾ ਮੋਹੁ ਵਿਸਰਜਿਆ ਅਪਨੈ ਘਰਿ ਆਇਆ ॥ ੧ ॥ ਰਹਾਉ ॥ ਸਚਿ ਮਿਲੈ ਸਚਿਆਰੁ ਕੂੜਿ ਨ ਪਾਈਐ ॥ ਸਚੇ ਸਿਉ ਚਿਤੁ ਲਾਇ ਬਹੁੜਿ ਨ ਆਈਐ ॥ ੨ ॥ ਮੋਇਆ ਕਉ ਕਿਆ ਰੋਵਹੁ ਰੋਇ ਨ ਜਾਣਹੂ ॥ ਰੋਵਹੁ ਸਚੁ ਸਲਾਹਿ ਹੁਕਮੁ ਪਛਾਣਹੂ ॥ ੩ ॥ ਹੁਕਮੀ ਵਜਹੁ ਲਿਖਾਇ ਆਇਆ ਜਾਣੀਐ ॥ ਲਾਹਾ ਪਲੈ ਪਾਇ ਹੁਕਮੁ ਸਿਞਾਣੀਐ ॥ ੪ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥