੪੨੦
ਹੁਕਮੀ ਪੈਧਾ ਜਾਇ ਦਰਗਹ ਭਾਣੀਐ ॥ ਹੁਕਮੇ ਹੀ ਸਿਰਿ ਮਾਰ ਬੰਦਿ ਰਬਾਣੀਐ ॥ ੫ ॥ ਲਾਹਾ ਸਚੁ ਨਿਆਉ ਮਨਿ ਵਸਾਈਐ ॥ ਲਿਖਿਆ ਪਲੈ ਪਾਇ ਗਰਬੁ ਵਞਾਈਐ ॥ ੬ ॥ ਮਨਮੁਖੀਆ ਸਿਰਿ ਮਾਰ ਵਾਦਿ ਖਪਾਈਐ ॥ ਠਗਿ ਮੁਠੀ ਕੂੜਿਆਰ ਬੰਨਿੑ ਚਲਾਈਐ ॥ ੭ ॥ ਸਾਹਿਬੁ ਰਿਦੈ ਵਸਾਇ ਨ ਪਛੋਤਾਵਹੀ ॥ ਗੁਨਹਾਂ ਬਖਸਣਹਾਰੁ ਸਬਦੁ ਕਮਾਵਹੀ ॥ ੮ ॥ ਨਾਨਕੁ ਮੰਗੈ ਸਚੁ ਗੁਰਮੁਖਿ ਘਾਲੀਐ ॥ ਮੈ ਤੁਝ ਬਿਨੁ ਅਵਰੁ ਨ ਕੋਇ ਨਦਰਿ ਨਿਹਾਲੀਐ ॥ ੯ ॥ ੧੬ ॥ ਆਸਾ ਮਹਲਾ ੧ ॥ ਕਿਆ ਜੰਗਲੁ ਢੂਢੀ ਜਾਇ ਮੈ ਘਰਿ ਬਨੁ ਹਰੀਆਵਲਾ ॥ ਸਚਿ ਟਿਕੈ ਘਰਿ ਆਇ ਸਬਦਿ ਉਤਾਵਲਾ ॥ ੧ ॥ ਜਹ ਦੇਖਾ ਤਹ ਸੋਇ ਅਵਰੁ ਨ ਜਾਣੀਐ ॥ ਗੁਰ ਕੀ ਕਾਰ ਕਮਾਇ ਮਹਲੁ ਪਛਾਣੀਐ ॥ ੧ ॥ ਰਹਾਉ ॥ ਆਪਿ ਮਿਲਾਵੈ ਸਚੁ ਤਾ ਮਨਿ ਭਾਵਈ ॥ ਚਲੈ ਸਦਾ ਰਜਾਇ ਅੰਕਿ ਸਮਾਵਈ ॥ ੨ ॥ ਸਚਾ ਸਾਹਿਬੁ ਮਨਿ ਵਸੈ ਵਸਿਆ ਮਨਿ ਸੋਈ ॥ ਆਪੇ ਦੇ ਵਡਿਆਈਆ ਦੇ ਤੋਟਿ ਨ ਹੋਈ ॥ ੩ ॥ ਅਬੇ ਤਬੇ ਕੀ ਚਾਕਰੀ ਕਿਉ ਦਰਗਹ ਪਾਵੈ ॥ ਪਥਰ ਕੀ ਬੇੜੀ ਜੇ ਚੜੈ ਭਰ ਨਾਲਿ ਬੁਡਾਵੈ ॥ ੪ ॥ ਆਪਨੜਾ ਮਨੁ ਵੇਚੀਐ ਸਿਰੁ ਦੀਜੈ ਨਾਲੇ ॥ ਗੁਰਮੁਖਿ ਵਸਤੁ ਪਛਾਣੀਐ ਅਪਨਾ ਘਰੁ ਭਾਲੇ ॥ ੫ ॥ ਜੰਮਣ ਮਰਣਾ ਆਖੀਐ ਤਿਨਿ ਕਰਤੈ ਕੀਆ ॥ ਆਪੁ ਗਵਾਇਆ ਮਰਿ ਰਹੇ ਫਿਰਿ ਮਰਣੁ ਨ ਥੀਆ ॥ ੬ ॥ ਸਾਈ ਕਾਰ ਕਮਾਵਣੀ ਧੁਰ ਕੀ ਫੁਰਮਾਈ ॥ ਜੇ ਮਨੁ ਸਤਿਗੁਰ ਦੇ ਮਿਲੈ ਕਿਨਿ ਕੀਮਤਿ ਪਾਈ ॥ ੭ ॥ ਰਤਨਾ ਪਾਰਖੁ ਸੋ ਧਣੀ ਤਿਨਿ ਕੀਮਤਿ ਪਾਈ ॥ ਨਾਨਕ ਸਾਹਿਬੁ ਮਨਿ ਵਸੈ ਸਚੀ ਵਡਿਆਈ ॥ ੮ ॥ ੧੭ ॥ ਆਸਾ ਮਹਲਾ ੧ ॥ ਜਿਨੀੑ ਨਾਮੁ ਵਿਸਾਰਿਆ ਦੂਜੈ ਭਰਮਿ ਭੁਲਾਈ ॥ ਮੂਲੁ ਛੋਡਿ ਡਾਲੀ ਲਗੇ ਕਿਆ ਪਾਵਹਿ ਛਾਈ ॥ ੧ ॥ ਬਿਨੁ ਨਾਵੈ ਕਿਉ ਛੂਟੀਐ ਜੇ ਜਾਣੈ ਕੋਈ ॥ ਗੁਰਮੁਖਿ ਹੋਇ ਤ ਛੂਟੀਐ ਮਨਮੁਖਿ ਪਤਿ ਖੌਈ ॥ ੧ ॥ ਰਹਾਉ ॥ ਜਿਨੀੑ ਏਕੋ ਸੇਵਿਆ ਪੂਰੀ ਮਤਿ ਭਾਈ ॥ ਆਦਿ ਜੁਗਾਦਿ ਨਿਰੰਜਨਾ ਜਨ ਹਰਿ ਸਰਣਾਈ ॥ ੨ ॥ ਸਾਹਿਬੁ ਮੇਰਾ ਏਕੁ ਹੈ ਅਵਰੁ ਨਹੀ ਭਾਈ ॥ ਕਿਰਪਾ ਤੇ ਸੁਖੁ ਪਾਇਆ ਸਾਚੇ ਪਰਥਾਈ ॥ ੩ ॥ ਗੁਰ ਬਿਨੁ ਕਿਨੈ ਨ ਪਾਇਓ ਕੇਤੀ ਕਹੈ ਕਹਾਏ ॥ ਆਪਿ ਦਿਖਾਵੈ ਵਾਟੜੀਂ ਸਚੀ ਭਗਤਿ ਦ੍ਰਿੜਾਏ ॥ ੪ ॥ ਮਨਮੁਖੁ ਜੇ ਸਮਝਾਈਐ ਭੀ ਉਝੜਿ ਜਾਏ ॥ ਬਿਨੁ ਹਰਿ ਨਾਮ ਨ ਛੂਟਸੀ ਮਰਿ ਨਰਕ ਸਮਾਏ ॥ ੫ ॥ ਜਨਮਿ ਮਰੈ ਭਰਮਾਈਐ ਹਰਿ ਨਾਮੁ ਨ ਲੇਵੈ ॥ ਤਾ ਕੀ ਕੀਮਤਿ ਨਾ ਪਵੈ ਬਿਨੁ ਗੁਰ ਕੀ ਸੇਵੈ ॥ ੬ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥