੪੨੧
ਜੇਹੀ ਸੇਵ ਕਰਾਈਐ ਕਰਣੀ ਭੀ ਸਾਈ ॥ ਆਪਿ ਕਰੇ ਕਿਸੁ ਆਖੀਐ ਵੇਖੈ ਵਡਿਆਈ ॥ ੭ ॥ ਗੁਰ ਕੀ ਸੇਵਾ ਸੋ ਕਰੇ ਜਿਸੁ ਆਪਿ ਕਰਾਏ ॥ ਨਾਨਕ ਸਿਰੁ ਦੇ ਛੂਟੀਐ ਦਰਗਹ ਪਤਿ ਪਾਏ ॥ ੮ ॥ ੧੮ ॥ ਆਸਾ ਮਹਲਾ ੧ ॥ ਰੂੜੋ ਠਾਕੁਰ ਮਾਹਰੋ ਰੂੜੀ ਗੁਰਬਾਣੀ ॥ ਵਡੈ ਭਾਗਿ ਸਤਿਗੁਰੁ ਮਿਲੈ ਪਾਈਐ ਪਦੁ ਨਿਰਬਾਣੀ ॥ ੧ ॥ ਮੈ ਓਲੑਗੀਆ ਓਲੑਗੀ ਹਮ ਛੋਰੂ ਥਾਰੈ ॥ ਜਿਉ ਤੂੰ ਰਾਖਹਿ ਤਿਉ ਰਹਾ ਮੁਖਿ ਨਾਮੁ ਹਮਾਰੇ ॥ ੧ ॥ ਰਹਾਉ ॥ ਦਰਸਨ ਕੀ ਪਿਆਸਾ ਘਣੀ ਭਾਣੈ ਮਨਿ ਭਾਈਐ ॥ ਮੇਰੇ ਠਾਕੁਰ ਹਾਥਿ ਵਡਿਆਈਆ ਭਾਣੈ ਪਤਿ ਪਾਈਐ ॥ ੨ ॥ ਸਾਚਉ ਦੂਰਿ ਨ ਜਾਣੀਐ ਅੰਤਰਿ ਹੈ ਸੋਈ ॥ ਜਹ ਦੇਖਾ ਤਹ ਰਵਿ ਕਿਨਿ ਕੀਮਤਿ ਹੋਈ ॥ ੩ ॥ ਆਪਿ ਕਰੇ ਆਪੇ ਹਰੇ ਵੇਖੈ ਵਡਿਆਈ ॥ ਗੁਰਮੁਖਿ ਹੋਇ ਨਿਹਾਲੀਐ ਇਉ ਕੀਮਤਿ ਪਾਈ ॥ ੪ ॥ ਜੀਵਦਿਆ ਲਾਹਾ ਮਿਲੈ ਗੁਰ ਕਾਰ ਕਮਾਵੈ ॥ ਪੂਰਬਿ ਹੋਵੈ ਲਿਖਿਆ ਤਾ ਸਤਿਗੁਰੁ ਪਾਵੈ ॥ ੫ ॥ ਮਨਮੁਖ ਤੋਟਾ ਨਿਤ ਹੈ ਭਰਮਹਿ ਭਰਮਾਏ ॥ ਮਨਮੁਖੁ ਅੰਧੁ ਨ ਚੇਤਈ ਕਿਉ ਦਰਸਨ ਪਾਏ ॥ ੬ ॥ ਤਾ ਜਗਿ ਆਇਆ ਜਾਣੀਐ ਸਾਚੈ ਲਿਵ ਲਾਏ ॥ ਗੁਰ ਭੇਟੇ ਪਾਰਸੁ ਭਏ ਜੋਤੀ ਜੋਤਿ ਮਿਲਾਏ ॥ ੭ ॥ ਅਹਿਨਿਸਿ ਰਹੈ ਨਿਰਾਲਮੋ ਕਾਰ ਧੁਰ ਕੀ ਕਰਣੀ ॥ ਨਾਨਕ ਨਾਮਿ ਸੰਤੋਖੀਆ ਰਾਤੇ ਹਰਿ ਚਰਣੀ ॥ ੮ ॥ ੧੯ ॥ ਆਸਾ ਮਹਲਾ ੧ ॥ ਕੇਤਾ ਆਖਣੁ ਆਖੀਐ ਤਾ ਕੇ ਅੰਤ ਨ ਜਾਣਾ ॥ ਮੈ ਨਿਧਰਿਆ ਧਰ ਏਕ ਤੂੰ ਮੈ ਤਾਣੁ ਸਤਾਣਾ ॥ ੧ ॥ ਨਾਨਕ ਕੀ ਅਰਦਾਸਿ ਹੈ ਸਚ ਨਾਮਿ ਸੁਹੇਲਾ ॥ ਆਪੁ ਗਇਆ ਸੋਝੀ ਪਈ ਗੁਰ ਸਬਦੀ ਮੇਲਾ ॥ ੧ ॥ ਰਹਾਉ ॥ ਹਉਮੈ ਗਰਬੁ ਗਵਾਈਐ ਪਾਈਐ ਵੀਚਾਰੁ ॥ ਸਾਹਿਬ ਸਿਉ ਮਨੁ ਮਾਨਿਆ ਦੇ ਸਾਚੁ ਅਧਾਰੁ ॥ ੨ ॥ ਅਹਿਨਿਸਿ ਨਾਮਿ ਸੰਤੋਖੀਆ ਸੇਵਾ ਸਚੁ ਸਾਈ ॥ ਤਾ ਕਉ ਬਿਘਨੁ ਨ ਲਾਗਈ ਚਾਲੈ ਹੁਕਮਿ ਰਜਾਈ ॥ ੩ ॥ ਹੁਕਮਿ ਰਜਾਈ ਜੋ ਚਲੈ ਸੋ ਪਵੈ ਖਜਾਨੈ ॥ ਖੋਟੇ ਠਵਰ ਨ ਪਾਇਨੀ ਰਲੇ ਜੂਠਾਨੈ ॥ ੪ ॥ ਨਿਤ ਨਿਤ ਖਰਾ ਸਮਾਲੀਐ ਸਚੁ ਸਉਦਾ ਪਾਈਐ ॥ ਖੋਟੇ ਨਦਰਿ ਨ ਆਵਨੀ ਲੇ ਅਗਨਿ ਜਲਾਈਐ ॥ ੫ ॥ ਜਿਨੀ ਆਤਮੁ ਚੀਨਿਆ ਪਰਮਾਤਮੁ ਸੋਈ ॥ ਏਕੋ ਅੰਮ੍ਰਿਤ ਬਿਰਖੁ ਹੈ ਫਲੁ ਅੰਮ੍ਰਿਤੁ ਹੋਈ ॥ ੬ ॥ ਅੰਮ੍ਰਿਤੁ ਫਲੁ ਜਿਨੀ ਚਾਖਿਆ ਸਚਿ ਰਹੇ ਅਘਾਈ ॥ ਤਿੰਨਾ ਭਰਮੁ ਨ ਭੇਦੁ ਹੈ ਹਰਿ ਰਸਨ ਰਸਾਈ ॥ ੭ ॥ ਹੁਕਮਿ ਸੰਜੋਗੀ ਆਇਆ ਚਲੁ ਸਦਾ ਰਜਾਈ ॥ ਅਉਗਣਿਆਰੇ ਕਉ ਗੁਣੁ ਨਾਨਕੈ ਸਚੁ ਮਿਲੈ ਵਡਾਈ ॥ ੮ ॥ ੨੦ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥