੪੨੨
ਆਸਾ ਮਹਲਾ ੧ ॥ ਮਨੁ ਰਾਤਉ ਹਰਿ ਨਾਇ ਸਚੁ ਵਖਾਣਿਆ ॥ ਲੋਕਾ ਦਾ ਕਿਆ ਜਾਈ ਜਾ ਤੁਧੁ ਭਾਣਿਆ ॥ ੧ ॥ ਜਉ ਲਗੁ ਜੀਉ ਪਰਾਣ ਸਚੁ ਧਿਆਈਐ ॥ ਲਾਹਾ ਹਰਿ ਗੁਣ ਗਾਇ ਮਿਲੈ ਸੁਖੁ ਪਾਈਐ ॥ ੧ ॥ ਰਹਾਉ ॥ ਸਚੀ ਤੇਰੀ ਕਾਰ ਦੇਹਿ ਦਇਆਲ ਤੂੰ ॥ ਹਉ ਜੀਵਾ ਤੁਧੁ ਸਾਲਾਹਿ ਮੈ ਟੇਕ ਅਧਾਰੁ ਤੂੰ ॥ ੨ ॥ ਦਰਿ ਸੇਵਕੁ ਦਰਵਾਨੁ ਦਰਦੁ ਤੂੰ ਜਾਣਹੀ ॥ ਭਗਤਿ ਤੇਰੀ ਹੈਰਾਨੁ ਦਰਦੁ ਗਵਾਵਹੀ ॥ ੩ ॥ ਦਰਗਹ ਨਾਮੁ ਹਦੂਰਿ ਗੁਰਮੁਖਿ ਜਾਣਸੀ ॥ ਵੇਲਾ ਸਚੁ ਪਰਵਾਣੁ ਸਬਦੁ ਪਛਾਣਸੀ ॥ ੪ ॥ ਸਤੁ ਸੰਤੋਖੁ ਕਰਿ ਭਾਉ ਤੋਸਾ ਹਰਿ ਨਾਮੁ ਸੇਇ ॥ ਮਨਹੁ ਛੋਡਿ ਵਿਕਾਰ ਸਚਾ ਸਚੁ ਦੇਇ ॥ ੫ ॥ ਸਚੇ ਸਚਾ ਨੇਹੁ ਸਚੈ ਲਾਇਆ ॥ ਆਪੇ ਕਰੇ ਨਿਆਉ ਜੋ ਤਿਸੁ ਭਾਇਆ ॥ ੬ ॥ ਸਚੇ ਸਚੀ ਦਾਤਿ ਦੇਹਿ ਦਇਆਲੁ ਹੈ ॥ ਤਿਸੁ ਸੇਵੀ ਦਿਨੁ ਰਾਤਿ ਨਾਮੁ ਅਮੋਲੁ ਹੈ ॥ ੭ ॥ ਤੂੰ ਉਤਮੁ ਹਉ ਨੀਚੁ ਸੇਵਕੁ ਕਾਂਢੀਆ ॥ ਨਾਨਕ ਨਦਰਿ ਕਰੇਹੁ ਮਿਲੈ ਸਚੁ ਵਾਂਢੀਆ ॥ ੮ ॥ ੨੧ ॥ ਆਸਾ ਮਹਲਾ ੧ ॥ ਆਵਣ ਜਾਣਾ ਕਿਉ ਰਹੈ ਕਿਉ ਮੇਲਾ ਹੋਈ ॥ ਜਨਮ ਮਰਣ ਕਾ ਦੁਖੁ ਘਣੋ ਨਿਤ ਸਹਸਾ ਦੋਈ ॥ ੧ ॥ ਬਿਨੁ ਨਾਵੈ ਕਿਆ ਜੀਵਨਾ ਫਿਟੁ ਧ੍ਰਿਗੁ ਚਤੁਰਾਈ ॥ ਸਤਿਗੁਰ ਸਾਧੁ ਨ ਸੇਵਿਆ ਹਰਿ ਭਗਤਿ ਨ ਭਾਈ ॥ ੧ ॥ ਰਹਾਉ ॥ ਆਵਣੁ ਜਾਵਣੁ ਤਉ ਰਹੈ ਪਾਈਐ ਗੁਰੁ ਪੂਰਾ ॥ ਰਾਮ ਨਾਮੁ ਧਨੁ ਰਾਸਿ ਦੇਇ ਬਿਨਸੈ ਭ੍ਰਮੁ ਕੂਰਾ ॥ ੨ ॥ ਸੰਤ ਜਨਾ ਕਉ ਮਿਲਿ ਰਹੈ ਧਨੁ ਧਨੁ ਜਸੁ ਗਾਏ ॥ ਆਦਿ ਪੁਰਖੁ ਅਪਰੰਪਰਾ ਗੁਰਮੁਖਿ ਹਰਿ ਪਾਏ ॥ ੩ ॥ ਨਟੂਐ ਸਾੰਗੁ ਬਣਾਇਆ ਬਾਜੀ ਸੰਸਾਰਾ ॥ ਖਿਨੁ ਪਲੁ ਬਾਜੀ ਦੇਖੀਐ ਉਝਰਤ ਨਹੀ ਬਾਰਾ ॥ ੪ ॥ ਹਉਮੈ ਚਉਪੜਿ ਖੇਲਣਾ ਝੂੜੇ ਅਹੰਕਾਰਾ ॥ ਸਭੁ ਜਗੁ ਹਾਰੈ ਸੋ ਜਿਣੈ ਗੁਰ ਸਬਦੁ ਵੀਚਾਰਾ ॥ ੫ ॥ ਜਿਉ ਅੰਧੁਲੈ ਹਥਿ ਟੋਹਣੀ ਹਰਿ ਨਾਮੁ ਹਮਾਰੈ ॥ ਰਾਮ ਨਾਮੁ ਹਰਿ ਟੇਕ ਹੈ ਨਿਸਿ ਦਉਤ ਸਵਾਰੈ ॥ ੬ ॥ ਜਿਉ ਤੂੰ ਰਾਖਹਿ ਤਿਉ ਰਹਾ ਹਰਿ ਨਾਮ ਅਧਾਰਾ ॥ ਅੰਤਿ ਸਖਾਈ ਪਾਇਆ ਜਨ ਮੁਕਤਿ ਦੁਆਰਾ ॥ ੭ ॥ ਜਨਮ ਮਰਣ ਦੁਖ ਮੇਟਿਆ ਜਪਿ ਨਾਮੁ ਮੁਰਾਰੇ ॥ ਨਾਨਕ ਨਾਮੁ ਨ ਵੀਸਰੈ ਪੂਰਾ ਗੁਰੁ ਤਾਰੇ ॥ ੮ ॥ ੨੨ ॥

ਆਸਾ ਮਹਲਾ ੩ ਅਸਟਪਦੀਆ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਸਾਸਤੁ ਬੇਦੁ ਸਿੰਮ੍ਰਿਤਿ ਸਰੁ ਤੇਰਾ ਸੁਰਸਰੀ ਚਰਣ ਸਮਾਣੀ ॥ ਸਾਖਾ ਤੀਨਿ ਮੂਲੁ ਮਤਿ ਰਾਵੈ ਤੂੰ ਤਾਂ ਸਰਬ ਵਿਡਾਣੀ ॥ ੧ ॥ ਤਾ ਕੇ ਚਰਣ ਜਪੈ ਜਨੁ ਨਾਨਕੁ ਬੋਲੈ ਅੰਮ੍ਰਿਤ ਬਾਣੀ ॥ ੧ ॥ ਰਹਾਉ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥