੪੨੩
ਤੇਤੀਸ ਕਰੋੜੀ ਦਾਸ ਤੁਮਾੑਰੇ ਰਿਧਿ ਸਿਧਿ ਪ੍ਰਾਣ ਅਧਾਰੀ ॥ ਤਾ ਕੇ ਰੂਪ ਨ ਜਾਹੀ ਲਖਣੇ ਕਿਆ ਕਰਿ ਆਖਿ ਵੀਚਾਰੀ ॥ ੨ ॥ ਤੀਨਿ ਗੁਣਾ ਤੇਰੇ ਜੁਗ ਹੀ ਅੰਤਰਿ ਚਾਰੇ ਤੇਰੀਆ ਖਾਣੀ ॥ ਕਰਮੁ ਹੋਵੈ ਤਾ ਪਰਮ ਪਦੁ ਪਾਈਐ ਕਥੇ ਅਕਥ ਕਹਾਣੀ ॥ ੩ ॥ ਤੂੰ ਕਰਤਾ ਕੀਆ ਸਭੁ ਤੇਰਾ ਕਿਆ ਕੋ ਕਰੇ ਪਰਾਣੀ ॥ ਜਾ ਕਉ ਨਦਰਿ ਕਰਹਿ ਤੂੰ ਅਪਣੀ ਸਾਈ ਸਚਿ ਸਮਾਣੀ ॥ ੪ ॥ ਨਾਮੁ ਤੇਰਾ ਸਭੁ ਕੋਈ ਲੇਤੁ ਹੈ ਜੇਤੀ ਆਵਣ ਜਾਣੀ ॥ ਜਾ ਤੁਧੁ ਭਾਵੈ ਤਾ ਗੁਰਮੁਖਿ ਬੂਝੈ ਹੋਰ ਮਨਮੁਖਿ ਫਿਰੈ ਇਆਣੀ ॥ ੫ ॥ ਚਾਰੇ ਵੇਦ ਬ੍ਰਹਮੇ ਕਉ ਦੀਏ ਪੜਿ ਪੜਿ ਕਰੇ ਵੀਚਾਰੀ ॥ ਤਾ ਕਾ ਹੁਕਮੁ ਨ ਬੂਝੈ ਬਪੁੜਾ ਨਰਕਿ ਸੁਰਗਿ ਅਵਤਾਰੀ ॥ ੬ ॥ ਜੁਗਹ ਜੁਗਹ ਕੇ ਰਾਜੇ ਕੀਏ ਗਾਵਹਿ ਕਰਿ ਅਵਤਾਰੀ ॥ ਤਿਨ ਭੀ ਅੰਤੁ ਨ ਪਾਇਆ ਤਾ ਕਾ ਕਿਆ ਕਰਿ ਆਖਿ ਵੀਚਾਰੀ ॥ ੭ ॥ ਤੂੰ ਸਚਾ ਤੇਰਾ ਕੀਆ ਸਭੁ ਸਾਚਾ ਦੇਹਿ ਤ ਸਾਚੁ ਵਖਾਣੀ ॥ ਜਾ ਕਉ ਸਚੁ ਬੁਝਾਵਹਿ ਅਪਣਾ ਸਹਜੇ ਨਾਮਿ ਸਮਾਣੀ ॥ ੮ ॥ ੧ ॥ ੨੩ ॥ ਆਸਾ ਮਹਲਾ ੩ ॥ ਸਤਿਗੁਰ ਹਮਰਾ ਭਰਮੁ ਗਵਾਇਆ ॥ਹਰਿ ਨਾਮੁ ਨਿਰੰਜਨੁ ਮੰਨਿ ਵਸਾਇਆ ॥ ਸਬਦੁ ਚੀਨਿ ਸਦਾ ਸੁਖੁ ਪਾਇਆ ॥ ੧ ॥ ਸੁਣਿ ਮਨ ਮੇਰੇ ਤਤੁ ਗਿਆਨੁ ॥ ਦੇਵਣ ਵਾਲਾ ਸਭ ਬਿਧਿ ਜਾਣੈ ਗੁਰਮੁਖਿ ਪਾਈਐ ਨਾਮੁ ਨਿਧਾਨੁ ॥ ੧ ॥ ਰਹਾਉ ॥ ਸਤਿਗੁਰ ਭੇਟੇ ਕੀ ਵਡਿਆਈ ॥ ਜਿਨਿ ਮਮਤਾ ਅਗਨਿ ਤ੍ਰਿਸਨਾ ਬੁਝਾਈ ॥ ਸਹਜੇ ਮਾਤਾ ਹਰਿ ਗੁਣ ਗਾਈ ॥ ੨ ॥ ਵਿਣੁ ਗੁਰ ਪੂਰੇ ਕੋਇ ਨ ਜਾਣੀ ॥ ਮਾਇਆ ਮੋਹਿ ਦੂਜੈ ਲੋਭਾਣੀ ॥ ਗੁਰਮੁਖਿ ਨਾਮੁ ਮਿਲੈ ਹਰਿ ਬਾਣੀ ॥ ੩ ॥ ਗੁਰ ਸੇਵਾ ਤਪਾਂ ਸਿਰਿ ਤਪੁ ਸਾਰੁ ॥ ਹਰਿ ਜੀਉ ਮਨਿ ਵਸੈ ਸਭ ਦੂਖ ਵਿਸਾਰਣਹਾਰੁ ॥ ਦਰਿ ਸਾਚੈ ਦੀਸੈ ਸਚਿਆਰੁ ॥ ੪ ॥ ਗੁਰ ਸੇਵਾ ਤੇ ਤ੍ਰਿਭਵਣ ਸੋਝੀ ਹੋਇ ॥ ਆਪੁ ਪਛਾਣਿ ਹਰਿ ਪਾਵੈ ਸੋਇ ॥ ਸਾਚੀ ਬਾਣੀ ਮਹਲੁ ਪਰਾਪਤਿ ਹੋਇ ॥ ੫ ॥ ਗੁਰ ਸੇਵਾ ਤੇ ਸਭ ਕੁਲ ਉਧਾਰੇ ॥ ਨਿਰਮਲ ਨਾਮੁ ਰਖੈ ਉਰਿ ਧਾਰੇ ॥ ਸਾਚੀ ਸੋਭਾ ਸਾਚਿ ਦੁਆਰੇ ॥ ੬ ॥ ਸੇ ਵਡਭਾਗੀ ਜਿ ਗੁਰਿ ਸੇਵਾ ਲਾਏ ॥ ਅਨਦਿਨੁ ਭਗਤਿ ਸਚੁ ਨਾਮੁ ਦ੍ਰਿੜਾਏ ॥ ਨਾਮੇ ਉਧਰੇ ਕੁਲ ਸਬਾਏ ॥ ੭ ॥ ਨਾਨਕੁ ਸਾਚੁ ਕਹੈ ਵੀਚਾਰੁ ॥ ਹਰਿ ਕਾ ਨਾਮੁ ਰਖਹੁ ਉਰਿ ਧਾਰਿ ॥ ਹਰਿ ਭਗਤੀ ਰਾਤੇ ਮੋਖ ਦੁਆਰੁ ॥ ੮ ॥ ੨ ॥ ੨੪ ॥ ਆਸਾ ਮਹਲਾ ੩ ॥ ਆਸਾ ਆਸ ਕਰੇ ਸਭੁ ਕੋਈ ॥ ਹੁਕਮੈ ਬੂਝੈ ਨਿਰਾਸਾ ਹੋਈ ॥ ਆਸਾ ਵਿਚਿ ਸੁਤੈ ਕਈ ਲੋਈ ॥ ਸੋ ਜਾਗੈ ਜਾਗਾਵੈ ਸੋਈ ॥ ੧ ॥ ਸਤਿਗੁਰਿ ਨਾਮੁ ਬੁਝਾਇਆ ਵਿਣੁ ਨਾਵੈ ਭੁਖ ਨ ਜਾਈ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥