੪੨੪
ਨਾਮੇ ਤ੍ਰਿਸਨਾ ਅਗਨਿ ਬੁਝੈ ਨਾਮੁ ਮਿਲੈ ਤਿਸੈ ਰਜਾਈ ॥ ੧ ॥ ਰਹਾਉ ॥ ਕਲਿ ਕੀਰਤਿ ਸਬਦੁ ਪਛਾਨੁ ॥ ਏਹਾ ਭਗਤਿ ਚੂਕੈ ਅਭਿਮਾਨੁ ॥ ਸਤਿਗੁਰੁ ਸੇਵਿਐ ਹੋਵੈ ਪਰਵਾਨੁ ॥ ਜਿਨਿ ਆਸਾ ਕੀਤੀ ਤਿਸ ਨੋ ਜਾਨੁ ॥ ੨ ॥ ਤਿਸੁ ਕਿਆ ਦੀਜੈ ਜਿ ਸਬਦੁ ਸੁਣਾਏ ॥ ਕਰਿ ਕਿਰਪਾ ਨਾਮੁ ਮੰਨਿ ਵਸਾਏ ॥ ਇਹੁ ਸਿਰੁ ਦੀਜੈ ਆਪੁ ਗਵਾਏ ॥ ਹੁਕਮੈ ਬੂਝੈ ਸਦਾ ਸੁਖੁ ਪਾਏ ॥ ੩ ॥ ਆਪਿ ਕਰੇ ਤੈ ਆਪਿ ਕਰਾਏ ॥ ਆਪੇ ਗੁਰਮੁਖਿ ਨਾਮੁ ਵਸਾਏ ॥ ਆਪਿ ਭੁਲਾਵੈ ਆਪਿ ਮਾਰਗਿ ਪਾਏ ॥ ਸਚੈ ਸਬਦਿ ਸਚਿ ਸਮਾਏ ॥ ੪ ॥ ਸਚਾ ਸਬਦੁ ਸਚੀ ਹੈ ਬਾਣੀ ॥ ਗੁਰਮੁਖਿ ਜੁਗਿ ਜੁਗਿ ਆਖਿ ਵਖਾਣੀ ॥ ਮਨਮੁਖਿ ਮੋਹਿ ਭਰਮਿ ਭੋਲਾਣੀ ॥ ਬਿਨੁ ਨਾਵੈ ਸਭ ਫਿਰੈ ਬਉਰਾਣੀ ॥ ੫ ॥ ਤੀਨਿ ਭਵਨ ਮਹਿ ਏਕਾ ਮਾਇਆ ॥ ਮੂਰਖਿ ਪੜਿ ਪੜਿ ਦੂਜਾ ਭਾਉ ਦ੍ਰਿੜਾਇਆ ॥ ਬਹੁ ਕਰਮ ਕਮਾਵੈ ਦੁਖੁ ਸਬਾਇਆ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ॥ ੬ ॥ ਅੰਮ੍ਰਿਤੁ ਮੀਠਾ ਸਬਦੁ ਵੀਚਾਰਿ ॥ ਅਨਦਿਨੁ ਭੋਗੇ ਹਉਮੈ ਮਾਰਿ ॥ ਸਹਜਿ ਅਨੰਦਿ ਕਿਰਪਾ ਧਾਰਿ ॥ ਨਾਮਿ ਰਤੇ ਸਦਾ ਸਚਿ ਪਿਆਰਿ ॥ ੭ ॥ ਹਰਿ ਜਪਿ ਪੜੀਐ ਗੁਰ ਸਬਦੁ ਵੀਚਾਰਿ ॥ ਹਰਿ ਜਪਿ ਪੜੀਐ ਹਉਮੈ ਮਾਰਿ ॥ ਹਰਿ ਜਪੀਐ ਭਇ ਸਚਿ ਪਿਆਰਿ ॥ ਨਾਨਕ ਨਾਮੁ ਗੁਰਮਤਿ ਉਰ ਧਾਰਿ ॥ ੮ ॥ ੩ ॥ ੨੫ ॥

ੴ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਮਹਲਾ ੩ ਅਸਟਪਦੀਆ ਘਰੁ ੮ ਕਾਫੀ ॥
ਗੁਰ ਤੇ ਸਾਂਤਿ ਊਪਜੈ ਜਿਨਿ ਤ੍ਰਿਸਨਾ ਅਗਨਿ ਬੁਝਾਈ ॥ ਗੁਰ ਤੇ ਨਾਮੁ ਪਾਈਐ ਵਡੀ ਵਡਿਆਈ ॥ ੧ ॥ ਏਕੋ ਨਾਮੁ ਚੇਤਿ ਮੇਰੇ ਭਾਈ ॥ ਜਗਤੁ ਜਲੰਦਾ ਦੇਖਿ ਕੈ ਭਜਿ ਪਏ ਸਰਣਾਈ ॥ ੧ ॥ ਰਹਾਉ ॥ ਗੁਰ ਤੇ ਗਿਆਨੁ ਊਪਜੈ ਮਹਾ ਤਤੁ ਬੀਚਾਰਾ ॥ ਗੁਰ ਤੇ ਘਰੁ ਦਰੁ ਪਾਇਆ ਭਗਤੀ ਭਰੇ ਭੰਡਾਰਾ ॥ ੨ ॥ ਗੁਰਮੁਖਿ ਨਾਮੁ ਧਿਆਈਐ ਬੂਝੈ ਵੀਚਾਰਾ ॥ ਗੁਰਮੁਖਿ ਭਗਤਿ ਸਲਾਹ ਹੈ ਅੰਤਰਿ ਸਬਦੁ ਅਪਾਰਾ ॥ ੩ ॥ ਗੁਰਮੁਖਿ ਸੂਖੁ ਊਪਜੈ ਦੁਖੁ ਕਦੇ ਨ ਹੋਈ ॥ ਗੁਰਮੁਖਿ ਹਉਮੈ ਮਾਰੀਐ ਮਨੁ ਨਿਰਮਲੁ ਹੋਈ ॥ ੪ ॥ ਸਤਿਗੁਰ ਮਿਲਿਐ ਆਪੁ ਗਇਆ ਤ੍ਰਿਭਵਣ ਸੋਝੀ ਪਾਈ ॥ ਨਿਰਮਲ ਜੋਤਿ ਪਸਰਿ ਰਹੀ ਜੋਤੀ ਜੋਤਿ ਮਿਲਾਈ ॥ ੫ ॥ ਪੂਰੈ ਗੁਰਿ ਸਮਝਾਇਆ ਮਤਿ ਊਤਮ ਹੋਈ ॥ ਅੰਤਰੁ ਸੀਤਲੁ ਸਾਂਤਿ ਹੋਇ ਨਾਮੇ ਸੁਖੁ ਹੋਈ ॥ ੬ ॥ ਪੂਰਾ ਸਤਿਗੁਰੁ ਤਾਂ ਮਿਲੈ ਜਾਂ ਨਦਰਿ ਕਰੇਈ ॥ ਕਿਲਵਿਖ ਪਾਪ ਸਭ ਕਟੀਅਹਿ ਫਿਰਿ ਦੁਖੁ ਬਿਘਨੁ ਨ ਹੋਈ ॥ ੭ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥