੪੨੫
ਆਪਣੈ ਹਥਿ ਵਡਿਆਈਆ ਦੇ ਨਾਮੇ ਲਾਏ ॥ ਨਾਨਕ ਨਾਮੁ ਨਿਧਾਨੁ ਮਨਿ ਵਸਿਆ ਵਡਿਆਈ ਪਾਏ ॥ ੮ ॥ ੪ ॥ ੨੬ ॥ ਆਸਾ ਮਹਲਾ ੩ ॥ ਸੁਣਿ ਮਨ ਮੰਨਿ ਵਸਾਇ ਤੂੰ ਆਪੇ ਆਇ ਮਿਲੈ ਮੇਰੇ ਭਾਈ ॥ ਅਨਦਿਨੁ ਸਚੀ ਭਗਤਿ ਕਰਿ ਸਚੈ ਚਿਤੁ ਲਾਈ ॥ ੧ ॥ ਏਕੋ ਨਾਮੁ ਧਿਆਇ ਤੂੰ ਸੁਖੁ ਪਾਵਹਿ ਮੇਰੇ ਭਾਈ ॥ ਹਉਮੈ ਦੂਜਾ ਦੂਰਿ ਕਰਿ ਵਡੀ ਵਡਿਆਈ ॥ ੧ ॥ ਰਹਾਉ ॥ ਇਸੁ ਭਗਤੀ ਨੋ ਸੁਰਿ ਨਰ ਮੁਨਿ ਜਨ ਲੋਚਦੇ ਵਿਣੁ ਸਤਿਗੁਰ ਪਾਈ ਨ ਜਾਇ ॥ ਪੰਡਿਤ ਪੜਦੇ ਜੋਤਿਕੀ ਤਿਨ ਬੂਝ ਨ ਪਾਇ ॥ ੨ ॥ ਆਪੈ ਥੈ ਸਭੁ ਰਖਿਓਨੁ ਕਿਛੁ ਕਹਣੁ ਨ ਜਾਈ ॥ ਆਪੇ ਦੇਇ ਸੁ ਪਾਈਐ ਗੁਰਿ ਬੂਝ ਬੁਝਾਈ ॥ ੩ ॥ ਜੀਅ ਜੰਤ ਸਭਿ ਤਿਸ ਦੇ ਸਭਨਾ ਕਾ ਸੋਈ ॥ ਮੰਦਾ ਕਿਸ ਨੋ ਆਖੀਐ ਜੇ ਦੂਜਾ ਹੋਈ ॥ ੪ ॥ ਇਕੋ ਹੁਕਮੁ ਵਰਤਦਾ ਏਕਾ ਸਿਰਿ ਕਾਰਾ ॥ ਆਪਿ ਭਵਾਲੀ ਦਿਤੀਅਨੁ ਅੰਤਰਿ ਲੋਭੁ ਵਿਕਾਰਾ ॥ ੫ ॥ ਇਕ ਆਪੇ ਗੁਰਮੁਖਿ ਕੀਤਿਅਨੁ ਬੂਝਨਿ ਵੀਚਾਰਾ ॥ ਭਗਤਿ ਭੀ ਓਨਾ ਨੋ ਬਖਸੀਅਨੁ ਅੰਤਰਿ ਭੰਡਾਰਾ ॥ ੬ ॥ ਗਿਆਨੀਆ ਨੋ ਸਭੁ ਸਚੁ ਹੈ ਸਚੁ ਸੋਝੀ ਹੋਈ ॥ ਓਇ ਭੁਲਾਏ ਕਿਸੈ ਦੇ ਨ ਭੁਲਨੀੑ ਸਚੁ ਜਾਣਨਿ ਸੋਈ ॥ ੭ ॥ ਘਰ ਮਹਿ ਪੰਚ ਵਰਤਦੇ ਪੰਚੇ ਵੀਚਾਰੀ ॥ ਨਾਨਕ ਬਿਨੁ ਸਤਿਗੁਰ ਵਸਿ ਨ ਆਵਨੀੑ ਨਾਮਿ ਹਉਮੈ ਮਾਰੀ ॥ ੮ ॥ ੫ ॥ ੨੭ ॥ ਆਸਾ ਮਹਲਾ ੩ ॥ ਘਰੈ ਅੰਦਰਿ ਸਭੁ ਵਥੁ ਹੈ ਬਾਹਰਿ ਕਿਛੁ ਨਾਹੀ ॥ ਗੁਰ ਪਰਸਾਦੀ ਪਾਈਐ ਅੰਤਰਿ ਕਪਟ ਖੁਲਾਹੀ ॥ ੧ ॥ ਸਤਿਗੁਰ ਤੇ ਹਰਿ ਪਾਈਐ ਭਾਈ ॥ ਅੰਤਰਿ ਨਾਮੁ ਨਿਧਾਨੁ ਹੈ ਪੂਰੈ ਸਤਿਗੁਰਿ ਦੀਆ ਦਿਖਾਈ ॥ ੧ ॥ ਰਹਾਉ ॥ ਹਰਿ ਕਾ ਗਾਹਕੁ ਹੋਵੈ ਸੋ ਲਏ ਪਾਏ ਰਤਨੁ ਵੀਚਾਰਾ ॥ ਅੰਦਰੁ ਖੋਲੈ ਦਿਬ ਦਿਸਟਿ ਦੇਖੈ ਮੁਕਤਿ ਭੰਡਾਰਾ ॥ ੨ ॥ ਅੰਦਰਿ ਮਹਲ ਅਨੇਕ ਹਹਿ ਜੀਉ ਕਰੇ ਵਸੇਰਾ ॥ ਮਨ ਚਿੰਦਿਆ ਫਲੁ ਪਾਇਸੀ ਫਿਰਿ ਹੋਇ ਨ ਫੇਰਾ ॥ ੩ ॥ ਪਾਰਖੀਆ ਵਥੁ ਸਮਾਲਿ ਲਈ ਗੁਰ ਸੋਝੀ ਹੋਈ ॥ ਨਾਮੁ ਪਦਾਰਥੁ ਅਮੁਲੁ ਸਾ ਗੁਰਮੁਖਿ ਪਾਵੈ ਕੋਈ ॥ ੪ ॥ ਬਾਹਰੁ ਭਾਲੇ ਸੁ ਕਿਆ ਲਹੈ ਵਥੁ ਘਰੈ ਅੰਦਰਿ ਭਾਈ ॥ ਭਰਮੇ ਭੂਲਾ ਸਭੁ ਜਗੁ ਫਿਰੈ ਮਨਮੁਖਿ ਪਤਿ ਗਵਾਈ ॥ ੫ ॥ ਘਰੁ ਦਰੁ ਛੋਡੇ ਆਪਣਾ ਪਰ ਘਰਿ ਝੂਠਾ ਜਾਈ ॥ ਚੋਰੈ ਵਾਂਗੂ ਪਕੜੀਐ ਬਿਨੁ ਨਾਵੈ ਚੋਟਾ ਖਾਈ ॥ ੬ ॥ ਜਿਨੀੑ ਘਰੁ ਜਾਤਾ ਆਪਣਾ ਸੇ ਸੁਖੀਏ ਭਾਈ ॥ ਅੰਤਰਿ ਬ੍ਰਹਮੁ ਪਛਾਣਿਆ ਗੁਰ ਕੀ ਵਡਿਆਈ ॥ ੭ ॥ ਆਪੇ ਦਾਨੁ ਕਰੇ ਕਿਸੁ ਆਖੀਐ ਆਪੇ ਦੇਇ ਬੁਝਾਈ ॥ ਨਾਨਕ ਨਾਮੁ ਧਿਆਇ ਤੂੰ ਦਰਿ ਸਚੈ ਸੋਭਾ ਪਾਈ ॥ ੮ ॥ ੬ ॥ ੨੮ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥