੪੨੬
ਆਸਾ ਮਹਲਾ ੩ ॥ ਆਪੈ ਆਪੁ ਪਛਾਣਿਆ ਸਾਦੁ ਮੀਠਾ ਭਾਈ ॥ ਹਰਿ ਰਸਿ ਚਾਖਿਐ ਮੁਕਤੁ ਭਏ ਜਿਨਾੑ ਸਾਚੋ ਭਾਈ ॥ ੧ ॥ ਹਰਿ ਜੀਉ ਨਿਰਮਲ ਨਿਰਮਲਾ ਨਿਰਮਲ ਮਨਿ ਵਾਸਾ ॥ ਗੁਰਮਤੀ ਸਾਲਾਹੀਐ ਬਿਖਿਆ ਮਾਹਿ ਉਦਾਸਾ ॥ ੧ ॥ ਰਹਾਉ ॥ ਬਿਨੁ ਸਬਦੈ ਆਪੁ ਨ ਜਾਪਈ ਸਭ ਅੰਧੀ ਭਾਈ ॥ ਗੁਰਮਤੀ ਘਟਿ ਚਾਨਣਾ ਨਾਮੁ ਅੰਤਿ ਸਖਾਈ ॥ ੨ ॥ ਨਾਮੇ ਹੀ ਨਾਮਿ ਵਰਤਦੇ ਨਾਮੇ ਵਰਤਾਰਾ ॥ ਅੰਤਰਿ ਨਾਮੁ ਮੁਖਿ ਨਾਮੁ ਹੈ ਨਾਮੇ ਸਬਦਿ ਵੀਚਾਰਾ ॥ ੩ ॥ ਨਾਮੁ ਸੁਣੀਐ ਨਾਮੁ ਮੰਨੀਐ ਨਾਮੇ ਵਡਿਆਈ ॥ ਨਾਮੁ ਸਲਾਹੇ ਸਦਾ ਸਦਾ ਨਾਮੇ ਮਹਲੁ ਪਾਈ ॥ ੪ ॥ ਨਾਮੇ ਹੀ ਘਟਿ ਚਾਨਣਾ ਨਾਮੇ ਸੋਭਾ ਪਾਈ ॥ ਨਾਮੇ ਹੀ ਸੁਖੁ ਊਪਜੈ ਨਾਮੇ ਸਰਣਾਈ ॥ ੫ ॥ ਬਿਨੁ ਨਾਵੈ ਕੋਇ ਨ ਮਨੀਐ ਮਨਮੁਖਿ ਪਤਿ ਗਵਾਈ ॥ ਜਮਪੁਰਿ ਬਾਧੇ ਮਾਰੀਅਹਿ ਬਿਰਥਾ ਜਨਮੁ ਗਵਾਈ ॥ ੬ ॥ ਨਾਮੈ ਕੀ ਸਭ ਸੇਵਾ ਕਰੈ ਗੁਰਮੁਖਿ ਨਾਮੁ ਬੁਝਾਈ ॥ ਨਾਮਹੁ ਹੀ ਨਾਮੁ ਮੰਨੀਐ ਨਾਮੇ ਵਡਿਆਈ ॥ ੭ ॥ ਜਿਸ ਨੋ ਦੇਵੈ ਤਿਸੁ ਮਿਲੈ ਗੁਰਮਤੀ ਨਾਮੁ ਬੁਝਾਈ ॥ ਨਾਨਕ ਸਭ ਕਿਛੁ ਨਾਵੈ ਕੈ ਵਸਿ ਹੈ ਪੂਰੈ ਭਾਗਿ ਕੋ ਪਾਈ ॥ ੮ ॥ ੭ ॥ ੨੯ ॥ ਆਸਾ ਮਹਲਾ ੩ ॥ ਦੋਹਾਗਣੀ ਮਹਲੁ ਨ ਪਾਇਨੀੑ ਨ ਜਾਣਨਿ ਪਿਰ ਕਾ ਸੁਆਉ ॥ ਫਿਕਾ ਬੋਲਹਿ ਨਾ ਨਿਵਹਿ ਦੂਜਾ ਭਾਉ ਸੁਆਉ ॥ ੧ ॥ ਇਹੁ ਮਨੂਆ ਕਿਉ ਕਰਿ ਵਸਿ ਆਵੈ ॥ ਗੁਰ ਪਰਸਾਦੀ ਠਾਕੀਐ ਗਿਆਨ ਮਤੀ ਘਰਿ ਆਵੈ ॥ ੧ ॥ ਰਹਾਉ ॥ ਸੋਹਾਗਣੀ ਆਪਿ ਸਵਾਰੀਓਨੁ ਲਾਇ ਪ੍ਰੇਮ ਪਿਆਰੁ ॥ ਸਤਿਗੁਰ ਕੈ ਭਾਣੈ ਚਲਦੀਆ ਨਾਮੇ ਸਹਜਿ ਸੀਗਾਰੁ ॥ ੨ ॥ ਸਦਾ ਰਾਵਹਿ ਪਿਰੁ ਆਪਣਾ ਸਚੀ ਸੇਜ ਸੁਭਾਇ ॥ ਪਿਰ ਕੈ ਪ੍ਰੇਮਿ ਮੋਹੀਆ ਮਿਲਿ ਪ੍ਰੀਤਮ ਸੁਖੁ ਪਾਇ ॥ ੩ ॥ ਗਿਆਨ ਅਪਾਰੁ ਸੀਗਾਰੁ ਹੈ ਸੋਭਾਵੰਤੀ ਨਾਰਿ ॥ ਸਾ ਸਭਰਾਈ ਸੁੰਦਰੀ ਪਿਰ ਕੈ ਹੇਤਿ ਪਿਆਰਿ ॥ ੪ ॥ ਸੋਹਾਗਣੀ ਵਿਚਿ ਰੰਗੁ ਰਖਿਓਨੁ ਸਚੈ ਅਲਖਿ ਅਪਾਰਿ ॥ ਸਤਿਗੁਰੁ ਸੇਵਨਿ ਆਪਣਾ ਸਚੈ ਭਾਇ ਪਿਆਰਿ ॥ ੫ ॥ ਸੋਹਾਗਣੀ ਸੀਗਾਰੁ ਬਣਾਇਆ ਗੁਣ ਕਾ ਗਲਿ ਹਾਰੁ ॥ ਪ੍ਰੇਮ ਪਿਰਮਲੁ ਤਨਿ ਲਾਵਣਾ ਅੰਤਰਿ ਰਤਨੁ ਵੀਚਾਰੁ ॥ ੬ ॥ ਭਗਤਿ ਰਤੇ ਸੇ ਊਤਮਾ ਜਤਿ ਪਤਿ ਸਬਦੇ ਹੋਇ ॥ ਬਿਨੁ ਨਾਵੈ ਸਭ ਨੀਚ ਜਾਤਿ ਹੈ ਬਿਸਟਾ ਕਾ ਕੀੜਾ ਹੋਇ ॥ ੭ ॥ ਹਉ ਹਉ ਕਰਦੀ ਸਭ ਫਿਰੈ ਬਿਨੁ ਸਬਦੈ ਹਉ ਨ ਜਾਇ ॥ ਨਾਨਕ ਨਾਮਿ ਰਤੇ ਤਿਨ ਹਉਮੈ ਗਈ ਸਚੈ ਰਹੇ ਸਮਾਇ ॥ ੮ ॥ ੮ ॥ ੩੦ ॥ ਆਸਾ ਮਹਲਾ ੩ ॥ ਸਚੇ ਰਤੇ ਸੇ ਨਿਰਮਲੇ ਸਦਾ ਸਚੀ ਸੋਇ ॥ ਐਥੈ ਘਰਿ ਘਰਿ ਜਾਪਦੇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥