੪੨੭
ਆਗੈ ਜੁਗਿ ਜੁਗਿ ਪਰਗਟੁ ਹੋਇ ॥ ੧ ॥ ਏ ਮਨ ਰੂੜੇੑ ਰੰਗੁਲੇ ਤੂੰ ਸਚਾ ਰੰਗੁ ਚੜਾਇ ॥ ਰੂੜੀ ਬਾਣੀ ਜੇ ਰਪੈ ਨਾ ਇਹੁ ਰੰਗੁ ਲਹੈ ਨ ਜਾਇ ॥ ੧ ॥ ਰਹਾਉ ॥ ਹਮ ਨੀਚ ਮੈਲੇ ਅਤਿ ਅਭਿਮਾਨੀ ਦੂਜੈ ਭਾਇ ਵਿਕਾਰ ॥ ਗੁਰਿ ਪਾਰਸਿ ਮਿਲਿਐ ਕੰਚਨੁ ਹੋਏ ਨਿਰਮਲ ਜੋਤਿ ਅਪਾਰ ॥ ੨ ॥ ਬਿਨੁ ਗੁਰ ਕੋਇ ਨ ਰੰਗੀਐ ਗੁਰਿ ਮਿਲਿਐ ਰੰਗੁ ਚੜਾਉ ॥ ਗੁਰ ਕੈ ਭੈ ਭਾਇ ਜੋ ਰਤੇ ਸਿਫਤੀ ਸਚਿ ਸਮਾਉ ॥ ੩ ॥ ਭੈ ਬਿਨੁ ਲਾਗਿ ਨ ਲਗਈ ਨਾ ਮਨੁ ਨਿਰਮਲੁ ਹੋਇ ॥ ਬਿਨੁ ਭੈ ਕਰਮ ਕਮਾਵਣੇ ਝੂਠੇ ਠਾਉ ਨ ਕੋਇ ॥ ੪ ॥ ਜਿਸ ਨੋ ਆਪੇ ਰੰਗੇ ਸੁ ਰਪਸੀ ਸਤ ਸੰਗਤਿ ਮਿਲਾਇ ॥ ਪੂਰੇ ਗੁਰ ਤੇ ਸਤ ਸੰਗਤਿ ਊਪਜੈ ਸਹਜੇ ਸਚਿ ਸੁਭਾਇ ॥ ੫ ॥ ਬਿਨੁ ਸੰਗਤੀ ਸਭਿ ਐਸੇ ਰਹਹਿ ਜੈਸੇ ਪਸੁ ਢੋਰ ॥ ਜਿਨਿੑ ਕੀਤੇ ਤਿਸੈ ਨ ਜਾਣਨੀੑ ਬਿਨੁ ਨਾਵੈ ਸਭਿ ਚੋਰ ॥ ੬ ॥ ਇਕਿ ਗੁਣ ਵਿਹਾਝਹਿ ਅਉਗਣ ਵਿਕਣਹਿ ਗੁਰ ਕੈ ਸਹਜਿ ਸੁਭਾਇ ॥ ਗੁਰ ਸੇਵਾ ਤੇ ਨਾਉ ਪਾਇਆ ਵੁਠਾ ਅੰਦਰਿ ਆਇ ॥ ੭ ॥ ਸਭਨਾ ਕਾ ਦਾਤਾ ਏਕੁ ਹੈ ਸਿਰਿ ਧੰਧੈ ਲਾਇ ॥ ਨਾਨਕ ਨਾਮੇ ਲਾਇ ਸਵਾਰਿਅਨੁ ਸਬਦੇ ਲਏ ਮਿਲਾਇ ॥ ੮ ॥ ੯ ॥ ੩੧ ॥ ਆਸਾ ਮਹਲਾ ੩ ॥ ਸਭ ਨਾਵੈ ਨੋ ਲੋਚਦੀ ਜਿਸੁ ਕ੍ਰਿਪਾ ਕਰੇ ਸੋ ਪਾਏ ॥ ਬਿਨੁ ਨਾਵੈ ਸਭੁ ਦੁਖੁ ਹੈ ਸੁਖੁ ਤਿਸੁ ਜਿਸੁ ਮੰਨਿ ਵਸਾਏ ॥ ੧ ॥ ਤੂੰ ਬੇਅੰਤੁ ਦਇਆਲੁ ਹੈ ਤੇਰੀ ਸਰਣਾਈ ॥ ਗੁਰ ਪੂਰੇ ਤੇ ਪਾਈਐ ਨਾਮੇ ਵਡਿਆਈ ॥ ੧ ॥ ਰਹਾਉ ॥ ਅੰਤਰਿ ਬਾਹਰਿ ਏਕੁ ਹੈ ਬਹੁ ਬਿਧਿ ਸ੍ਰਿਸਟਿ ਉਪਾਈ ॥ ਹੁਕਮੇ ਕਾਰ ਕਰਾਇਦਾ ਦੂਜਾ ਕਿਸੁ ਕਹੀਐ ਭਾਈ ॥ ੨ ॥ ਬੁਝਣਾ ਅਬੁਝਣਾ ਤੁਧੁ ਕੀਆ ਇਹ ਤੇਰੀ ਸਿਰਿ ਕਾਰ ॥ ਇਕਨਾੑ ਬਖਸਿਹਿ ਮੇਲਿ ਲੈਹਿ ਇਕਿ ਦਰਗਹ ਮਾਰਿ ਕਢੇ ਕੂੜਿਆਰ ॥ ੩ ॥ ਇਕਿ ਧੁਰਿ ਪਵਿਤ ਪਾਵਨ ਹਹਿ ਤੁਧੁ ਨਾਮੇ ਲਾਏ ॥ ਗੁਰ ਸੇਵਾ ਤੇ ਸੁਖੁ ਊਪਜੈ ਸਚੈ ਸਬਦਿ ਬੁਝਾਏ ॥ ੪ ॥ ਇਕਿ ਕੁਚਲ ਕੁਚੀਲ ਵਿਖਲੀ ਪਤੇ ਨਾਵਹੁ ਆਪਿ ਖੁਆਏ ॥ ਨਾ ਓਨ ਸਿਧਿ ਨ ਬੁਧਿ ਹੈ ਨ ਸੰਜਮੀ ਫਿਰਹਿ ਉਤਵਤਾਏ ॥ ੫ ॥ ਨਦਰਿ ਕਰੇ ਜਿਸੁ ਆਪਣੀ ਤਿਸ ਨੋ ਭਾਵਨੀ ਲਾਏ ॥ ਸਤੁ ਸੰਤੋਖੁ ਇਹ ਸੰਜਮੀ ਮਨੁ ਨਿਰਮਲੁ ਸਬਦੁ ਸੁਣਾਏ ॥ ੬ ॥ ਲੇਖਾ ਪੜਿ ਨ ਪਹੂਚੀਐ ਕਥਿ ਕਹਣੈ ਅੰਤੁ ਨ ਪਾਇ ॥ ਗੁਰ ਤੇ ਕੀਮਤਿ ਪਾਈਐ ਸਚਿ ਸਬਦਿ ਸੋਝੀ ਪਾਇ ॥ ੭ ॥ ਇਹੁ ਮਨੁ ਦੇਹੀ ਸੋਧਿ ਤੂੰ ਗੁਰ ਸਬਦਿ ਵੀਚਾਰਿ ॥ ਨਾਨਕ ਇਸੁ ਦੇਹੀ ਵਿਚਿ ਨਾਮੁ ਨਿਧਾਨੁ ਹੈ ਪਾਈਐ ਗੁਰ ਕੈ ਹੇਤਿ ਅਪਾਰਿ ॥ ੮ ॥ ੧੦ ॥ ੩੨ ॥ ਆਸਾ ਮਹਲਾ ੩ ॥ ਸਚਿ ਰਤੀਆ ਸੋਹਾਗਣੀ ਜਿਨਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥