੪੨੮
ਗੁਰ ਕੈ ਸਬਦਿ ਸੀਗਾਰਿ ॥ ਘਰ ਹੀ ਸੋ ਪਿਰੁ ਪਾਇਆ ਸਚੈ ਸਬਦਿ ਵੀਚਾਰਿ ॥ ੧ ॥ ਅਵਗਣ ਗੁਣੀ ਬਖਸਾਇਆ ਹਰਿ ਸਿਉ ਲਿਵ ਲਾਈ ॥ ਹਰਿ ਵਰੁ ਪਾਇਆ ਕਾਮਣੀ ਗੁਰਿ ਮੇਲਿ ਮਿਲਾਈ ॥ ੧ ॥ ਰਹਾਉ ॥ ਇਕਿ ਪਿਰੁ ਹਦੂਰਿ ਨ ਜਾਣਨੀੑ ਦੂਜੈ ਭਰਮਿ ਭੁਲਾਇ ॥ ਕਿਉ ਪਾਇਨਿੑ ਡੋਹਾਗਣੀ ਦੂਖੀ ਰੈਣਿ ਵਿਹਾਇ ॥ ੨ ॥ ਜਿਨ ਕੈ ਮਨਿ ਸਚੁ ਵਸਿਆ ਸਚੀ ਕਾਰ ਕਮਾਇ ॥ ਅਨਦਿਨੁ ਸੇਵਹਿ ਸਹਜ ਸਿਉ ਸਚੇ ਮਾਹਿ ਸਮਾਇ ॥ ੩ ॥ ਦੋਹਾਗਣੀ ਭਰਮਿ ਭੁਲਾਈਆ ਕੂੜੁ ਬੋਲਿ ਬਿਖੁ ਖਾਹਿ ॥ ਪਿਰੁ ਨ ਜਾਣਨਿ ਆਪਣਾ ਸੁੰਞੀ ਸੇਜ ਦੁਖੁ ਪਾਹਿ ॥ ੪ ॥ ਸਚਾ ਸਾਹਿਬੁ ਏਕੁ ਹੈ ਮਤੁ ਮਨ ਭਰਮਿ ਭੁਲਾਹਿ ॥ ਗੁਰ ਪੂਛਿ ਸੇਵਾ ਕਰਹਿ ਸਚੁ ਨਿਰਮਲੁ ਮੰਨਿ ਵਸਾਹਿ ॥ ੫ ॥ ਸੋਹਾਗਣੀ ਸਦਾ ਪਿਰੁ ਪਾਇਆ ਹਉਮੈ ਆਪੁ ਗਵਾਇ ॥ ਪਿਰ ਸੇਤੀ ਅਨਦਿਨੁ ਗਹਿ ਰਹੀ ਸਚੀ ਸੇਜ ਸੁਖੁ ਪਾਇ ॥ ੬ ॥ ਮੇਰੀ ਮੇਰੀ ਕਰਿ ਗਏ ਪਲੈ ਕਿਛੁ ਨ ਪਾਇ ॥ ਮਹਲੁ ਨਾਹੀ ਡੋਹਾਗਣੀ ਅੰਤਿ ਗਈ ਪਛੁਤਾਇ ॥ ੭ ॥ ਸੋ ਪਿਰੁ ਮੇਰਾ ਏਕੁ ਹੈ ਏਕਸੁ ਸਿਉ ਲਿਵ ਲਾਇ ॥ ਨਾਨਕ ਜੇ ਸੁਖੁ ਲੋੜਹਿ ਕਾਮਣੀ ਹਰਿ ਕਾ ਨਾਮੁ ਮੰਨਿ ਵਸਾਇ ॥ ੮ ॥ ੧੧ ॥ ੩੩ ॥ ਆਸਾ ਮਹਲਾ ੩ ॥ ਅੰਮ੍ਰਿਤੁ ਜਿਨਾੑ ਚਖਾਇਓਨੁ ਰਸੁ ਆਇਆ ਸਹਜਿ ਸੁਭਾਇ ॥ ਸਚਾ ਵੇਪਰਵਾਹੁ ਹੈ ਤਿਸ ਨੋ ਤਿਲੁ ਨ ਤਮਾਇ ॥ ੧ ॥ ਅੰਮ੍ਰਿਤੁ ਸਚਾ ਵਰਸਦਾ ਗੁਰਮੁਖਾ ਮੁਖਿ ਪਾਇ ॥ ਮਨੁ ਸਦਾ ਹਰੀਆਵਲਾ ਸਹਜੇ ਹਰਿ ਗੁਣ ਗਾਇ ॥ ੧ ॥ ਰਹਾਉ ॥ ਮਨਮੁਖਿ ਸਦਾ ਦੋਹਾਗਣੀ ਦਰਿ ਖੜੀਆ ਬਿਲਲਾਹਿ ॥ ਜਿਨਾੑ ਪਿਰ ਕਾ ਸੁਆਦੁ ਨ ਆਇਓ ਜੋ ਧੁਰਿ ਲਿਖਿਆ ਸੋੁ ਕਮਾਹਿ ॥ ੨ ॥ ਗੁਰਮੁਖਿ ਬੀਜੇ ਸਚੁ ਜਮੈ ਸਚੁ ਨਾਮੁ ਵਾਪਾਰੁ ॥ ਜੋ ਇਤੁ ਲਾਹੈ ਲਾਇਅਨੁ ਭਗਤੀ ਦੇਇ ਭੰਡਾਰ ॥ ੩ ॥ ਗੁਰਮੁਖਿ ਸਦਾ ਸੋਹਾਗਣੀ ਭੈ ਭਗਤਿ ਸੀਗਾਰਿ ॥ ਅਨਦਿਨੁ ਰਾਵਹਿ ਪਿਰੁ ਆਪਣਾ ਸਚੁ ਰਖਹਿ ਓਰ ਧਾਰਿ ॥ ੪ ॥ ਜਿਨਾੑ ਪਿਰੁ ਰਾਵਿਆ ਆਪਣਾ ਤਿਨਾੑ ਵਿਟਹੁ ਬਲਿ ਜਾਉ ॥ ਸਦਾ ਪਿਰ ਕੈ ਸੰਗਿ ਰਹਹਿ ਵਿਚਹੁ ਆਪੁ ਗਵਾਇ ॥ ੫ ॥ ਤਨੁ ਮਨੁ ਸੀਤਲੁ ਮੁਖ ਉਜਲੇ ਪਿਰ ਕੈ ਭਾਇ ਪਿਆਰਿ ॥ ਸੇਜ ਸੁਖਾਲੀ ਪਿਰੁ ਰਵੈ ਹਉਮੈ ਤ੍ਰਿਸਨਾ ਮਾਰਿ ॥ ੬ ॥ ਕਰਿ ਕਿਰਪਾ ਘਰਿ ਆਇਆ ਗੁਰ ਕੈ ਹੇਤਿ ਅਪਾਰਿ ॥ ਵਰੁ ਪਾਇਆ ਸੋਹਾਗਣੀ ਕੇਵਲ ਏਕੁ ਮੁਰਾਰਿ ॥ ੭ ॥ ਸਭੇ ਗੁਨਹ ਬਖਸਾਇ ਲਇਓਨੁ ਮੇਲੇ ਮੇਲਣਹਾਰਿ ॥ ਨਾਨਕ ਆਖਣੁ ਆਖੀਐ ਜੇ ਸੁਣਿ ਧਰੇ ਪਿਆਰੁ ॥ ੮ ॥ ੧੨ ॥ ੩੪ ॥ ਆਸਾ ਮਹਲਾ ੩ ॥ ਸਤਿਗੁਰ ਤੇ ਗੁਣ ਊਪਜੈ ਜਾ ਪ੍ਰਭੁ ਮੇਲੈ ਸੋਇ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥