੪੨੯
ਸਹਜੇ ਨਾਮੁ ਧਿਆਈਐ ਗਿਆਨੁ ਪਰਗਟੁ ਹੋਇ ॥ ੧ ॥ ਏ ਮਨ ਮਤ ਜਾਣਹਿ ਹਰਿ ਦੂਰਿ ਹੈ ਸਦਾ ਵੇਖੁ ਹਦੂਰਿ ॥ ਸਦ ਸੁਣਦਾ ਸਦ ਵੇਖਦਾ ਸਬਦਿ ਰਹਿਆ ਭਰਪੂਰਿ ॥ ੧ ॥ ਰਹਾਉ ॥ ਗੁਰਮੁਖਿ ਆਪੁ ਪਛਾਣਿਆ ਤਿਨੀੑ ਇਕ ਮਨਿ ਧਿਆਇਆ ॥ ਸਦਾ ਰਵਹਿ ਪਿਰੁ ਆਪਣਾ ਸਚੈ ਨਾਮਿ ਸੁਖੁ ਪਾਇਆ ॥ ੨ ॥ ਏ ਮਨ ਤੇਰਾ ਕੋ ਨਹੀ ਕਰਿ ਵੇਖੁ ਸਬਦਿ ਵੀਚਾਰੁ ॥ ਹਰਿ ਸਰਣਾਈ ਭਜਿ ਪਉ ਪਾਇਹਿ ਮੋਖ ਦੁਆਰੁ ॥ ੩ ॥ ਸਬਦਿ ਸੁਣੀਐ ਸਬਦਿ ਬੁਝੀਐ ਸਚਿ ਰਹੈ ਲਿਵ ਲਾਇ ॥ ਸਬਦੇ ਹਉਮੈ ਮਾਰੀਐ ਸਚੈ ਮਹਲਿ ਸੁਖੁ ਪਾਇ ॥ ੪ ॥ ਇਸੁ ਜੁਗ ਮਹਿ ਸੋਭਾ ਨਾਮ ਕੀ ਬਿਨੁ ਨਾਵੈ ਸੋਭ ਨ ਹੋਇ ॥ ਇਹ ਮਾਇਆ ਕੀ ਸੋਭਾ ਚਾਰਿ ਦਿਹਾੜੇ ਜਾਦੀ ਬਿਲਮੁ ਨ ਹੋਇ ॥ ੫ ॥ ਜਿਨੀ ਨਾਮੁ ਵਿਸਾਰਿਆ ਸੇ ਮੁਏ ਮਰਿ ਜਾਹਿ ॥ ਹਰਿ ਰਸ ਸਾਦੁ ਨ ਆਇਓ ਬਿਸਟਾ ਮਾਹਿ ਸਮਾਹਿ ॥ ੬ ॥ ਇਕਿ ਆਪੇ ਬਖਸਿ ਮਿਲਾਇਅਨੁ ਅਨਦਿਨੁ ਨਾਮੇ ਲਾਇ ॥ ਸਚੁ ਕਮਾਵਹਿ ਸਚਿ ਰਹਹਿ ਸਚੇ ਸਾਚਿ ਸਮਾਹਿ ॥ ੭ ॥ ਬਿਨੁ ਸਬਦੈ ਸੁਣੀਐ ਨ ਦੇਖੀਐ ਜਗੁ ਬੋਲਾ ਅੰਨਾੑ ਭਰਮਾਇ ॥ ਬਿਨੁ ਨਾਵੈ ਦੁਖੁ ਪਾਈਸੀ ਨਾਮੁ ਮਿਲੈ ਤਿਸੈ ਰਜਾਇ ॥ ੮ ॥ ਜਿਨ ਬਾਣੀ ਸਿਉ ਚਿਤੁ ਲਾਇਆ ਸੇ ਜਨ ਨਿਰਮਲ ਪਰਵਾਣੁ ॥ ਨਾਨਕ ਨਾਮੁ ਤਿਨਾੑ ਕਦੇ ਨ ਵੀਸਰੈ ਸੇ ਦਰਿ ਸਚੇ ਜਾਣੁ ॥ ੯ ॥ ੧੩ ॥ ੩੫ ॥ ਆਸਾ ਮਹਲਾ ੩ ॥ ਸਬਦੌ ਹੀ ਭਗਤ ਜਾਪਦੇ ਜਿਨੑ ਕੀ ਬਾਣੀ ਸਚੀ ਹੋਇ ॥ ਵਿਚਹੁ ਆਪੁ ਗਇਆ ਨਾਉ ਮੰਨਿਆ ਸਚਿ ਮਿਲਾਵਾ ਹੋਇ ॥ ੧ ॥ ਹਰਿ ਹਰਿ ਨਾਮੁ ਜਨ ਕੀ ਪਤਿ ਹੋਇ ॥ ਸਫਲੁ ਤਿਨਾੑ ਕਾ ਜਨਮੁ ਹੈ ਤਿਨੑ ਮਾਨੈ ਸਭੁ ਕੋਇ ॥ ੧ ॥ ਰਹਾਉ ॥ ਹਉਮੈ ਮੇਰਾ ਜਾਤਿ ਹੈ ਅਤਿ ਕ੍ਰੋਧੁ ਅਭਿਮਾਨੁ ॥ ਸਬਦਿ ਮਰੈ ਤਾ ਜਾਤਿ ਜਾਇ ਜੋਤੀ ਜੋਤਿ ਮਿਲੈ ਭਗਵਾਨੁ ॥ ੨ ॥ ਪੂਰਾ ਸਤਿਗੁਰੁ ਭੇਟਿਆ ਸਫਲ ਜਨਮੁ ਹਮਾਰਾ ॥ ਨਾਮੁ ਨਵੈ ਨਿਧਿ ਪਾਇਆ ਭਰੇ ਅਖੁਟ ਭੰਡਾਰਾ ॥ ੩ ॥ ਆਵਹਿ ਇਸੁ ਰਾਸੀ ਕੇ ਵਾਪਾਰੀਏ ਜਿਨਾੑ ਨਾਮੁ ਪਿਆਰਾ ॥ ਗੁਰਮੁਖਿ ਹੋਵੈ ਸੋ ਧਨੁ ਪਾਏ ਤਿਨਾੑ ਅੰਤਰਿ ਸਬਦੁ ਵੀਚਾਰਾ ॥ ੪ ॥ ਭਗਤੀ ਸਾਰ ਨ ਜਾਣਨੀੑ ਮਨਮੁਖ ਅਹੰਕਾਰੀ ॥ ਧੁਰਹੁ ਆਪਿ ਖੁਆਇਅਨੁ ਜੂਐ ਬਾਜੀ ਹਾਰੀ ॥ ੫ ॥ ਬਿਨੁ ਪਿਆਰੈ ਭਗਤਿ ਨ ਹੋਵਈ ਨਾ ਸੁਖੁ ਹੋਇ ਸਰੀਰਿ ॥ ਪ੍ਰੇਮ ਪਦਾਰਥੁ ਪਾਈਐ ਗੁਰ ਭਗਤੀ ਮਨ ਧੀਰਿ ॥ ੬ ॥ ਜਿਸ ਨੋ ਭਗਤਿ ਕਰਾਏ ਸੋ ਕਰੇ ਗੁਰ ਸਬਦ ਵੀਚਾਰਿ ॥ ਹਿਰਦੈ ਏਕੋ ਨਾਮੁ ਵਸੈ ਹਉਮੈ ਦੁਬਿਧਾ ਮਾਰਿ ॥ ੭ ॥ ਭਗਤਾ ਕੀ ਜਤਿ ਪਤਿ ਏਕੋੁ ਨਾਮੁ ਹੈ ਆਪੇ ਲਏ ਸਵਾਰਿ ॥ ਸਦਾ ਸਰਣਾਈ ਤਿਸ ਕੀ ਜਿਉ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥