੪੩੦
ਭਾਵੈ ਤਿਉ ਕਾਰਜੁ ਸਾਰਿ ॥ ੮ ॥ ਭਗਤਿ ਨਿਰਾਲੀ ਅਲਾਹ ਦੀ ਜਾਪੈ ਗੁਰ ਵੀਚਾਰਿ ॥ ਨਾਨਕ ਨਾਮੁ ਹਿਰਦੈ ਵਸੈ ਭੈ ਭਗਤੀ ਨਾਮਿ ਸਵਾਰਿ ॥ ੯ ॥ ੧੪ ॥ ੩੬ ॥ ਆਸਾ ਮਹਲਾ ੩ ॥ ਅਨ ਰਸ ਮਹਿ ਭੋਲਾਇਆ ਬਿਨੁ ਨਾਮੈ ਦੁਖ ਪਾਇ ॥ ਸਤਿਗੁਰੁ ਪੁਰਖੁ ਨ ਭੇਟਿਓ ਜਿ ਸਚੀ ਬੂਝ ਬੁਝਾਇ ॥ ੧ ॥ ਏ ਮਨ ਮੇਰੇ ਬਾਵਲੇ ਹਰਿ ਰਸੁ ਚਖਿ ਸਾਦੁ ਪਾਇ ॥ ਅਨ ਰਸਿ ਲਾਗਾ ਤੂੰ ਫਿਰਹਿ ਬਿਰਥਾ ਜਨਮੁ ਗਵਾਇ ॥ ੧ ॥ ਰਹਾਉ ॥ ਇਸੁ ਜੁਗ ਮਹਿ ਗੁਰਮੁਖ ਨਿਰਮਲੇ ਸਚਿ ਨਾਮਿ ਰਹਹਿ ਲਿਵ ਲਾਇ ॥ ਵਿਣੁ ਕਰਮਾ ਕਿਛੁ ਪਾਈਐ ਨਹੀ ਕਿਆ ਕਰਿ ਕਹਿਆ ਜਾਇ ॥ ੨ ॥ ਆਪੁ ਪਛਾਣਹਿ ਸਬਦਿ ਮਰਹਿ ਮਨਹੁ ਤਜਿ ਵਿਕਾਰ ॥ ਗੁਰ ਸਰਣਾਈ ਭਜਿ ਪਏ ਬਖਸੇ ਬਖਸਣਹਾਰ ॥ ੩ ॥ ਬਿਨੁ ਨਾਵੈ ਸੁਖੁ ਨ ਪਾਈਐ ਨਾ ਦੁਖੁ ਵਿਚਹੁ ਜਾਇ ॥ ਇਹੁ ਜਗੁ ਮਾਇਆ ਮੋਹਿ ਵਿਆਪਿਆ ਦੂਜੈ ਭਰਮਿ ਭੁਲਾਇ ॥ ੪ ॥ ਦੋਹਾਗਣੀ ਪਿਰ ਕੀ ਸਾਰ ਨ ਜਾਣਹੀ ਕਿਆ ਕਰਿ ਕਰਹਿ ਸੀਗਾਰੁ ॥ ਅਨਦਿਨੁ ਸਦਾ ਜਲਦੀਆ ਫਿਰਹਿ ਸੇਜੈ ਰਵੈ ਨ ਭਤਾਰੁ ॥ ੫ ॥ ਸੋਹਾਗਣੀ ਮਹਲੁ ਪਾਇਆ ਵਿਚਹੁ ਆਪੁ ਗਵਾਇ ॥ ਗੁਰ ਸਬਦੀ ਸੀਗਾਰੀਆ ਅਪਣੇ ਸਹਿ ਲਈਆ ਮਿਲਾਇ ॥ ੬ ॥ ਮਰਣਾ ਮਨਹੁ ਵਿਸਾਰਿਆ ਮਾਇਆ ਮੋਹੁ ਗੁਬਾਰੁ ॥ ਮਨਮੁਖ ਮਰਿ ਮਰਿ ਜੰਮਹਿ ਭੀ ਮਰਹਿ ਜਮ ਦਰਿ ਹੋਹਿ ਖੁਆਰੁ ॥ ੭ ॥ ਆਪਿ ਮਿਲਾਇਅਨੁ ਸੇ ਮਿਲੇ ਗੁਰ ਸਬਦਿ ਵੀਚਾਰਿ ॥ ਨਾਨਕ ਨਾਮਿ ਸਮਾਣੇ ਮੁਖ ਉਜਲੇ ਤਿਤੁ ਸਚੈ ਦਰਬਾਰਿ ॥ ੮ ॥ ੨੨ ॥੧੫ ॥ ੩੭ ॥

ਆਸਾ ਮਹਲਾ ੫ ਅਸਟਪਦੀਆ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਪੰਚ ਮਨਾਏ ਪੰਚ ਰੁਸਾਏ ॥ ਪੰਚ ਵਸਾਏ ਪੰਚ ਗਵਾਏ ॥ ੧ ॥ ਇਨੑ ਬਿਧਿ ਨਗਰੁ ਵੁਠਾ ਮੇਰੇ ਭਾਈ ॥ ਦੁਰਤੁ ਗਇਆ ਗੁਰਿ ਗਿਆਨੁ ਦ੍ਰਿੜਾਈ ॥ ੧ ॥ ਰਹਾਉ ॥ ਸਾਚ ਧਰਮ ਕੀ ਕਰਿ ਦੀਨੀ ਵਾਰਿ ॥ ਫਰਹੇ ਮੁਹਕਮ ਗੁਰ ਗਿਆਨੁ ਬੀਚਾਰਿ ॥ ੨ ॥ ਨਾਮੁ ਖੇਤੀ ਬੀਜਹੁ ਭਾਈ ਮੀਤ ॥ ਸਉਦਾ ਕਰਹੁ ਗੁਰੁ ਸੇਵਹੁ ਨੀਤ ॥ ੩ ॥ ਸਾਂਤਿ ਸਹਜ ਸੁਖ ਕੇ ਸਭਿ ਹਾਟ ॥ ਸਾਹ ਵਾਪਾਰੀ ਏਕੈ ਥਾਟ ॥ ੪ ॥ ਜੇਜੀਆ ਡੰਨੁ ਕੋ ਲਏ ਨ ਜਗਾਤਿ ॥ ਸਤਿਗੁਰਿ ਕਰਿ ਦੀਨੀ ਧੁਰ ਕੀ ਛਾਪ ॥ ੫ ॥ ਵਖਰੁ ਨਾਮੁ ਲਦਿ ਖੇਪ ਚਲਾਵਹੁ ॥ ਲੈ ਲਾਹਾ ਗੁਰਮੁਖਿ ਘਰਿ ਆਵਹੁ ॥ ੬ ॥ ਸਤਿਗੁਰੁ ਸਾਹੁ ਸਿਖ ਵਣਜਾਰੇ ॥ ਪੂੰਜੀ ਨਾਮੁ ਲੇਖਾ ਸਾਚੁ ਸਮ੍ਹਾਰੇ ॥ ੭ ॥ ਸੋ ਵਸੈ ਇਤੁ ਘਰਿ ਜਿਸੁ ਗੁਰੁ ਪੂਰਾ ਸੇਵ ॥ ਅਬਿਚਲ ਨਗਰੀ ਨਾਨਕ ਦੇਵ ॥ ੮ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥