੪੩੧
ਆਸਾਵਰੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥
ਮੇਰੇ ਮਨ ਹਰਿ ਸਿਉ ਲਾਗੀ ਪ੍ਰੀਤਿ ॥ ਸਾਧ ਸੰਗਿ ਹਰਿ ਹਰਿ ਜਪਤ ਨਿਰਮਲ ਸਾਚੀ ਰੀਤਿ ॥ ੧ ॥ ਰਹਾਉ ॥ ਦਰਸਨ ਕੀ ਪਿਆਸ ਘਣੀ ਚਿਤਵਤ ਅਨਿਕ ਪ੍ਰਕਾਰ ॥ ਕਰਹੁ ਅਨੁਗ੍ਰਹੁ ਪਾਰਬ੍ਰਹਮ ਹਰਿ ਕਿਰਪਾ ਧਾਰਿ ਮੁਰਾਰਿ ॥ ੧ ॥ ਮਨੁ ਪਰਦੇਸੀ ਆਇਆ ਮਿਲਿਓ ਸਾਧ ਕੈ ਸੰਗਿ ॥ ਜਿਸੁ ਵਖਰ ਕਓ ਚਾਹਤਾ ਸੋ ਪਾਇਓ ਨਾਮਹਿ ਰੰਗਿ ॥ ੨ ॥ ਜੇਤੇ ਮਾਇਆ ਰੰਗ ਰਸ ਬਿਨਸਿ ਜਾਹਿ ਖਿਨ ਮਾਹਿ ॥ ਭਗਤ ਰਤੇ ਤੇਰੇ ਨਾਮ ਸਿਉ ਸੁਖੁ ਭੂੰਚਹਿ ਸਭ ਠਾਇ ॥ ੩ ॥ ਸਭੁ ਜਗੁ ਚਲਤਉ ਪੇਖੀਐ ਨਿਹਚਲੁ ਹਰਿ ਕੋ ਨਾਉ ॥ ਕਰਿ ਮਿਤ੍ਰਾਈ ਸਾਧ ਸਿਉ ਨਿਹਚਲੁ ਪਾਵਹਿ ਠਾਉ ॥ ੪ ॥ ਮੀਤ ਸਾਜਨ ਸੁਤ ਬੰਧਪਾ ਕੋਊ ਹੋਤ ਨ ਸਾਥ ॥ ਏਕੁ ਨਿਵਾਹੂ ਰਾਮ ਨਾਮ ਦੀਨਾ ਕਾ ਪ੍ਰਭੁ ਨਾਥ ॥ ੫ ॥ ਚਰਨ ਕਮਲ ਬੋਹਿਥ ਭਏ ਲਗਿ ਸਾਗਰੁ ਤਰਿਓ ਤੇਹ ॥ ਭੇਟਿਓ ਪੂਰਾ ਸਤਿਗੁਰੂ ਸਾਚਾ ਪ੍ਰਭ ਸਿਉ ਨੇਹ ॥ ੬ ॥ ਸਾਧ ਤੇਰੇ ਕੀ ਜਾਚਨਾ ਵਿਸਰੁ ਨ ਸਾਸਿ ਗਿਰਾਸਿ ॥ ਜੋ ਤੁਧੁ ਭਾਵੈ ਸੋ ਭਲਾ ਤੇਰੈ ਭਾਣੈ ਕਾਰਜ ਰਾਸਿ ॥ ੭ ॥ ਸੁਖ ਸਾਗਰ ਪ੍ਰੀਤਮ ਮਿਲੇ ਉਪਜੇ ਮਹਾ ਅਨੰਦ ॥ ਕਹੁ ਨਾਨਕ ਸਭ ਦੁਖ ਮਿਟੇ ਪ੍ਰਭ ਭੇਟੇ ਪਰਮਾਨੰਦ ॥ ੮ ॥ ੧ ॥ ੨ ॥

ਆਸਾ ਮਹਲਾ ੫ ਬਿਰਹੜੇ ਘਰੁ ੪ ਛੰਤਾ ਕੀ ਜਤਿ ੴ ਸਤਿਗੁਰ ਪ੍ਰਸਾਦਿ ॥
ਪਾਰਬ੍ਰਹਮੁ ਪ੍ਰਭੁ ਸਿਮਰੀਐ ਪਿਆਰੇ ਦਰਸਨ ਕਉ ਬਲਿ ਜਾਉ ॥ ੧ ॥ ਜਿਸੁ ਸਿਮਰਤ ਦੁਖ ਬੀਸਰਹਿ ਪਿਆਰੇ ਸੋ ਕਿਉ ਤਜਣਾ ਜਾਇ ॥ ੨ ॥ ਇਹੁ ਤਨੁ ਵੇਚੀ ਸੰਤ ਪਹਿ ਪਿਆਰੇ ਪ੍ਰੀਤਮੁ ਦੇਇ ਮਿਲਾਇ ॥ ੩ ॥ ਸੁਖ ਸੀਗਾਰ ਬਿਖਿਆ ਕੇ ਫੀਕੇ ਤਜਿ ਛੋਡੇ ਮੇਰੀ ਮਾਇ ॥ ੪ ॥ ਕਾਮੁ ਕ੍ਰੋਧੁ ਲੋਭੁ ਤਜਿ ਗਏ ਪਿਆਰੇ ਸਤਿਗੁਰ ਚਰਨੀ ਪਾਇ ॥ ੫ ॥ ਜੋ ਜਨ ਰਾਤੇ ਰਾਮ ਸਿਉ ਪਿਆਰੇ ਅਨਤ ਨ ਕਾਹੂ ਜਾਇ ॥ ੬ ॥ ਹਰਿ ਰਸੁ ਜਿਨੀੑ ਚਾਖਿਆ ਪਿਆਰੇ ਤ੍ਰਿਪਤਿ ਰਹੇ ਆਘਾਇ ॥ ੭ ॥ ਅੰਚਲੁ ਗਹਿਆ ਸਾਧ ਕਾ ਨਾਨਕ ਭੈ ਸਾਗਰੁ ਪਾਰਿ ਪਰਾਇ ॥ ੮ ॥ ੧ ॥ ੩ ॥ ਜਨਮ ਮਰਣ ਦੁਖੁ ਕਟੀਐ ਪਿਆਰੇ ਜਬ ਭੇਟੈ ਹਰਿ ਰਾਇ ॥ ੧ ॥ ਸੁੰਦਰੁ ਸੁਘਰੁ ਸੁਜਾਣੁ ਪ੍ਰਭੁ ਮੇਰਾ ਜੀਵਨੁ ਦਰਸੁ ਦਿਖਾਇ ॥ ੨ ॥ ਜੋ ਜੀਅ ਤੁਝ ਤੇ ਬੀਛੁਰੇ ਪਿਆਰੇ ਜਨਮਿ ਮਰਹਿ ਬਿਖੁ ਖਾਇ ॥ ੩ ॥ ਜਿਸੁ ਤੂੰ ਮੇਲਹਿ ਸੋ ਮਿਲੈ ਪਿਆਰੇ ਤਿਸ ਕੈ ਲਾਗਉ ਪਾਇ ॥ ੪ ॥ ਜੋ ਸੁਖੁ ਦਰਸਨੁ ਪੇਖਤੇ ਪਿਆਰੇ ਮੁਖ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥