੪੩੨
ਤੇ ਕਹਣੁ ਨ ਜਾਇ ॥ ੫ ॥ ਸਾਚੀ ਪ੍ਰੀਤਿ ਨ ਤੁਟਈ ਪਿਆਰੇ ਜੁਗੁ ਜੁਗੁ ਰਹੀ ਸਮਾਇ ॥ ੬ ॥ ਜੋ ਤੁਧੁ ਭਾਵੈ ਸੋ ਭਲਾ ਪਿਆਰੇ ਤੇਰੀ ਅਮਰੁ ਰਜਾਇ ॥ ੭ ॥ ਨਾਨਕ ਰੰਗਿ ਰਤੇ ਨਾਰਾਇਣੈ ਪਿਆਰੇ ਮਾਤੇ ਸਹਜਿ ਸੁਭਾਇ ॥ ੮ ॥ ੨ ॥ ੪ ॥ ਸਭ ਬਿਧਿ ਤੁਮ ਹੀ ਜਾਨਤੇ ਪਿਆਰੇ ਕਿਸੁ ਪਹਿ ਕਹਉ ਸੁਨਾਇ ॥ ੧ ॥ ਤੂੰ ਦਾਤਾ ਜੀਆ ਸਭਨਾ ਕਾ ਤੇਰਾ ਦਿਤਾ ਪਹਿਰਹਿ ਖਾਇ ॥ ੨ ॥ ਸੁਖੁ ਦੁਖੁ ਤੇਰੀ ਆਗਿਆ ਪਿਆਰੇ ਦੂਜੀ ਨਾਹੀ ਜਾਇ ॥ ੩ ॥ ਜੋ ਤੂੰ ਕਰਾਵਹਿ ਸੋ ਕਰੀ ਪਿਆਰੇ ਅਵਰੁ ਕਿਛੁ ਕਰਣੁ ਨ ਜਾਇ ॥ ੪ ॥ ਦਿਨੁ ਰੈਣਿ ਸਭ ਸੁਹਾਵਣੇ ਪਿਆਰੇ ਜਿਤੁ ਜਪੀਐ ਹਰਿ ਨਾਉ ॥ ੫ ॥ ਸਾਈ ਕਾਰ ਕਮਾਵਣੀ ਪਿਆਰੇ ਧੁਰਿ ਮਸਤਕਿ ਲੇਖੁ ਲਿਖਾਇ ॥ ੬ ॥ ਏਕੋ ਆਪਿ ਵਰਤਦਾ ਪਿਆਰੇ ਘਟਿ ਘਟਿ ਰਹਿਆ ਸਮਾਇ ॥ ੭ ॥ ਸੰਸਾਰ ਕੂਪ ਤੇ ਉਧਰਿ ਲੈ ਪਿਆਰੇ ਨਾਨਕ ਹਰਿ ਸਰਣਾਇ ॥ ੮ ॥ ੩ ॥ ੨੨ ॥ ੧੫ ॥ ੨ ॥ ੪੨ ॥

ਰਾਗੁ ਆਸਾ ਮਹਲਾ ੧ ਪਟੀ ਲਿਖੀ ੴ ਸਤਿਗੁਰਿ ਪ੍ਰਸਾਦਿ ॥
ਸਸੈ ਸੋਇ ਸ੍ਰਿਸਟਿ ਜਿਨਿ ਸਾਜੀ ਸਭਨਾ ਸਾਹਿਬੁ ਏਕੁ ਭਇਆ ॥ ਸੇਵਤ ਰਹੇ ਚਿਤੁ ਜਿਨੑ ਕਾ ਲਾਗਾ ਆਇਆ ਤਿਨੑ ਕਾ ਸਫਲੁ ਭਇਆ ॥ ੧ ॥ ਮਨ ਕਾਹੇ ਭੂਲੇ ਮੂੜ ਮਨਾ ॥ ਜਬ ਲੇਖਾ ਦੇਵਹਿ ਬੀਰਾ ਤਉ ਪੜਿਆ ॥ ੧ ॥ ਰਹਾਉ ॥ ਈਵੜੀ ਆਦਿ ਪੁਰਖੁ ਹੈ ਦਾਤਾ ਆਪੇ ਸਚਾ ਸੋਈ ॥ ਏਨਾ ਅਖਰਾ ਮਹਿ ਜੋ ਗੁਰਮੁਖਿ ਬੂਝੈ ਤਿਸੁ ਸਿਰਿ ਲੇਖੁ ਨ ਹੋਈ ॥ ੨ ॥ ਊੜੈ ਉਪਮਾ ਤਾ ਕੀ ਕੀਜੈ ਜਾ ਕਾ ਅੰਤੁ ਨ ਪਾਇਆ ॥ ਸੇਵਾ ਕਰਹਿ ਸੇਈ ਫਲੁ ਪਾਵਹਿ ਜਿਨੀੑ ਸਚੁ ਕਮਾਇਆ ॥ ੩ ॥ ਙੰਙੈ ਙਿਆਨੁ ਬੂਝੈ ਜੇ ਕੋਈ ਪੜਿਆ ਪੰਡਿਤੁ ਸੋਈ ॥ ਸਰਬ ਜੀਆ ਮਹਿ ਏਕੋ ਜਾਣੈ ਤਾ ਹਉਮੈ ਕਹੈ ਨ ਕੋਈ ॥ ੪ ॥ ਕਕੈ ਕੇਸ ਪੁੰਡਰ ਜਬ ਹੂਏ ਵਿਣੁ ਸਾਬੂਣੈ ਉਜਲਿਆ ॥ ਜਮ ਰਾਜੇ ਕੇ ਹੇਰੂ ਆਏ ਮਾਇਆ ਕੈ ਸੰਗਲਿ ਬੰਧਿ ਲਇਆ ॥ ੫ ॥ ਖਖੈ ਖੁੰਦਕਾਰੁ ਸਾਹ ਆਲਮੁ ਕਰਿ ਖਰੀਦਿ ਜਿਨਿ ਖਰਚੁ ਦੀਆ ॥ ਬੰਧਨਿ ਜਾ ਕੈ ਸਭੁ ਜਗੁ ਬਾਧਿਆ ਅਵਰੀ ਕਾ ਨਹੀ ਹੁਕਮੁ ਪਾਇਆ ॥ ੬ ॥ ਗਗੈ ਗੋਇ ਗਾਇ ਜਿਨਿ ਛੋਡੀ ਗਲੀ ਗੋਬਿਦੁ ਗਰਬਿ ਭਇਆ ॥ ਘੜਿ ਭਾਂਡੇ ਜਿਨਿ ਆਵੀ ਸਾਜੀ ਚਾੜਣ ਵਾਹੈ ਤਈ ਕੀਆ ॥ ੭ ॥ ਘਘੈ ਘਾਲ ਸੇਵਕੁ ਜੇ ਘਾਲੈ ਸਬਦਿ ਗੁਰੂ ਕੈ ਲਾਗਿ ਰਹੈ ॥ ਬੁਰਾ ਭਲਾ ਜੇ ਸਮ ਕਰਿ ਜਾਣੈ ਇਨ ਬਿਧਿ ਸਾਹਿਬੁ ਰਮਤੁ ਰਹੈ ॥ ੮ ॥ ਚਚੈ ਚਾਰਿ ਵੇਦ ਜਿਨਿ ਸਾਜੇ ਚਾਰੇ ਖਾਣੀ ਚਾਰਿ ਜੁਗਾ ॥ ਜੁਗੁ ਜੁਗੁ ਜੋਗੀ ਖਾਣੀ ਭੋਗੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥