੪੩੩
ਪੜਿਆ ਪੰਡਿਤੁ ਆਪਿ ਥੀਆ ॥ ੯ ॥ ਛਛੈ ਛਾਇਆ ਵਰਤੀ ਸਭ ਅੰਤਰਿ ਤੇਰਾ ਕੀਆ ਭਰਮੁ ਹੋਆ ॥ ਭਰਮੁ ਉਪਾਇ ਭੁਲਾਈਅਨੁ ਆਪੇ ਤੇਰਾ ਕਰਮੁ ਹੋਆ ਤਿਨੑ ਗੁਰੂ ਮਿਲਿਆ ॥ ੧੦ ॥ ਜਜੈ ਜਾਨੁ ਮੰਗਤ ਜਨੁ ਜਾਚੈ ਲਖ ਚਉਰਾਸੀਹ ਭੀਖ ਭਵਿਆ ॥ ਏਕੋ ਲੇਵੈ ਏਕੋ ਦੇਵੈ ਅਵਰੁ ਨ ਦੂਜਾ ਮੈ ਸੁਣਿਆ ॥ ੧੧ ॥ ਝਝੈ ਝੂਰਿ ਮਰਹੁ ਕਿਆ ਪ੍ਰਾਣੀ ਜੋ ਕਿਛੁ ਦੇਣਾ ਸੁ ਦੇ ਰਹਿਆ ॥ ਦੇ ਦੇ ਵੇਖੈ ਹੁਕਮੁ ਚਲਾਏ ਜਿਉ ਜੀਆ ਕਾ ਰਿਜਕੁ ਪਇਆ ॥ ੧੨ ॥ ਞੰਞੈ ਨਦਰਿ ਕਰੇ ਜਾ ਦੇਖਾ ਦੂਜਾ ਕੋਈ ਨਾਹੀ ॥ ਏਕੋ ਰਵਿ ਰਹਿਆ ਸਭ ਥਾਈ ਏਕੁ ਵਸਿਆ ਮਨ ਮਾਹੀ ॥ ੧੩ ॥ ਟਟੈ ਟੰਚ ਕਰਹੁ ਕਿਆ ਪ੍ਰਾਣੀ ਘੜੀ ਕਿ ਮੁਹਤਿ ਕਿ ਉਠਿ ਚਲਣਾ ॥ ਜੂਐ ਜਨਮੁ ਨ ਹਾਰਹੁ ਅਪਣਾ ਭਾਜਿ ਪੜਹੁ ਤੁਮ ਹਰਿ ਸਰਣਾ ॥ ੧੪ ॥ ਠਠੈ ਠਾਢਿ ਵਰਤੀ ਤਿਨ ਅੰਤਰਿ ਹਰਿ ਚਰਣੀ ਜਿਨੑ ਕਾ ਚਿਤੁ ਲਾਗਾ ॥ ਚਿਤੁ ਲਾਗਾ ਸੇਈ ਜਨ ਨਿਸਤਰੇ ਤਉ ਪਰਸਾਦੀ ਸੁਖੁ ਪਾਇਆ ॥ ੧੫ ॥ ਡਡੈ ਡੰਫੁ ਕਰਹੁ ਕਿਆ ਪ੍ਰਾਣੀ ਜੋ ਕਿਛੁ ਹੋਆ ਸੁ ਸਭੁ ਚਲਣਾ ॥ ਤਿਸੈ ਸਰੇਵਹੁ ਤਾ ਸੁਖੁ ਪਾਵਹੁ ਸਰਬ ਨਿਰੰਤਰ ਰਵਿ ਰਹਿਆ ॥ ੧੬ ॥ ਢਢੈ ਢਾਹਿ ਉਸਾਰੈ ਆਪੇ ਜਿਉ ਤਿਸੁ ਭਾਵੈ ਤਿਵੈ ਕਰੇ ॥ ਕਰਿ ਕਰਿ ਵੇਖੈ ਹੁਕਮੁ ਚਲਾਏ ਤਿਸੁ ਨਿਸਤਾਰੇ ਜਾ ਕਉ ਨਦਰਿ ਕਰੇ ॥ ੧੭ ॥ ਣਾਣੈ ਰਵਤੁ ਰਹੈ ਘਟ ਅੰਤਰਿ ਹਰਿ ਗੁਣ ਗਾਵੈ ਸੋਈ ॥ ਆਪੇ ਆਪ ਮਿਲਾਏ ਕਰਤਾ ਪੁਨਰਪਿ ਜਨਮੁ ਨ ਹੋਈ ॥ ੧੮ ॥ ਤਤੈ ਤਾਰੂ ਭਵਜਲੁ ਹੋਆ ਤਾ ਕਾ ਅੰਤੁ ਨ ਪਾਇਆ ॥ ਨਾ ਤਰਨਾ ਤੁਲਹਾ ਹਮ ਬੂਡਸਿ ਤਾਰਿ ਲੇਹਿ ਤਾਰਣ ਰਾਇਆ ॥ ੧੯ ॥ ਥਥੈ ਥਾਨਿ ਥਾਨੰਤਰਿ ਸੋਈ ਜਾ ਕਾ ਕੀਆ ਸਭੁ ਹੋਆ ॥ ਕਿਆ ਭਰਮੁ ਕਿਆ ਮਾਇਆ ਕਹੀਐ ਜੋ ਤਿਸੁ ਭਾਵੈ ਸੋਈ ਭਲਾ ॥ ੨੦ ॥ ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ ਆਪਣਿਆ ॥ ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥ ੨੧ ॥ ਧਧੈ ਧਾਰਿ ਕਲਾ ਜਿਨਿ ਛੋਡੀ ਹਰਿ ਚੀਜੀ ਜਿਨਿ ਰੰਗ ਕੀਆ ॥ ਤਿਸ ਦਾ ਦੀਆ ਸਭਨੀ ਲੀਆ ਕਰਮੀ ਕਰਮੀ ਹੁਕਮੁ ਪਇਆ ॥ ੨੨ ॥ ਨੰਨੈ ਨਾਹ ਭੋਗ ਨਿਤ ਭੋਗੈ ਨਾ ਡੀਠਾ ਨਾ ਸੰਮ੍ਹਲਿਆ ॥ ਗਲੀ ਹਉ ਸੋਹਾਗਣਿ ਭੈਣੇ ਕੰਤੁ ਨ ਕਬਹੂੰ ਮੈ ਮਿਲਿਆ ॥ ੨੩ ॥ ਪਪੈ ਪਾਤਿਸਾਹੁ ਪਰਮੇਸਰੁ ਵੇਖਣ ਕਉ ਪਰਪੰਚੁ ਕੀਆ ॥ ਦੇਖੈ ਬੂਝੈ ਸਭੁ ਕਿਛੁ ਜਾਣੈ ਅੰਤਰਿ ਬਾਹਰਿ ਰਵਿ ਰਹਿਆ ॥ ੨੪ ॥ ਫਫੈ ਫਾਹੀ ਸਭੁ ਜਗੁ ਫਾਸਾ ਜਮ ਕੈ ਸੰਗਲਿ ਬੰਧਿ ਲਇਆ ॥ ਗੁਰ ਪਰਸਾਦੀ ਸੇ ਨਰ ਉਬਰੇ ਜਿ ਹਰਿ ਸਰਣਾਗਤਿ ਭਜਿ ਪਇਆ ॥ ੨੫ ॥ ਬਬੈ ਬਾਜੀ ਖੇਲਣ ਲਾਗਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥