੪੩੪
ਚਉਪੜਿ ਕੀਤੇ ਚਾਰਿ ਜੁਗਾ ॥ ਜੀਅ ਜੰਤ ਸਭ ਸਾਰੀ ਕੀਤੇ ਪਾਸਾ ਢਾਲਣਿ ਆਪਿ ਲਗਾ ॥ ੨੬ ॥ ਭਭੈ ਭਾਲਹਿ ਸੇ ਫਲੁ ਪਾਵਹਿ ਗੁਰ ਪਰਸਾਦੀ ਜਿਨੑ ਕਉ ਭਉ ਪਇਆ ॥ ਮਨਮੁਖ ਫਿਰਹਿ ਨ ਚੇਤਹਿ ਮੂੜੇ ਲਖ ਚਉਰਾਸੀਹ ਫੇਰੁ ਪਇਆ ॥ ੨੭ ॥ ਮੰਮੈ ਮੋਹੁ ਮਧੁਸੂਦਨੁ ਮਰਣੁ ਭਇਆ ਤਬ ਚੇਤਵਿਆ ॥ ਕਾਇਆ ਭੀਤਰਿ ਅਵਰੋ ਪੜਿਆ ਮੰਮਾ ਅਖਰੁ ਵੀਸਰਿਆ ॥ ੨੮ ॥ ਯਯੈ ਜਨਮੁ ਨ ਹੋਵੀ ਕਦ ਹੀ ਜੇ ਕਰਿ ਸਚੁ ਪਛਾਣੈ ॥ ਗੁਰਮੁਖਿ ਆਖੈ ਗੁਰਮੁਖਿ ਬੂਝੈ ਗੁਰਮੁਖਿ ਏਕੋ ਜਾਣੈ ॥ ੨੯ ॥ ਰਾਰੈ ਰਵਿ ਰਹਿਆ ਸਭ ਅੰਤਰਿ ਜੇਤੇ ਕੀਏ ਜੰਤਾ ॥ ਜੰਤ ਉਪਾਇ ਧੰਧੈ ਸਭ ਲਾਏ ਕਰਮੁ ਹੋਆ ਤਿਨ ਨਾਮੁ ਲਇਆ ॥ ੩੦ ॥ ਲਲੈ ਲਾਇ ਧੰਧੈ ਜਿਨਿ ਛੋਡੀ ਮੀਠਾ ਮਾਇਆ ਮੋਹੁ ਕੀਆ ॥ ਖਾਣਾ ਪੀਣਾ ਸਮ ਕਰਿ ਸਹਣਾ ਭਾਣੈ ਤਾ ਕੈ ਹੁਕਮੁ ਪਇਆ ॥ ੩੧ ॥ ਵਵੈ ਵਾਸੁਦੇਉ ਪਰਮੇਸਰੁ ਵੇਖਣ ਕਉ ਜਿਨਿ ਵੇਸੁ ਕੀਆ ॥ ਵੇਖੈ ਚਾਖੈ ਸਭੁ ਕਿਛੁ ਜਾਣੈ ਅੰਤਰਿ ਬਾਹਰਿ ਰਵਿ ਰਹਿਆ ॥ ੩੨ ॥ ੜਾੜੈ ਰਾੜਿ ਕਰਹਿ ਕਿਆ ਪ੍ਰਾਣੀ ਤਿਸਹਿ ਧਿਆਵਹੁ ਜਿ ਅਮਰੁ ਹੋਆ ॥ ਤਿਸਹਿ ਧਿਆਵਹੁ ਸਚਿ ਸਮਾਵਹੁ ਓਸੁ ਵਿਟਹੁ ਕੁਰਬਾਣੁ ਕੀਆ ॥ ੩੩ ॥ ਹਾਹੈ ਹੋਰ ਨ ਕੋਈ ਦਾਤਾ ਜੀਅ ਉਪਾਇ ਜਿਨਿ ਰਿਜਕੁ ਦੀਆ ॥ ਹਰਿ ਨਾਮੁ ਧਿਆਵਹੁ ਹਰਿ ਨਾਮ ਸਮਾਵਹੁ ਅਨਦਿਨੁ ਲਾਹਾ ਹਰਿ ਨਾਮੁ ਲੀਆ ॥ ੩੪ ॥ ਆਇੜੈ ਆਪਿ ਕਰੇ ਜਿਨਿ ਛੋਡੀ ਜੋ ਕਿਛੁ ਕਰਣਾ ਸੁ ਕਰਿ ਰਹਿਆ ॥ ਕਰੇ ਕਰਾਏ ਸਭ ਕਿਛੁ ਜਾਣੈ ਨਾਨਕ ਸਾਇਰ ਇਵ ਕਹਿਆ ॥ ੩੫ ॥ ੧ ॥

ਰਾਗੁ ਆਸਾ ਮਹਲਾ ੩ ਪਟੀ ੴ ਸਤਿਗੁਰ ਪ੍ਰਸਾਦਿ ॥
ਅਯੋ ਅੰਙੈ ਸਭੁ ਜਗੁ ਆਇਆ ਕਾਖੈ ਘੰਙੈ ਕਾਲੁ ਭਇਆ ॥ ਰੀਰੀ ਲਲੀ ਪਾਪ ਕਮਾਣੇ ਪੜਿ ਅਵਗਣ ਗੁਣ ਵੀਸਰਿਆ ॥ ੧ ॥ ਮਨ ਐਸਾ ਲੇਖਾ ਤੁੰ ਕੀ ਪੜਿਆ ॥ ਲੇਖਾ ਦੇਣਾ ਤੇਰੈ ਸਿਰਿ ਰਹਿਆ ॥ ੧ ॥ ਰਹਾਉ ॥ ਸਿੰਧਙਾਇਐ ਸਿਮਰਹਿ ਨਾਹੀ ਨੰਨੈ ਨਾ ਤੁਧੁ ਨਾਮੁ ਲਇਆ ॥ ਛਛੈ ਛੀਜਹਿ ਅਹਿਨਿਸਿ ਮੂੜੇ ਕਿਉ ਛੂਟਹਿ ਜਮਿ ਪਾਕੜਿਆ ॥੨ ॥ ਬਬੈ ਬੂਝਹਿ ਨਾਹੀ ਮੂੜੇ ਭਰਮਿ ਭੁਲੇ ਤੇਰਾ ਜਨਮੁ ਗਇਆ ॥ ਅਣਹੋਦਾ ਨਾਉ ਧਰਾਇਓ ਪਾਧਾ ਅਵਰਾ ਕਾ ਭਾਰੁ ਤੁਧੁ ਲਇਆ ॥ ੩ ॥ ਜਜੈ ਜੋਤਿ ਹਿਰਿ ਲਈ ਤੇਰੀ ਮੂੜੇ ਅੰਤਿ ਗਇਆ ਪਛੁਤਾਵਹਿਗਾ ॥ ਏਕੁ ਸਬਦੁ ਤੂੰ ਚੀਨਹਿ ਨਾਹੀ ਫਿਰਿ ਫਿਰਿ ਜੂਨੀ ਆਵਹਿਗਾ ॥ ੪ ॥ ਤੁਧੁ ਸਿਰਿ ਲਿਖਿਆ ਸੋ ਪੜੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥