੪੩੫
ਪੰਡਿਤ ਅਵਰਾ ਨੋ ਨ ਸਿਖਾਲਿ ਬਿਖਿਆ ॥ ਪਹਿਲਾ ਫਾਹਾ ਪਇਆ ਪਾਧੇ ਪਿਛੋ ਦੇ ਗਲਿ ਚਾਟੜਿਆ ॥ ੫ ॥ ਸਸੈ ਸੰਜਮੁ ਗਇਓ ਮੂੜੇ ਏਕੁ ਦਾਨੁ ਤੁਧੁ ਕੁਥਾਇ ਲਇਆ ॥ ਸਾਈ ਪੁਤ੍ਰੀ ਜਜਮਾਨ ਕੀ ਸਾ ਤੇਰੀ ਏਤੁ ਧਾਨਿ ਖਾਧੈ ਤੇਰਾ ਜਨਮੁ ਗਇਆ ॥ ੬ ॥ ਮੰਮੈ ਮਤਿ ਹਿਰਿ ਲਈ ਤੇਰੀ ਮੂੜੇ ਹਉਮੈ ਵਡਾ ਰੋਗੁ ਪਇਆ ॥ ਅੰਤਰ ਆਤਮੈ ਬ੍ਰਹਮੁ ਨ ਚੀਨਿੑਆ ਮਾਇਆ ਕਾ ਮੁਹਤਾਜੁ ਭਇਆ ॥ ੭ ॥ ਕਕੈ ਕਾਮਿ ਕ੍ਰੋਧਿ ਭਰਮਿਓਹੁ ਮੂੜੇ ਮਮਤਾ ਲਾਗੇ ਤੁਧੁ ਹਰਿ ਵਿਸਰਿਆ ॥ ਪੜਹਿ ਗੁਣਹਿ ਤੂੰ ਬਹੁਤੁ ਪੁਕਾਰਹਿ ਵਿਣੁ ਬੂਝੇ ਤੁੰ ਡੂਬਿ ਮੁਆ ॥ ੮ ॥ ਤਤੈ ਤਾਮਸਿ ਜਲਿਓਹੁ ਮੂੜੇ ਥਥੈ ਥਾਨ ਭਰਿਸਟੁ ਹੋਆ ॥ ਘਘੈ ਘਰਿ ਘਰਿ ਫਿਰਹਿ ਤੁੰ ਮੂੜੇ ਦਦੈ ਦਾਨੁ ਨ ਤੁਧੁ ਲਇਆ ॥ ੯ ॥ ਪਪੈ ਪਾਰਿ ਨ ਪਵਹੀ ਮੂੜੇ ਪਰਪੰਚਿ ਤੁੰ ਪਲਚਿ ਰਹਿਆ ॥ ਸਚੈ ਆਪਿ ਖੁਆਇਓਹੁ ਮੂੜੇ ਇਹੁ ਸਿਰਿ ਤੇਰੈ ਲੇਖੁ ਪਇਆ ॥ ੧੦ ॥ ਭਭੈ ਭਵਜਲਿ ਡੁਬੋਹੁ ਮੂੜੇ ਮਾਇਆ ਵਿਚਿ ਗਲਤਾਨੁ ਭਇਆ ॥ ਗੁਰ ਪਰਸਾਦੀ ਏਕੋ ਜਾਣੈ ਏਕ ਘੜੀ ਮਹਿ ਪਾਰਿ ਪਇਆ ॥ ੧੧ ॥ ਵਵੈ ਵਾਰੀ ਆਈਆ ਵਾਸੁਦੇਉ ਤੁਧੁ ਵੀਸਰਿਆ ॥ ਏਹ ਵੇਲਾ ਨ ਲਹਸਹਿ ਮੂੜੇ ਫਿਰਿ ਤੂੰ ਜਮ ਕੈ ਵਸਿ ਪਇਆ ॥ ੧੨ ॥ ਝਝੈ ਕਦੇ ਨ ਝੁਰਹਿ ਮੂੜੇ ਸਤਿਗੁਰ ਕਾ ਉਪਦੇਸੁ ਸੁਣਿ ਤੂੰ ਵਿਖਾ ॥ ਸਤਿਗੁਰ ਬਾਝਹੁ ਗੁਰੁ ਨਹੀ ਕੋਈ ਨਿਗੁਰੇ ਕਾ ਹੈ ਨਾਉ ਬੁਰਾ ॥ ੧੩ ॥ ਧਧੈ ਧਾਵਤ ਵਰਜਿ ਰਖੁ ਮੂੜੇ ਅੰਤਰਿ ਤੇਰੈ ਨਿਧਾਨੁ ਪਇਆ ॥ ਗੁਰਮੁਖਿ ਹੋਵਹਿ ਤਾ ਹਰਿ ਰਸੁ ਪੀਵਹਿ ਜੁਗਾ ਜੁਗੰਤਰਿ ਖਾਹਿ ਪਇਆ ॥ ੧੪ ॥ ਗਗੈ ਗੋਬਿਦੁ ਚਿਤਿ ਕਰਿ ਮੂੜੇ ਗਲੀ ਕਿਨੈ ਨ ਪਾਇਆ ॥ ਗੁਰ ਕੇ ਚਰਨ ਹਿਰਦੈ ਵਸਾਇ ਮੂੜੇ ਮਿਛਲੇ ਗੁਨਹ ਸਭ ਬਖਸਿ ਲਇਆ ॥ ੧੫ ॥ ਹਾਹੈ ਹਰਿ ਕਥਾ ਬੂਝੁ ਤੂੰ ਮੂੜੇ ਤਾ ਸਦਾ ਸੁਖੁ ਹੋਈ ॥ ਮਨਮੁਖਿ ਪੜਹਿ ਤੇਤਾ ਦੁਖੁ ਲਾਗੈ ਵਿਣੁ ਸਤਿਗੁਰ ਮੁਕਤਿ ਨ ਹੋਈ ॥ ੧੬ ॥ ਰਾਰੈ ਰਾਮੁ ਚਿਤਿ ਕਰਿ ਮੈੜੇ ਹਿਰਦੈ ਜਿਨੑ ਕੈ ਰਵਿ ਰਹਿਆ ॥ ਗੁਰ ਪਰਸਾਦੀ ਜਿਨੀੑ ਰਾਮੁ ਪਛਾਤਾ ਨਿਰਗੁਣ ਰਾਮੁ ਤਿਨੀੑ ਬੂਝਿ ਲਹਿਆ ॥ ੧੭ ॥ ਤੇਰਾ ਅੰਤੁ ਨ ਜਾਈ ਲਖਿਆ ਅਕਥੁ ਨ ਜਾਈ ਹਰਿ ਕਥਿਆ ॥ ਨਾਨਕ ਜਿਨੑ ਕਉ ਸਤਿਗੁਰੁ ਮਿਲਿਆ ਤਿਨੑ ਕਾ ਲੇਖਾ ਨਿਬੜਿਆ ॥ ੧੮ ॥ ੧ ॥ ੨ ॥

ਰਾਗੁ ਆਸਾ ਮਹਲਾ ੧ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਮੁੰਧ ਜੋਬਨਿ ਬਾਲੜੀਏ ਮੇਰਾ ਪਿਰੁ ਰਲੀਆਲਾ ਰਾਮ ॥ ਧਨ ਪਿਰ ਨੇਹੁ ਘਣਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥