੪੩੬
ਰਸਿ ਪ੍ਰੀਤਿ ਦਇਆਲਾ ਰਾਮ ॥ ਧਨ ਪਿਰਹਿ ਮੇਲਾ ਹੋਇ ਸੁਆਮੀ ਆਪਿ ਪ੍ਰਭੁ ਕਿਰਪਾ ਕਰੇ ॥ ਸੇਜਾ ਸੁਹਾਵੀ ਸੰਗਿ ਪਿਰ ਕੈ ਸਾਤ ਸਰ ਅੰਮ੍ਰਿਤ ਭਰੇ ॥ ਕਰਿ ਦਇਆ ਮਇਆ ਦਇਆਲ ਸਾਚੇ ਸਬਦਿ ਮਿਲਿ ਗੁਣ ਗਾਵਓ ॥ ਨਾਨਕਾ ਹਰਿ ਵਰੁ ਦੇਖਿ ਬਿਗਸੀ ਮੁੰਧ ਮਨਿ ਓਮਾਹਓ ॥ ੧ ॥ ਮੁੰਧ ਸਹਜਿ ਸਲੋਨੜੀਏ ਇਕ ਪ੍ਰੇਮ ਬਿਨੰਤੀ ਰਾਮ ॥ ਮੈ ਮਨਿ ਤਨਿ ਹਰਿ ਭਾਵੈ ਪ੍ਰਭ ਸੰਗਮਿ ਰਾਤੀ ਰਾਮ ॥ ਪ੍ਰਭ ਪ੍ਰੇਮਿ ਰਾਤੀ ਹਰਿ ਬਿਨੰਤੀ ਨਾਮਿ ਹਰਿ ਕੈ ਸੁਖਿ ਵਸੈ ॥ ਤਉ ਗੁਣ ਪਛਾਣਹਿ ਤਾ ਪ੍ਰਭੁ ਜਾਣਹਿ ਗੁਣਹ ਵਸਿ ਅਵਗਣ ਨਸੈ ॥ ਤੁਧੁ ਬਾਝੁ ਇਕੁ ਤਿਲੁ ਰਹਿ ਨ ਸਾਕਾ ਕਹਣਿ ਸੁਨਣਿ ਨ ਧੀਜਏ ॥ ਨਾਨਕਾ ਪ੍ਰਿਉ ਪ੍ਰਿਉ ਕਰਿ ਪੁਕਾਰੇ ਰਸਨ ਰਸਿ ਮਨੁ ਭੀਜਏ ॥ ੨ ॥ ਸਖੀਹੋ ਸਹੇਲੜੀਹੋ ਮੇਰਾ ਪਿਰੁ ਵਣਜਾਰਾ ਰਾਮ ॥ ਹਰਿ ਨਾਮੋੁ ਵਣੰਜੜਿਆ ਰਸਿ ਮੋਲਿ ਅਪਾਰਾ ਰਾਮ ॥ ਮੋਲਿ ਅਮੋਲੋ ਸਚ ਘਰਿ ਢੋਲੋ ਪ੍ਰਭ ਭਵੈ ਤਾ ਮੁੰਧ ਭਲੀ ॥ ਇਕਿ ਸੰਗਿ ਹਰਿ ਕੈ ਕਰਹਿ ਰਲੀਆ ਹਉ ਪੁਕਾਰੀ ਦਰਿ ਖਲੀ ॥ ਕਰਣ ਕਾਰਣ ਸਮਰਥ ਸ੍ਰੀਧਰ ਆਪਿ ਕਾਰਜੁ ਸਾਰਏ ॥ ਨਾਨਕ ਨਦਰੀ ਧਨ ਸੋਹਾਗਣਿ ਸਬਦੁ ਅਭ ਸਾਧਾਰਏ ॥ ੩ ॥ ਹਮ ਘਰਿ ਸਾਚਾ ਸੋਹਿਲੜਾ ਪ੍ਰਭ ਆਇਅੜੇ ਮੀਤਾ ਰਾਮ ॥ ਰਾਵੇ ਰੰਗਿ ਰਾਤੜਿਆ ਮਨੁ ਲੀਅੜਾ ਦੀਤਾ ਰਾਮ ॥ ਆਪਣਾ ਮਨੁ ਦੀਆ ਹਰਿ ਵਰੁ ਲੀਆ ਜਿਉ ਭਾਵੈ ਤਿਉ ਰਾਵਏ ॥ ਤਨੁ ਮਨੁ ਪਿਰ ਆਗੈ ਸਬਦਿ ਸਭਾਗੈ ਘਰਿ ਅੰਮ੍ਰਿਤ ਫਲੁ ਪਾਵਏ ॥ ਬੁਧਿ ਪਾਠਿ ਨ ਪਾਈਐ ਬਹੁ ਚਤੁਰਾਈਐ ਭਾਇ ਮਿਲੈ ਮਨਿ ਭਾਣੇ ॥ ਨਾਨਕ ਠਾਕੁਰ ਮੀਤ ਹਮਾਰੇ ਹਮ ਨਾਹੀ ਲੋਕਾਣੇ ॥ ੪ ॥ ੧ ॥ ਆਸਾ ਮਹਲਾ ੧ ॥ ਅਨਹਦੋ ਅਨਹਦੁ ਵਾਜੈ ਰੁਣ ਝੁਣਕਾਰੇ ਰਾਮ ॥ ਮੇਰਾ ਮਨੋ ਮੇਰਾ ਮਨੁ ਰਾਤਾ ਲਾਲ ਪਿਆਰੇ ਰਾਮ ॥ ਅਨਦਿਨੁ ਰਾਤਾ ਮਨੁ ਬੈਰਾਗੀ ਸੁੰਨ ਮੰਡਲਿ ਘਰਿ ਪਾਇਆ ॥ ਆਦਿ ਪੁਰਖੁ ਅਪਰੰਪਰੁ ਪਿਆਰਾ ਸਤਿਗੁਰਿ ਅਲਖੁ ਲਖਾਇਆ ॥ ਆਸਣਿ ਬੈਸਣਿ ਥਿਰੁ ਨਾਰਾਇਣੁ ਤਿਤੁ ਮਨੁ ਰਾਤਾ ਵੀਚਾਰੇ ॥ ਨਾਨਕ ਨਾਮਿ ਰਤੇ ਬੈਰਾਗੀ ਅਨਹਦ ਰੁਣ ਝੁਣਕਾਰੇ ॥ ੧ ॥ ਤਿਤੁ ਅਗਮ ਤਿਤੁ ਅਗਮ ਪੂਰੇ ਕਹੁ ਕਿਤੁ ਬਿਧਿ ਜਾਈਐ ਰਾਮ ॥ ਸਚੁ ਸੰਜਮੋ ਸਾਰਿ ਗੁਣਾ ਗੁਰ ਸਬਦੁ ਕਮਾਈਐ ਰਾਮ ॥ ਸਚੁ ਸਬਦੁ ਕਮਾਈਐ ਨਿਜ ਘਰਿ ਜਾਈਐ ਪਾਈਐ ਗੁਣੀ ਨਿਧਾਨਾ ॥ ਤਿਤੁ ਸਾਖਾ ਮੂਲੁ ਪਤੁ ਨਹੀ ਡਾਲੀ ਸਿਰਿ ਸਭਨਾ ਪਰਧਾਨਾ ॥ ਜਪੁ ਤਪੁ ਕਰਿ ਕਰਿ ਸੰਜਮ ਥਾਕੀ ਹਠਿ ਨਿਗ੍ਰਹਿ ਨਹੀ ਪਾਈਐ ॥ ਨਾਨਕ ਸਹਜਿ ਮਿਲੇ ਜਗਜੀਵਨ ਸਤਿਗੁਰ ਬੂਝ ਬੁਝਾਈਐ ॥ ੨ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥