੪੩੭
ਗੁਰ ਸਾਗਰੋ ਰਤਨਾਗਰੁ ਤਿਤੁ ਰਤਨ ਘਨੇਰੇ ਰਾਮ ॥ ਕਰਿ ਮਜਨੋ ਸਪਤ ਸਰੇ ਮਨ ਨਿਰਮਲ ਮੇਰੇ ਰਾਮ ॥ ਨਿਰਮਲ ਜਲਿ ਨਾੑਏ ਜਾ ਪ੍ਰਭ ਭਾਏ ਪੰਚ ਮਿਲੇ ਵੀਚਾਰੇ ॥ ਕਾਮੁ ਕਰੋਧੁ ਕਪਟੁ ਬਿਖਿਆ ਤਜਿ ਸਚੁ ਨਾਮੁ ਉਰਿ ਧਾਰੇ ॥ ਹਉਮੈ ਲੋਭ ਲਹਰਿ ਲਬ ਥਾਕੇ ਪਾਏ ਦੀਨ ਦਇਆਲਾ ॥ ਨਾਨਕ ਗੁਰ ਸਮਾਨਿ ਤੀਰਥੁ ਨਹੀ ਕੋਈ ਸਾਚੇ ਗੁਰ ਗੋਪਾਲਾ ॥ ੩ ॥ ਹਉ ਬਨੁ ਬਨੋ ਦੇਖਿ ਰਹੀ ਤ੍ਰਿਣੁ ਦੇਖਿ ਸਬਾਇਆ ਰਾਮ ॥ ਤ੍ਰਿਭਵਣੋ ਤੁਝਹਿ ਕੀਆ ਸਭੁ ਜਗਤੁ ਸਬਾਇਆ ਰਾਮ ॥ ਤੇਰਾ ਸਭੁ ਕੀਆ ਤੂੰ ਥਿਰੁ ਥੀਆ ਤੁਧੁ ਸਮਾਨਿ ਕੋ ਨਾਹੀ ॥ ਤੂੰ ਦਾਤਾ ਸਭ ਜਾਚਿਕ ਤੇਰੇ ਤੁਧੁ ਬਿਨੁ ਕਿਸੁ ਸਾਲਾਹੀ ॥ ਅਣਮੰਗਿਆ ਦਾਨੁ ਦੀਜੈ ਦਾਤੇ ਤੇਰੀ ਭਗਤਿ ਭਰੇ ਭੰਡਾਰਾ ॥ ਰਾਮ ਨਾਮ ਬਿਨੁ ਮੁਕਤਿ ਨ ਹੋਈ ਨਾਨਕੁ ਕਹੈ ਵੀਚਾਰਾ ॥ ੪ ॥ ੨ ॥ ਆਸਾ ਮਹਲਾ ੧ ॥ ਮੇਰਾ ਮਨੋ ਮੇਰਾ ਮਨੁ ਰਾਤਾ ਰਾਮ ਪਿਆਰੇ ਰਾਮ ॥ ਸਚੁ ਸਾਹਿਬੋ ਆਦਿ ਪੁਰਖੁ ਅਪਰੰਪਰੋ ਧਾਰੇ ਰਾਮ ॥ ਅਗਮ ਅਗੋਚਰੁ ਅਪਰ ਅਪਾਰਾ ਪਾਰਬ੍ਰਹਮੁ ਪਰਧਾਨੋ ॥ ਆਦਿ ਜੁਗਾਦੀ ਹੈ ਭੀ ਹੋਸੀ ਅਵਰੁ ਝੂਠਾ ਸਭੁ ਮਾਨੋ ॥ ਕਰਮ ਧਰਮ ਕੀ ਸਾਰ ਨ ਜਾਣੈ ਸੁਰਤਿ ਮੁਕਤਿ ਕਿਉ ਪਾਈਐ ॥ ਨਾਨਕ ਗੁਰਮੁਖਿ ਸਬਦਿ ਪਛਾਣੈ ਅਹਿਨਿਸਿ ਨਾਮੁ ਧਿਆਈਐ ॥ ੧ ॥ ਮੇਰਾ ਮਨੋ ਮੇਰਾ ਮਨੁ ਮਾਨਿਆ ਨਾਮੁ ਸਖਾਈ ਰਾਮ ॥ ਹਉਮੈ ਮਮਤਾ ਮਾਇਆ ਸੰਗਿ ਨ ਜਾਈ ਰਾਮ ॥ ਮਾਤਾ ਪਿਤ ਭਾਈ ਸੁਤ ਚਤੁਰਾਈ ਸੰਗਿ ਨ ਸੰਪੈ ਨਾਰੇ ॥ ਸਾਇਰ ਕੀ ਪੁਤ੍ਰੀ ਪਰਹਰਿ ਤਿਆਗੀ ਚਰਣ ਤਲੈ ਵੀਚਾਰੇ ॥ ਆਦਿ ਪੁਰਖਿ ਇਕੁ ਚਲਤੁ ਦਿਖਾਇਆ ਜਹ ਦੇਖਾ ਤਹ ਸੋਈ ॥ ਨਾਨਕ ਹਰਿ ਕੀ ਭਗਤਿ ਨ ਛੋਡਉ ਸਹਜੇ ਹੋਇ ਸੁ ਹੋਈ ॥ ੨ ॥ ਮੇਰਾ ਮਨੋ ਮੇਰਾ ਮਨੁ ਨਿਰਮਲੁ ਸਾਚੁ ਸਮਾਲੇ ਰਾਮ ॥ ਅਵਗਣ ਮੇਟਿ ਚਲੇ ਗੁਣ ਸੰਗਮ ਨਾਲੇ ਰਾਮ ॥ ਅਵਗਣ ਪਰਹਰਿ ਕਰਣੀ ਸਾਰੀ ਦਰਿ ਸਚੈ ਸਚਿਆਰੋ ॥ ਆਵਣੁ ਜਾਵਣੁ ਠਾਕਿ ਰਹਾਏ ਗੁਰਮੁਖਿ ਤਤੁ ਵੀਚਾਰੋ ॥ ਸਾਜਨੁ ਮੀਤੁ ਸੁਜਾਣੁ ਸਖਾ ਤੂੰ ਸਚਿ ਮਿਲੈ ਵਡਿਆਈ ॥ ਨਾਨਕ ਨਾਮੁ ਰਤਨੁ ਪਰਗਾਸਿਆ ਐਸੀ ਗੁਰਮਤਿ ਪਾਈ ॥ ੩ ॥ ਸਚੁ ਅੰਜਨੋ ਅੰਜਨੁ ਸਾਰਿ ਨਿਰੰਜਨਿ ਰਾਤਾ ਰਾਮ ॥ ਮਨਿ ਤਨਿ ਰਵਿ ਰਹਿਆ ਜਗਜੀਵਨੋ ਦਾਤਾ ਰਾਮ ॥ ਜਗਜੀਵਨੁ ਦਾਤਾ ਹਰਿ ਮਨਿ ਰਾਤਾ ਸਹਜਿ ਮਿਲੈ ਮੇਲਾਇਆ ॥ ਸਾਧ ਸਭਾ ਸੰਤਾ ਕੀ ਸੰਗਤਿ ਨਦਰਿ ਪ੍ਰਭੂ ਸੁਖੁ ਪਾਇਆ ॥ ਹਰਿ ਕੀ ਭਗਤਿ ਰਤੇ ਬੈਰਾਗੀ ਚੂਕੇ ਮੋਹ ਪਿਆਸਾ ॥ ਨਾਨਕ ਹਉਮੈ ਮਾਰਿ ਪਤੀਣੇ ਵਿਰਲੇ ਦਾਸ ਉਦਾਸਾ ॥ ੪ ॥ ੩ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥