੪੩੮
ਰਾਗੁ ਆਸਾ ਮਹਲਾ ੧ ਛੰਤ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥ ਸਭਨਾ ਕਾ ਦਾਤਾ ਕਰਮ ਬਿਧਾਤਾ ਦੂਖ ਬਿਸਾਰਣਹਾਰੁ ਜੀਉ ॥ ਦੂਖ ਬਿਸਾਰਣਹਾਰੁ ਸੁਆਮੀ ਕੀਤਾ ਜਾ ਕਾ ਹੋਵੈ ॥ ਕੋਟ ਕੋਟੰਤਰ ਪਾਪਾ ਕੇਰੇ ਏਕ ਘੜੀ ਮਹਿ ਖੋਵੈ ॥ ਹੰਸ ਸਿ ਹੰਸਾ ਬਗ ਸਿ ਬਗਾ ਘਟ ਘਟ ਕਰੇ ਬੀਚਾਰੁ ਜੀਉ ॥ ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥ ੧ ॥ ਜਿਨੑ ਇਕ ਮਨਿ ਧਿਆਇਆ ਤਿਨੑ ਸੁਖੁ ਪਾਇਆ ਤੇ ਵਿਰਲੇ ਸੰਸਾਰਿ ਜੀਉ ॥ ੧ ॥ ਜਿਨੑ ਇਕ ਮਨਿ ਧਿਆਇਆ ਤਿਨੑ ਸੁਖੁ ਪਾਇਆ ਤੇ ਵਿਰਲੇ ਸੰਸਾਰਿ ਜੀਉ ॥ ਤਿਨ ਜਮੁ ਨੇੜਿ ਨ ਆਵੈ ਗੁਰ ਸਬਦੁ ਕਮਾਵੈ ਕਬਹੁ ਨ ਆਵਹਿ ਹਾਰਿ ਜੀਉ ॥ ਤੇ ਕਬਹੁ ਨ ਹਾਰਹਿ ਹਰਿ ਹਰਿ ਗੁਣ ਸਾਰਹਿ ਤਿਨੑ ਜਮੁ ਨੇੜਿ ਨ ਆਵੈ ॥ ਜੰਮਣੁ ਮਰਣੁ ਤਿਨਾੑ ਕਾ ਚੂਕਾ ਜੋ ਹਰਿ ਲਾਗੇ ਪਾਵੈ ॥ ਗੁਰਮਤਿ ਹਰਿ ਰਸੁ ਹਰਿ ਫਲੁ ਪਾਇਆ ਹਰਿ ਹਰਿ ਨਾਮੁ ਉਰ ਧਾਰਿ ਜੀਉ ॥ ਜਿਨੑ ਇਕ ਮਨਿ ਧਿਆਇਆ ਤਿਨੑ ਸੁਖੁ ਪਾਇਆ ਤੇ ਵਿਰਲੇ ਸੰਸਾਰਿ ਜੀਉ ॥ ੨ ॥ ਜਿਨਿ ਜਗਤੁ ਉਪਾਇਆ ਧੰਧੈ ਲਾਇਆ ਤਿਸੈ ਵਿਟਹੁ ਕੁਰਬਾਣੁ ਜੀਉ ॥ ਤਾ ਕੀ ਸੇਵ ਕਰੀਜੈ ਲਾਹਾ ਲੀਜੈ ਹਰਿ ਦਰਗਹ ਪਾਈਐ ਮਾਣੁ ਜੀਉ ॥ ਹਰਿ ਦਰਗਹ ਮਾਨੁ ਸੋਈ ਜਨੁ ਪਾਵੈ ਜੋ ਨਰੁ ਏਕੁ ਪਛਾਣੈ ॥ ਓਹੁ ਨਵ ਨਿਧਿ ਪਾਵੈ ਗੁਰਮਤਿ ਹਰਿ ਧਿਆਵੈ ਨਿਤ ਹਰਿ ਗੁਣ ਆਖਿ ਵਖਾਣੈ ॥ ਅਹਿਨਿਸਿ ਨਾਮੁ ਤਿਸੈ ਕਾ ਲੀਜੈ ਹਰਿ ਊਤਮ ਪੁਰਖੁ ਪਰਧਾਨੁ ਜੀਉ ॥ ਜਿਨਿ ਜਗਤੁ ਉਪਾਇਆ ਧੰਧੈ ਲਾਇਆ ਹਉ ਤਿਸੈ ਵਿਟਹੁ ਕੁਰਬਾਨੁ ਜੀਉ ॥ ੩ ॥ ਨਾਮੁ ਲੈਨਿ ਸਿ ਸੋਹਹਿ ਤਿਨ ਸੁਖ ਫਲ ਹੋਵਹਿ ਮਾਨਹਿ ਸੇ ਜਿਣਿ ਜਾਹਿ ਜੀਉ ॥ ਤਿਨ ਫਲ ਤੋਟਿ ਨ ਆਵੈ ਜਾ ਤਿਸੁ ਭਾਵੈ ਜੇ ਜੁਗ ਕੇਤੇ ਜਾਹਿ ਜੀਉ ॥ ਜੇ ਜੁਗ ਕੇਤੇ ਜਾਹਿ ਸੁਆਮੀ ਤਿਨ ਫਲ ਤੋਟਿ ਨ ਆਵੈ ॥ ਤਿਨੑ ਜਰਾ ਨ ਮਰਣਾ ਨਰਕਿ ਨ ਪਰਣਾ ਜੋ ਹਰਿ ਨਾਮੁ ਧਿਆਵੈ ॥ ਹਰਿ ਹਰਿ ਕਰਹਿ ਸਿ ਸੂਕਹਿ ਨਾਹੀ ਨਾਨਕ ਪੀੜ ਨ ਖਾਹਿ ਜੀਉ ॥ ਨਾਮੁ ਲੈਨਿੑ ਸਿ ਸੋਹਹਿ ਤਿਨੑ ਸੁਖ ਫਲ ਹੋਵਹਿ ਮਾਨਹਿ ਸੇ ਜਿਣਿ ਜਾਹਿ ਜੀਉ ॥ ੪ ॥ ੧ ॥ ੪ ॥

ੴ ਸਤਿਗੁਰ ਪ੍ਰਸਾਦਿ ॥ ਆਸਾ ਮਹਲਾ ੧ ਛੰਤ ਘਰੁ ੩ ॥
ਤੂੰ ਸੁਣਿ ਹਰਣਾ ਕਾਲਿਆ ਕੀ ਵਾੜੀਐ ਰਾਤਾ ਰਾਮ ॥ ਬਿਖੁ ਫਲੁ ਮੀਠਾ ਚਾਰਿ ਦਿਨ ਫਿਰਿ ਹੋਵੈ ਤਾਤਾ ਰਾਮ ॥ ਫਿਰਿ ਹੋਇ ਤਾਤਾ ਖਰਾ ਮਾਤਾ ਨਾਮ ਬਿਨੁ ਪਰਤਾਪਏ ॥ ਓਹੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥