੪੪੦
ਕਾਮਣਿ ਭਰਮਿ ਭੁਲਾਣੀ ਮਿਲਿ ਪ੍ਰੀਤਮ ਸੁਖੁ ਪਾਏ ॥ ੨ ॥ ਪਿਰੁ ਸੰਗਿ ਕਾਮਣਿ ਜਾਣਿਆ ਗੁਰਿ ਮੇਲਿ ਮਿਲਾਈ ਰਾਮ ॥ ਅੰਤਰਿ ਸਬਦਿ ਮਿਲੀ ਸਹਜੇ ਤਪਤਿ ਬੁਝਾਈ ਰਾਮ ॥ ਸਬਦਿ ਤਪਤਿ ਬੁਝਾਈ ਅੰਤਰਿ ਸਾਂਤਿ ਆਈ ਸਹਜੇ ਹਰਿ ਰਸੁ ਚਾਖਿਆ ॥ ਮਿਲਿ ਪ੍ਰੀਤਮ ਅਪਣੇ ਸਦਾ ਰੰਗੁ ਮਾਣੇ ਸਚੈ ਸਬਦਿ ਸੁਭਾਇਆ ॥ ਪੜਿ ਪੜਿ ਪੰਡਿਤ ਮੋਨੀ ਥਾਕੇ ਭੇਖੀ ਮੁਕਤਿ ਨ ਪਾਈ ॥ ਨਾਨਕ ਬਿਨੁ ਭਗਤੀ ਜਗੁ ਬਉਰਾਨਾ ਸਚੈ ਸਬਦਿ ਮਿਲਾਈ ॥ ੩ ॥ ਸਾਧਨ ਮਨਿ ਅਨਦੁ ਭਇਆ ਹਰਿ ਜੀਉ ਮੇਲਿ ਪਿਆਰੇ ਰਾਮ ॥ ਸਾਧਨ ਹਰਿ ਕੈ ਰਸਿ ਰਸੀ ਗੁਰ ਕੈ ਸਬਦਿ ਅਪਾਰੇ ਰਾਮ ॥ ਸਬਦਿ ਅਪਾਰੇ ਮਿਲੇ ਪਿਆਰੇ ਸਦਾ ਗੁਣ ਸਾਰੇ ਮਨਿ ਵਸੇ ॥ ਸੇਜ ਸੁਹਾਵੀ ਜਾ ਪਿਰਿ ਮਾਹੀ ਮਿਲਿ ਪ੍ਰੀਤਮ ਅਵਗਣ ਨਸੇ ॥ ਜਿਤੁ ਘਰਿ ਨਾਮੁ ਹਰਿ ਸਦਾ ਧਿਆਈਐ ਸੋਹਿਲੜਾ ਜੁਗ ਚਾਰੇ ॥ ਨਾਨਕ ਨਾਮਿ ਰਤੇ ਸਦਾ ਅਨਦੁ ਹੈ ਹਰਿ ਮਿਲਿਆ ਕਾਰਜ ਸਾਰੇ ॥ ੪ ॥ ੧ ॥ ੬ ॥

ੴ ਸਤਿਗੁਰ ਪ੍ਰਸਾਦਿ ॥ ਆਸਾ ਮਹਲਾ ੩ ਛੰਤ ਘਰੁ ੩ ॥
ਸਾਜਨ ਮੇਰੇ ਪ੍ਰੀਤਮਹੁ ਤੁਮ ਸਹ ਕੀ ਭਗਤਿ ਕਰੇਹੋ ॥ ਗੁਰੁ ਸੇਵਹੁ ਸਦਾ ਆਪਣਾ ਨਾਮੁ ਪਦਾਰਥੁ ਲੇਹੋ ॥ ਭਗਤਿ ਕਰਹੁ ਤੁਮ ਸਹੈ ਕੇਰੀ ਜੋ ਸਹ ਪਿਆਰੇ ਭਾਵਏ ॥ ਆਪਣਾ ਭਾਣਾ ਤੁਮ ਕਰਹੁ ਤਾ ਫਿਰਿ ਸਹ ਖੁਸੀ ਨ ਆਵਏ ॥ ਭਗਤਿ ਭਾਵ ਇਹੁ ਮਾਰਗੁ ਬਿਖੜਾ ਗੁਰ ਦੁਆਰੈ ਕੋ ਪਾਵਏ ॥ ਕਹੈ ਨਾਨਕੁ ਜਿਸੁ ਕਰੇ ਕਿਰਪਾ ਸੋ ਹਰਿ ਭਗਤੀ ਚਿਤੁ ਲਾਵਏ ॥ ੧ ॥ ਮੇਰੇ ਮਨ ਬੈਰਾਗੀਆ ਤੂੰ ਬੈਰਾਗੁ ਕਰਿ ਕਿਸੁ ਦਿਖਾਵਹਿ ॥ ਹਰਿ ਸੋਹਿਲਾ ਤਿਨੑ ਸਦ ਸਦਾ ਜੋ ਹਰਿ ਗੁਣ ਗਾਵਹਿ ॥ ਕਰਿ ਬੈਰਾਗੁ ਤੂੰ ਛੋਡਿ ਪਾਖੰਡੁ ਸੋ ਸਹੁ ਸਭੁ ਕਿਛੁ ਜਾਣਏ ॥ ਜਲਿ ਥਲਿ ਮਹੀਅਲਿ ਏਕੋ ਸੋਈ ਗੁਰਮੁਖਿ ਹੁਕਮੁ ਪਛਾਣਏ ॥ ਜਿਨਿ ਹੁਕਮੁ ਪਛਾਤਾ ਹਰੀ ਕੇਰਾ ਸੋਈ ਸਰਬ ਸੁਖ ਪਾਵਏ ॥ ਇਵ ਕਹੈ ਨਾਨਕੁ ਸੋ ਬੈਰਾਗੀ ਅਨਦਿਨੁ ਹਰਿ ਲਿਵ ਲਾਵਏ ॥ ੨ ॥ ਜਹ ਜਹ ਮਨ ਤੂੰ ਧਾਵਦਾ ਤਹ ਤਹ ਹਰਿ ਤੇਰੈ ਨਾਲੇ ॥ ਮਨ ਸਿਆਣਪ ਛੋਡੀਐ ਗੁਰ ਕਾ ਸਬਦੁ ਸਮਾਲੇ ॥ ਸਾਥਿ ਤੇਰੈ ਸੋ ਸਹੁ ਸਦਾ ਹੈ ਇਕੁ ਖਿਨੁ ਹਰਿ ਨਾਮੁ ਸਮਾਲਹੇ ॥ ਜਨਮ ਜਨਮ ਕੇ ਤੇਰੇ ਪਾਪ ਕਟੇ ਅੰਤਿ ਪਰਮ ਪਦੁ ਪਾਵਹੇ ॥ ਸਾਚੇ ਨਾਲਿ ਤੇਰਾ ਗੰਢੁ ਲਾਗੈ ਗੁਰਮੁਖਿ ਸਦਾ ਸਮਾਲੇ ॥ ਇਉ ਲਹੈ ਨਾਨਕੁ ਜਹ ਮਨ ਤੁੰ ਧਾਵਦਾ ਤਹ ਹਰਿ ਤੇਰੈ ਸਦਾ ਨਾਲੇ ॥ ੩ ॥ ਸਤਿਗੁਰ ਮਿਲਿਐ ਧਾਵਤੁ ਥੰਮਿੑਆ ਨਿਜ ਘਰਿ ਵਸਿਆ ਆਏ ॥ ਨਾਮੁ ਵਿਹਾਝੇ ਨਾਮੁ ਲਏ ਨਾਮਿ ਰਹੇ ਸਮਾਏ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥