੪੪੧
ਧਾਵਤ ਥੰਮਿੑਆ ਸਤਿਗੁਰਿ ਮਿਲਿਐ ਦਸਵਾ ਦੁਆਰੁ ਪਾਇਆ ॥ ਤਿਥੈ ਅੰਮ੍ਰਿਤ ਭੋਜਨੁ ਸਹਜ ਧੁਨਿ ਉਪਜੈ ਜਿਤੁ ਸਬਦਿ ਜਗਤੁ ਥੰਮਿੑ ਰਹਾਇਆ ॥ ਤਹ ਅਨੇਕ ਵਾਜੇ ਸਦਾ ਅਨਦੁ ਹੈ ਸਚੇ ਰਹਿਆ ਸਮਾਏ ॥ ਇਉ ਕਹੈ ਨਾਨਕੁ ਸਤਿਗੁਰ ਮਿਲਿਐ ਧਾਵਤੁ ਥੰਮਿੑਆ ਨਿਜ ਘਰਿ ਵਸਿਆ ਆਏ ॥ ੪ ॥ ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ ॥ ਮਨ ਹਰਿ ਜੀ ਤੇਰੈ ਨਾਲਿ ਹੈ ਗੁਰਮਤੀ ਰੰਗੁ ਮਾਣੁ ॥ ਮੂਲੁ ਪਛਾਣਹਿ ਤਾਂ ਸਹੁ ਜਾਣਹਿ ਮਰਣ ਜੀਵਣ ਕੀ ਸੋਝੀ ਹੋਈ ॥ ਗੁਰ ਪਰਸਾਦੀ ਏਕੋ ਜਾਣਹਿ ਤਾਂ ਦੂਜਾ ਭਾਉ ਨ ਹੋਈ ॥ ਮਨਿ ਸਾਂਤਿ ਆਈ ਵਜੀ ਵਧਾਈ ਤਾ ਹੋਆ ਪਰਵਾਣੁ ॥ ਇਉ ਕਹੈ ਨਾਨਕੁ ਮਨ ਤੂੰ ਜੋਤਿ ਸਰੂਪ ਹੈ ਅਪਣਾ ਮੂਲੁ ਪਛਾਣ ॥ ੫ ॥ ਮਨ ਤੂੰ ਗਾਰਬਿ ਅਟਿਆ ਗਾਰਬਿ ਲਦਿਆ ਜਾਹਿ ॥ ਮਾਇਆ ਮੋਹਣੀ ਮੋਹਿਆ ਫਿਰਿ ਫਿਰਿ ਜੂਨੀ ਭਵਾਹਿ ॥ ਗਾਰਬਿ ਲਾਗਾ ਜਾਹਿ ਮੁਗਧ ਮਨ ਅੰਤਿ ਗਇਆ ਪਛੁਤਾਵਹੇ ॥ ਅਹੰਕਾਰੁ ਤਿਸਨਾ ਰੋਗੁ ਲਗਾ ਬਿਰਥਾ ਜਨਮੁ ਗਵਾਵਹੇ ॥ ਮਨਮੁਖ ਮੁਗਧ ਚੇਤਹਿ ਨਾਹੀ ਅਗੈ ਗਇਆ ਪਛੁਤਾਵਹੇ ॥ ਇਉ ਕਹੈ ਨਾਨਕੁ ਮਨ ਤੂੰ ਗਾਰਬਿ ਅਟਿਆ ਗਾਰਬਿ ਲਦਿਆ ਜਾਵਹੇ ॥ ੬ ॥ ਮਨ ਤੂੰ ਮਤ ਮਾਣੁ ਕਰਹਿ ਜਿ ਹਉ ਕਿਛੁ ਜਾਣਦਾ ਗੁਰਮੁਖਿ ਨਿਮਾਣਾ ਹੋਹੁ ॥ ਅੰਤਰਿ ਅਗਿਆਨੁ ਹਉ ਬੁਧਿ ਹੈ ਸਚਿ ਸਬਦਿ ਮਲੁ ਖੋਹੁ ॥ ਹੋਹੁ ਨਿਮਾਣਾ ਸਤਿਗੁਰੂ ਅਗੈ ਮਤ ਕਿਛੁ ਆਪੁ ਲਖਾਵਹੇ ॥ ਆਪਣੈ ਅਹੰਕਾਰਿ ਜਗਤੁ ਜਲਿਆ ਮਤ ਤੂੰ ਆਪਣਾ ਆਪੁ ਗਵਾਵਹੇ ॥ ਸਤਿਗੁਰ ਕੈ ਭਾਣੈ ਕਰਹਿ ਕਾਰ ਸਤਿਗੁਰ ਕੈ ਭਾਣੈ ਲਾਗਿ ਰਹੁ ॥ ਇਉ ਕਹੈ ਨਾਨਕੁ ਆਪੁ ਛਡਿ ਸੁਖ ਪਾਵਹਿ ਮਨ ਨਿਮਾਣਾ ਹੋਇ ਰਹੁ ॥ ੭ ॥ ਧੰਨੁ ਸੁ ਵੇਲਾ ਜਿਤੁ ਮੈ ਸਤਿਗੁਰੁ ਮਿਲਿਆ ਸੋ ਸਹੁ ਚਿਤਿ ਆਇਆ ॥ ਮਹਾ ਅਨੰਦੁ ਸਹਜੁ ਭਇਆ ਮਨਿ ਤਨਿ ਸੁਖ ਪਾਇਆ ॥ ਸੋ ਸਹੁ ਚਿਤਿ ਆਇਆ ਮੰਨਿ ਵਸਾਇਆ ਅਵਗਣ ਸਭਿ ਵਿਸਾਰੇ ॥ ਜਾ ਤਿਸੁ ਭਾਣਾ ਗੁਣ ਪਰਗਟ ਹੋਏ ਸਤਿਗੁਰ ਆਪਿ ਸਵਾਰੇ ॥ ਸੇ ਜਨ ਪਰਵਾਣੁ ਹੋਏ ਜਿਨੀ ਇਕੁ ਨਾਮੁ ਦਿੜਿਆ ਦੁਤੀਆ ਭਾਉ ਚੁਕਾਇਆ ॥ ਇਉ ਕਹੈ ਨਾਨਕੁ ਧੰਨੁ ਸੁ ਵੇਲਾ ਜਿਤੁ ਮੈ ਸਤਿਗੁਰੁ ਮਿਲਿਆ ਸੋ ਸਹੁ ਚਿਤਿ ਆਇਆ ॥ ੮ ॥ ਇਕਿ ਜੰਤ ਭਰਮਿ ਭੁਲੇ ਤਿਨਿ ਸਹਿ ਆਪਿ ਭੁਲਾਏ ਕੁਮਾਰਗਿ ਪਾਏ ਤਿਨ ਕਾ ਕਿਛੁ ਨ ਵਸਾਈ ॥ ਤਿਨ ਕੀ ਗਤਿ ਅਵਗਤਿ ਤੂੰਹੈ ਜਾਣਹਿ ਜਿਨਿ ਇਹ ਰਚਨ ਰਚਾਈ ॥ ਹੁਕਮੁ ਤੇਰਾ ਖਰਾ ਭਾਰਾ ਗੁਰਮੁਖਿ ਕਿਸੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥