੪੪੨
ਬੁਝਾਏ ॥ ਇਉ ਕਹੈ ਨਾਨਕੁ ਕਿਆ ਜੰਤ ਵਿਚਾਰੇ ਜਾ ਤੁਧੁ ਭਰਮਿ ਭੁਲਾਏ ॥ ੯ ॥ ਸਚੇ ਮੇਰੇ ਸਾਹਿਬਾ ਸਚੀ ਤੇਰੀ ਵਡਿਆਈ ॥ ਤੂੰ ਪਾਰਬ੍ਰਹਮੁ ਬੇਅੰਤੁ ਸੁਆਮੀ ਤੇਰੀ ਕੁਦਰਤਿ ਕਹਣੁ ਨ ਜਾਈ ॥ ਸਚੀ ਤੇਰੀ ਵਡਿਆਈ ਜਾ ਕਉ ਤੁਧੁ ਮੰਨਿ ਵਸਾਈ ਸਦਾ ਤੇਰੇ ਗੁਣ ਗਾਵਹੇ ॥ ਤੇਰੇ ਗੁਣ ਗਾਵਹਿ ਜਾ ਤੁਧੁ ਭਾਵਹਿ ਸਚੇ ਸਿਉ ਚਿਤੁ ਲਾਵਹੇ ॥ ਜਿਸ ਨੋ ਤੂੰ ਆਪੇ ਮੇਲਹਿ ਸੁ ਗੁਰਮੁਖਿ ਰਹੈ ਸਮਾਈ ॥ ਇਉ ਕਹੈ ਨਾਨਕੁ ਸਚੇ ਮੇਰੇ ਸਾਹਿਬਾ ਸਚੀ ਤੇਰੀ ਵਡਿਆਈ ॥ ੧੦ ॥ ੨ ॥ ੭ ॥ ੫ ॥ ੨ ॥ ੭ ॥

ਰਾਗੁ ਆਸਾ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਜੀਵਨੋ ਮੈ ਜੀਵਨੁ ਪਾਇਆ ਗੁਰਮੁਖਿ ਭਾਏ ਰਾਮ ॥ ਹਰਿ ਨਾਮੋ ਹਰਿ ਨਾਮੁ ਦੇਵੈ ਮੇਰੈ ਪ੍ਰਾਨਿ ਵਸਾਏ ਰਾਮ ॥ ਹਰਿ ਹਰਿ ਨਾਮੁ ਮੇਰੈ ਪ੍ਰਾਨਿ ਵਸਾਏ ਸਭੁ ਸੰਸਾ ਦੂਖੁ ਗਵਾਇਆ ॥ ਅਦਿਸਟੁ ਅਗੋਚਰੁ ਗੁਰ ਬਚਨਿ ਧਿਆਇਆ ਪਵਿਤ੍ਰ ਪਰਮ ਪਦੁ ਪਾਇਆ ॥ ਅਨਹਦ ਧੁਨਿ ਵਾਜਹਿ ਨਿਤ ਵਾਜੇ ਗਾਈ ਸਤਿਗੁਰ ਬਾਣੀ ॥ ਨਾਨਕ ਦਾਤਿ ਕਰੀ ਪ੍ਰਭਿ ਦਾਤੈ ਜੋਤੀ ਜੋਤਿ ਸਮਾਣੀ ॥ ੧ ॥ ਮਨਮੁਖਾ ਮਨਮੁਖਿ ਮੁਏ ਮੇਰੀ ਕਰਿ ਮਾਇਆ ਰਾਮ ॥ ਖਿਨੁ ਆਵੇ ਖਿਨੁ ਜਾਵੈ ਦੁਰਗੰਧ ਮੜੈ ਚਿਤੁ ਲਾਇਆ ਰਾਮ ॥ ਲਾਇਆ ਦੁਰਗੰਧ ਮੜੈ ਚਿਤੁ ਲਾਗਾ ਜਿਉ ਰੰਗੁ ਕੁਸੰਭ ਦਿਖਾਇਆ ॥ ਖਿਨੁ ਪੂਰਬਿ ਖਿਨੁ ਪਛਮਿ ਛਾਏ ਜਿਉ ਚਕੁ ਕੁਮਿੑਆਰਿ ਭਵਾਇਆ ॥ ਦੁਖੁ ਖਾਵਹਿ ਦੁਖੁ ਸੰਚਹਿ ਭੋਗਹਿ ਦੁਖ ਕੀ ਬਿਰਧਿ ਵਧਾਈ ॥ ਨਾਨਕ ਬਿਖਮੁ ਸੁਹੇਲਾ ਤਰੀਐ ਜਾ ਆਵੈ ਗੁਰ ਸਰਣਾਈ ॥ ੨ ॥ ਮੇਰਾ ਠਾਕੁਰੋ ਠਾਕੁਰੁ ਨੀਕਾ ਅਗਮ ਅਥਾਹਾ ਰਾਮ ॥ ਹਰਿ ਪੂਜੀ ਹਰਿ ਪੂਜੀ ਚਾਹੀ ਮੇਰੇ ਸਤਿਗੁਰ ਸਾਹਾ ਰਾਮ ॥ ਹਰਿ ਪੂਜੀ ਚਾਹੀ ਨਾਮੁ ਬਿਸਾਹੀ ਗੁਣ ਗਾਵੈ ਗੁਣ ਭਾਵੈ ॥ ਨੀਦ ਭੂਖ ਸਭ ਪਰਹਰਿ ਤਿਆਗੀ ਸੁੰਨੇ ਸੁੰਨਿ ਸਮਾਵੈ ॥ ਵਣਜਾਰੇ ਇਕ ਭਾਤੀ ਆਵਹਿ ਲਾਹਾ ਹਰਿ ਨਾਮੁ ਲੈ ਜਾਹੇ ॥ ਨਾਨਕ ਮਨੁ ਤਨੁ ਅਰਪਿ ਗੁਰ ਆਗੈ ਜਿਸੁ ਪ੍ਰਾਪਤਿ ਸੋ ਪਾਏ ॥ ੩ ॥ ਰਤਨਾ ਰਤਨ ਪਦਾਰਥ ਬਹੁ ਸਾਗਰੁ ਭਰਿਆ ਰਾਮ ॥ ਬਾਣੀ ਗੁਰਬਾਣੀ ਲਾਗੇ ਤਿਨੑ ਹਥਿ ਚੜਿਆ ਰਾਮ ॥ ਗੁਰਬਾਣੀ ਲਾਗੇ ਤਿਨੑ ਹਥਿ ਚੜਿਆ ਨਿਰਮੋਲਕੁ ਰਤਨੁ ਅਪਾਰਾ ॥ ਹਰਿ ਹਰਿ ਨਾਮੁ ਅਤੋਲਕੁ ਪਾਇਆ ਤੇਰੀ ਭਗਤਿ ਭਰੇ ਭੰਡਾਰਾ ॥ ਸਮੁੰਦੁ ਵਿਰੋਲਿ ਸਰੀਰੁ ਹਮ ਦੇਖਿਆ ਇਕ ਵਸਤੁ ਅਨੂਪ ਦਿਖਾਈ ॥ ਗੁਰ ਗੋਵਿੰਦੁ ਗੋੁਵਿੰਦੁ ਗੁਰੂ ਹੈ ਨਾਨਕ ਭੇਦੁ ਨ ਭਾਈ ॥ ੪ ॥ ੧ ॥ ੮ ॥ ਆਸਾ ਮਹਲਾ ੪ ॥ ਝਿਮ ਝਿਮੇ ਝਿਮਿ ਝਿਮਿ ਵਰਸੈ ਅੰਮ੍ਰਿਤ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥