੪੪੩
ਧਾਰਾ ਰਾਮ ॥ ਗੁਰਮੁਖੇ ਗੁਰਮੁਖਿ ਨਦਰੀ ਰਾਮੁ ਪਿਆਰਾ ਰਾਮ ॥ ਰਾਮ ਨਾਮੁ ਪਿਆਰਾ ਜਗਤ ਨਿਸਤਾਰਾ ਰਾਮ ਨਾਮਿ ਵਡਿਆਈ ॥ ਕਲਿਜੁਗਿ ਰਾਮ ਨਾਮੁ ਬੋਹਿਥਾ ਗੁਰਮੁਖਿ ਪਾਰਿ ਲਘਾਈ ॥ ਹਲਤਿ ਪਲਤਿ ਰਾਮ ਨਾਮਿ ਸੁਹੇਲੇ ਗੁਰਮੁਖਿ ਕਰਣੀ ਸਾਰੀ ॥ ਨਾਨਕ ਦਾਤਿ ਦਇਆ ਕਰਿ ਦੇਵੈ ਰਾਮ ਨਾਮਿ ਨਿਸਤਾਰੀ ॥ ੧ ॥ ਰਾਮੋ ਰਾਮ ਨਾਮੁ ਜਪਿਆ ਦੁਖ ਕਿਲਵਿਖ ਨਾਸ ਗਵਾਇਆ ਰਾਮ ॥ ਗੁਰ ਪਰਚੈ ਗੁਰ ਪਰਚੈ ਧਿਆਇਆ ਮੈ ਹਿਰਦੈ ਰਾਮੁ ਰਵਾਇਆ ਰਾਮ ॥ ਰਵਿਆ ਰਾਮੁ ਹਿਰਦੈ ਪਰਮ ਗਤਿ ਪਾਈ ਜਾ ਗੁਰ ਸਰਣਾਈ ਆਏ ॥ ਲੋਭ ਵਿਕਾਰ ਨਾਵ ਡੁਬਦੀ ਨਿਕਲੀ ਜਾ ਸਤਿਗੁਰ ਨਾਮੁ ਦਿੜਾਏ ॥ ਜੀਅ ਦਾਨੁ ਗੁਰਿ ਪੂਰੈ ਦੀਆ ਰਾਮ ਨਾਮਿ ਚਿਤੁ ਲਾਏ ॥ ਆਪਿ ਕ੍ਰਿਪਾਲੁ ਕ੍ਰਿਪਾ ਕਰਿ ਦੇਵੈ ਨਾਨਕ ਗੁਰ ਸਰਣਾਏ ॥ ੨ ॥ ਬਾਣੀ ਰਾਮ ਨਾਮ ਸੁਣੀ ਸਿਧਿ ਕਾਰਜ ਸਭਿ ਸੁਹਾਏ ਰਾਮ ॥ ਰੋਮੇ ਰੋਮਿ ਰੋਮਿ ਰੋਮੇ ਮੈ ਗੁਰਮੁਖਿ ਰਾਮੁ ਧਿਆਏ ਰਾਮ ॥ ਰਾਮ ਨਾਮੁ ਧਿਆਏ ਪਵਿਤੁ ਹੋਇ ਆਏ ਤਿਸੁ ਰੂਪੁ ਨ ਰੇਖਿਆ ਕਾਈ ॥ ਰਾਮੋ ਰਾਮੁ ਰਵਿਆ ਘਟ ਅੰਤਰਿ ਸਭ ਤ੍ਰਿਸਨਾ ਭੂਖ ਗਵਾਈ ॥ ਮਨੁ ਤਨੁ ਸੀਤਲੁ ਸੀਗਾਰੁ ਸਭੁ ਹੋਆ ਗੁਰਮਤਿ ਰਾਮੁ ਪ੍ਰਗਾਸਾ ॥ ਨਾਨਕ ਆਪਿ ਅਨੁਗ੍ਰਹੁ ਕੀਆ ਹਮ ਦਾਸਨਿ ਦਾਸਨਿ ਦਾਸਾ ॥ ੩ ॥ ਜਿਨੀ ਰਾਮੋ ਰਾਮ ਨਾਮੁ ਵਿਸਾਰਿਆ ਸੇ ਮਨਮੁਖ ਮੂੜ ਅਭਗੀ ਰਾਮ ॥ ਤਿਨ ਅੰਤਰੇ ਮੋਹੁ ਵਿਆਪੈ ਖਿਨੁ ਖਿਨੁ ਮਾਇਆ ਲਾਗੀ ਰਾਮ ॥ ਮਾਇਆ ਮਲੁ ਲਾਗਿ ਮੂੜ ਭਏ ਅਭਾਗੀ ਜਿਨ ਰਾਮ ਨਾਮੁ ਨਹ ਭਾਇਆ ॥ ਅਨੇਕ ਕਰਮ ਕਰਹਿ ਅਭਿਮਾਨੀ ਹਰਿ ਰਾਮੋ ਨਾਮੁ ਚੋਰਾਇਆ ॥ ਮਹਾ ਬਿਖਮੁ ਜਮ ਪੰਥੁ ਦੁਹੇਲਾ ਕਾਲੂਖਤ ਮੋਹ ਅੰਧਿਆਰਾ ॥ ਨਾਨਕ ਗੁਰਮੁਖਿ ਨਾਮੁ ਧਿਆਇਆ ਤਾ ਪਾਏ ਮੋਖ ਦੁਆਰਾ ॥ ੪ ॥ ਰਾਮੋ ਰਾਮ ਨਾਮੁ ਗੁਰੂ ਰਾਮੁ ਗੁਰਮੁਖੇ ਜਾਣੈ ਰਾਮ ॥ ਇਹੁ ਮਨੂਆ ਖਿਨੁ ਊਭ ਪਇਆਲੀ ਭਰਮਦਾ ਇਕਤੁ ਘਰਿ ਆਣੈ ਰਾਮ ॥ ਮਨੁ ਇਕਤੁ ਘਰਿ ਆਣੈ ਸਭ ਗਤਿ ਮਿਤਿ ਜਾਣੈ ਹਰਿ ਰਾਮੋ ਨਾਮੁ ਰਸਾਏ ॥ ਜਨ ਕੀ ਪੈਜ ਰਖੈ ਰਾਮ ਨਾਮਾ ਪ੍ਰਹਿਲਾਦ ਉਧਾਰਿ ਤਰਾਏ ॥ ਰਾਮੋ ਰਾਮੁ ਰਮੋ ਰਮੁ ਊਚਾ ਗੁਣ ਕਹਤਿਆ ਅੰਤੁ ਨ ਪਾਇਆ ॥ ਨਾਨਕ ਰਾਮ ਨਾਮੁ ਸੁਣਿ ਭੀਨੇ ਰਾਮੈ ਨਾਮਿ ਸਮਾਇਆ ॥ ੫ ॥ ਜਿਨ ਅੰਤਰੇ ਰਾਮ ਨਾਮੁ ਵਸੈ ਤਿਨ ਚਿੰਤਾ ਸਭ ਗਵਾਇਆ ਰਾਮ ॥ ਸਭਿ ਅਰਥਾ ਸਭਿ ਧਰਮ ਮਿਲੇ ਮਨਿ ਚਿੰਦਿਆ ਸੋ ਫਲੁ ਪਾਇਆ ਰਾਮ ॥ ਮਨ ਚਿੰਦਿਆ ਫਲੁ ਪਾਇਆ ਰਾਮ ਨਾਮੁ ਧਿਆਇਆ ਰਾਮ ਨਾਮ ਗੁਣ ਗਾਏ ॥ ਦੁਰਮਤਿ ਕਬੁਧਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥