੪੪੪
ਗਈ ਸੁਧਿ ਹੋਈ ਰਾਮ ਨਾਮਿ ਮਨੁ ਲਾਏ ॥ ਸਫਲੁ ਜਨਮੁ ਸਰੀਰੁ ਸਭ ਹੋਆ ਜਿਤੁ ਰਾਮ ਨਾਮੁ ਪਰਗਾਸਿਆ ॥ ਨਾਨਕ ਹਰਿ ਭਜੁ ਸਦਾ ਦਿਨੁ ਰਾਤੀ ਗੁਰਮੁਖਿ ਨਿਜ ਘਰਿ ਵਾਸਿਆ ॥ ੬ ॥ ਜਿਨ ਸਰਧਾ ਰਾਮ ਨਾਮਿ ਲਗੀ ਤਿਨੑ ਦੂਜੈ ਚਿਤੁ ਨ ਲਾਇਆ ਰਾਮ ॥ ਜੇ ਧਰਤੀ ਸਭ ਕੰਚਨੁ ਕਰਿ ਦੀਜੈ ਬਿਨੁ ਨਾਵੈ ਸਵਰੁ ਨ ਭਾਇਆ ਰਾਮ ॥ ਰਾਮ ਨਾਮੁ ਮਨਿ ਭਾਇਆ ਪਰਮ ਸੁਖੁ ਪਾਇਆ ਅੰਤਿ ਚਲਦਿਆ ਨਾਲਿ ਸਖਾਈ ॥ ਰਾਮ ਨਾਮ ਧਨੁ ਪੂੰਜੀ ਸੰਚੀ ਨਾ ਡੂਬੈ ਨਾ ਜਾਈ ॥ ਰਾਮ ਨਾਮੁ ਇਸੁ ਜੁਗ ਮਹਿ ਤੁਲਹਾ ਜਮਕਾਲੁ ਨੇੜਿ ਨ ਆਵੈ ॥ ਨਾਨਕ ਗੁਰਮੁਖਿ ਰਾਮੁ ਪਛਾਤਾ ਕਰਿ ਕਿਰਪਾ ਆਪਿ ਮਿਲਾਵੈ ॥ ੭ ॥ ਰਾਮੋ ਰਾਮ ਨਾਮੁ ਸਤੇ ਸਤਿ ਗੁਰਮੁਖਿ ਜਾਣਿਆ ਰਾਮ ॥ ਸੇਵਕੋ ਗੁਰ ਸੇਵਾ ਲਾਗਾ ਜਿਨਿ ਮਨੁ ਤਨੁ ਅਰਪਿ ਚੜਾਇਆ ਰਾਮ ॥ ਮਨੁ ਤਨੁ ਅਰਪਿਆ ਬਹੁਤੁ ਮਨਿ ਸਰਧਿਆ ਗੁਰ ਸੇਵਕ ਭਾਇ ਮਿਲਾਏ ॥ ਦੀਨਾ ਨਾਥੁ ਜੀਆ ਕਾ ਦਾਤਾ ਪੂਰੇ ਗੁਰ ਤੇ ਪਾਏ ॥ ਗੁਰੂ ਸਿਖੁ ਸਿਖੁ ਗੁਰੂ ਹੈ ਏਕੋ ਗੁਰ ਉਪਦੇਸੁ ਚਲਾਏ ॥ ਰਾਮ ਨਾਮ ਮੰਤ ਹਿਰਦੈ ਦੇਵੈ ਨਾਨਕ ਮਿਲਣੁ ਸੁਭਾਏ ॥ ੮ ॥ ੨ ॥ ੯ ॥

ੴ ਸਤਿਗੁਰ ਪ੍ਰਸਾਦਿ ॥ ਆਸਾ ਛੰਤ ਮਹਲਾ ੪ ਘਰੁ ੨ ॥
ਹਰਿ ਹਰਿ ਕਰਤਾ ਦੂਖ ਬਿਨਾਸਨੁ ਪਤਿਤ ਪਾਵਨੁ ਹਰਿ ਨਾਮੁ ਜੀਉ ॥ ਹਰਿ ਸੇਵਾ ਭਾਈ ਪਰਮ ਗਤਿ ਪਾਈ ਹਰਿ ਊਤਮੁ ਹਰਿ ਹਰਿ ਕਾਮੁ ਜੀਉ ॥ ਹਰਿ ਊਤਮ ਕਾਮ ਜਪੀਐ ਹਰਿ ਨਾਮੁ ਹਰਿ ਜਪੀਐ ਅਸਥਿਰੁ ਹੋਵੈ ॥ ਜਨਮ ਮਰਣ ਦੋਵੈ ਦੁਖ ਮੇਟੇ ਸਹਜੇ ਹੀ ਸੁਖਿ ਸੋਵੈ ॥ ਹਰਿ ਹਰਿ ਕਿਰਪਾ ਧਾਰਹੁ ਠਾਕੁਰ ਹਰਿ ਜਪੀਐ ਆਤਮਰਾਮੁ ਜੀਉ ॥ ਹਰਿ ਹਰਿ ਕਰਤਾ ਦੂਖ ਬਿਨਾਸਨੁ ਪਤਿਤ ਪਾਵਨੁ ਹਰਿ ਨਾਮੁ ਜੀਉ ॥ ੧ ॥ ਹਰਿ ਨਾਮੁ ਪਦਾਰਥੁ ਕਲਿਜੁਗਿ ਊਤਮੁ ਹਰਿ ਜਪੀਐ ਸਤਿਗੁਰ ਭਾਇ ਜੀਉ ॥ ਗੁਰਮੁਖਿ ਹਰਿ ਪੜੀਐ ਗੁਰਮੁਖਿ ਹਰਿ ਸੁਣੀਐ ਹਰਿ ਜਪਤ ਸੁਣਤ ਦੁਖੁ ਜਾਇ ਜੀਉ ॥ ਹਰਿ ਹਰਿ ਨਾਮੁ ਜਪਿਆ ਦੁਖੁ ਬਿਨਸਿਆ ਹਰਿ ਨਾਮੁ ਪਰਮ ਸੁਖੁ ਪਾਇਆ ॥ ਸਤਿਗੁਰ ਗਿਆਨੁ ਬਲਿਆ ਘਟਿ ਚਾਨਣੁ ਅਗਿਆਨੁ ਅੰਧੇਰੁ ਗਵਾਇਆ ॥ ਹਰਿ ਹਰਿ ਨਾਮੁ ਤਿਨੀ ਆਰਾਧਿਆ ਜਿਨ ਮਸਤਕਿ ਧੁਰਿ ਲਿਖਿ ਪਾਇ ਜੀਉ ॥ ਹਰਿ ਨਾਮੁ ਪਦਾਰਥੁ ਕਲਿਜੁਗਿ ਊਤਮੁ ਹਰਿ ਜਪੀਐ ਸਤਿਗੁਰ ਭਾਇ ਜੀਉ ॥ ੨ ॥ ਹਰਿ ਹਰਿ ਮਨਿ ਭਾਇਆ ਪਰਮ ਸੁਖ ਪਾਇਆ ਹਰਿ ਲਾਹਾ ਪਦੁ ਨਿਰਬਾਣੁ ਜੀਉ ॥ ਹਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥