੪੪੬
ਸਤਿਗੁਰ ਮਲੁ ਲਹਿ ਜਾਇ ਜੀਉ ॥ ਜੁਗੁ ਦੁਆਪੁਰੁ ਆਇਆ ਭਰਮਿ ਭਰਮਾਇਆ ਹਰਿ ਗੋਪੀ ਕਾਨੁੑ ਉਪਾਇ ਜੀਉ ॥ ੩ ॥ ਕਲਿਜੁਗੁ ਹਰਿ ਕੀਆ ਪਗ ਤ੍ਰੈ ਖਿਸਕੀਆ ਪਗੁ ਚਉਥਾ ਟਿਕੈ ਟਿਕਾਇ ਜੀਉ ॥ ਗੁਰ ਸਬਦੁ ਕਮਾਇਆ ਅਉਖਧੁ ਹਰਿ ਪਾਇਆ ਹਰਿ ਕੀਰਤਿ ਹਰਿ ਸਾਂਤਿ ਪਾਇ ਜੀਉ ॥ ਹਰਿ ਕੀਰਤਿ ਰੁਤਿ ਆਈ ਹਰਿ ਨਾਮੁ ਵਡਾਈ ਹਰਿ ਹਰਿ ਨਾਮੁ ਖੇਤੁ ਜਮਾਇਆ ॥ ਕਲਿਜੁਗਿ ਬੀਜੁ ਬੀਜੇ ਬਿਨੁ ਨਾਵੈ ਸਭੁ ਲਾਹਾ ਮੂਲੁ ਗਵਾਇਆ ॥ ਜਨ ਨਾਨਕਿ ਗੁਰੁ ਪੂਰਾ ਪਾਇਆ ਮਨਿ ਹਿਰਦੈ ਨਾਮੁ ਲਖਾਇ ਜੀਉ ॥ ਕਲਜੁਗੁ ਹਰਿ ਕੀਆ ਪਗ ਤ੍ਰੈ ਖਿਸਕੀਆ ਪਗੁ ਚਉਥਾ ਟਿਕੈ ਟਿਕਾਇ ਜੀਉ ॥ ੪ ॥ ੪ ॥ ੧੧ ॥ ਆਸਾ ਮਹਲਾ ੪ ॥ ਹਰਿ ਕੀਰਤਿ ਮਨਿ ਭਾਈ ਪਰਮ ਰਾਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥ ਹਰਿ ਹਰਿ ਰਸੁ ਪਾਇਆ ਗੁਰਮਤਿ ਹਰਿ ਧਿਆਇਆ ਧੁਰਿ ਮਸਤਕਿ ਭਾਗ ਪੁਰਾਨ ਜੀਉ ॥ ਧੁਰਿ ਮਸਤਕਿ ਭਾਗੁ ਹਰਿ ਨਾਮਿ ਸੁਹਾਗੁ ਹਰਿ ਨਾਮੈ ਹਰਿ ਗੁਣ ਗਾਇਆ ॥ ਮਸਤਕਿ ਮਣੀ ਪ੍ਰੀਤਿ ਬਹੁ ਪ੍ਰਗਟੀ ਹਰਿ ਨਾਮੈ ਹਰਿ ਸੋਹਾਇਆ ॥ ਜੋਤੀ ਜੋਤਿ ਮਿਲੀ ਪ੍ਰਭੁ ਪਾਇਆ ਮਿਲਿ ਸਤਿਗੁਰ ਮਨੂਆ ਮਾਨ ਜੀਉ ॥ ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥ ੧ ॥ ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਊਤਮ ਜਨ ਪਰਧਾਨ ਜੀਉ ॥ ਤਿਨੑ ਹਮ ਚਰਣ ਸਰੇਵਹ ਖਿਨੁ ਖਿਨੁ ਪਗ ਧੋਵਹ ਜਿਨ ਹਰਿ ਮੀਠ ਲਗਾਨ ਜੀਉ ॥ ਹਰਿ ਮੀਠਾ ਲਾਇਆ ਪਰਮ ਸੁਖ ਪਾਇਆ ਮੁਖਿ ਭਾਗਾ ਰਤੀ ਚਾਰੇ ॥ ਗੁਰਮਤਿ ਹਰਿ ਗਾਇਆ ਹਰਿ ਹਾਰੁ ਉਰਿ ਪਾਇਆ ਹਰਿ ਨਾਮਾ ਕੰਠਿ ਧਾਰੇ ॥ ਸਭ ਏਕ ਦ੍ਰਿਸਟਿ ਸਮਤੁ ਕਰਿ ਦੇਖੈ ਸਭੁ ਆਤਮਰਾਮੁ ਪਛਾਨ ਜੀਉ ॥ ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਊਤਮ ਜਨ ਪਰਧਾਨ ਜੀਉ ॥ ੨ ॥ ਸਤਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚਿ ਸੰਗਤਿ ਹਰਿ ਰਸੁ ਹੋਇ ਜੀਉ ॥ ਹਰਿ ਹਰਿ ਆਰਾਧਿਆ ਗੁਰ ਸਬਦਿ ਵਿਗਾਸਿਆ ਬੀਜਾ ਅਵਰੁ ਨ ਕੋਇ ਜੀਉ ॥ ਅਵਰੁ ਨ ਕੋਇ ਹਰਿ ਅੰਮ੍ਰਿਤੁ ਸੋਇ ਜਿਨਿ ਪੀਆ ਸੋ ਬਿਧਿ ਜਾਣੈ ॥ ਧਨੁ ਧੰਨੁ ਗੁਰੂ ਪੂਰਾ ਪ੍ਰਭੁ ਪਾਇਆ ਲਗਿ ਸੰਗਤਿ ਨਾਮੁ ਪਛਾਣੈ ॥ ਨਾਮੋ ਸੇਵਿ ਨਾਮੋ ਆਰਾਧੈ ਬਿਨੁ ਨਾਮੈ ਅਵਰੁ ਨ ਕੋਇ ਜੀਉ ॥ ਸਤਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚਿ ਸੰਗਤਿ ਹਰਿ ਰਸੁ ਹੋਇ ਜੀਉ ॥ ੩ ॥ ਹਰਿ ਦਇਆ ਪ੍ਰਭ ਧਾਰਹੁ ਪਾਖਣ ਹਮ ਤਾਰਹੁ ਕਢਿ ਲੇਵਹੁ ਸਬਦਿ ਸੁਭਾਇ ਜੀਉ ॥ ਮੋਹ ਚੀਕੜਿ ਫਾਥੇ ਨਿਘਰਤ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥