੪੪੭
ਹਮ ਜਾਤੇ ਹਰਿ ਬਾਂਹ ਪ੍ਰਭੂ ਪਕਰਾਇ ਜੀਉ ॥ ਪ੍ਰਭਿ ਬਾਂਹ ਪਕਰਾਈ ਊਤਮ ਮਤਿ ਪਾਈ ਗੁਰ ਚਰਣੀ ਜਨੁ ਲਾਗਾ ॥ ਹਰਿ ਹਰਿ ਨਾਮੁ ਜਪਿਆ ਆਰਾਧਿਆ ਮੁਖਿ ਮਸਤਕਿ ਭਾਗੁ ਸਭਾਗਾ ॥ ਜਨ ਨਾਨਕ ਹਰਿ ਕਿਰਪਾ ਧਾਰੀ ਮਨਿ ਹਰਿ ਹਰਿ ਮੀਠਾ ਲਾਇ ਜੀਉ ॥ ਹਰਿ ਦਇਆ ਪ੍ਰਭ ਧਾਰਹੁ ਪਾਖਣ ਹਮ ਤਾਰਹੁ ਕਢਿ ਲੇਵਹੁ ਸਬਦਿ ਸੁਭਾਇ ਜੀਉ ॥ ੪ ॥ ੫ ॥ ੧੨ ॥ ਆਸਾ ਮਹਲਾ ੪ ॥ ਮਨਿ ਨਾਮੁ ਜਪਾਨਾ ਹਰਿ ਹਰਿ ਮਨਿ ਭਾਨਾ ਹਰਿ ਭਗਤ ਜਨਾ ਮਨਿ ਚਾਉ ਜੀਉ ॥ ਜੋ ਜਨ ਮਰਿ ਜੀਵੇ ਤਿਨੑ ਅੰਮ੍ਰਿਤੁ ਪੀਵੈ ਮਨਿ ਲਾਗਾ ਗੁਰਮਤਿ ਭਾਉ ਜੀਉ ॥ ਮਨਿ ਹਰਿ ਹਰਿ ਭਾਉ ਗੁਰੁ ਕਰੇ ਪਸਾਉ ਜੀਵਨ ਮੁਕਤ ਸੁਖੁ ਹੋਈ ॥ ਜੀਵਣਿ ਮਰਣਿ ਹਰਿ ਨਾਮਿ ਸੁਹੇਲੇ ਮਨਿ ਹਰਿ ਹਰਿ ਹਿਰਦੈ ਸੋਈ ॥ ਮਨਿ ਹਰਿ ਹਰਿ ਵਸਿਆ ਗੁਰਮਤਿ ਹਰਿ ਰਸਿਆ ਹਰਿ ਹਰਿ ਰਸ ਗਟਾਕ ਪੀਆਉ ਜੀਉ ॥ ਮਨਿ ਨਾਮੁ ਜਪਾਨਾ ਹਰਿ ਹਰਿ ਮਨਿ ਭਾਨਾ ਹਰਿ ਭਗਤ ਜਨਾ ਮਨਿ ਚਾਉ ਜੀਉ ॥ ੧ ॥ ਜਗਿ ਮਰਣੁ ਨ ਭਾਇਆ ਨਿਤ ਆਪੁ ਲੁਕਾਇਆ ਮਤ ਜਮੁ ਪਕਰੈ ਲੈ ਜਾਇ ਜੀਉ ॥ ਹਰਿ ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਇਹੁ ਜੀਅੜਾ ਰਖਿਆ ਨ ਜਾਇ ਜੀਉ ॥ ਕਿਉ ਜੀਉ ਰਖੀਜੈ ਹਰਿ ਵਸਤੁ ਲੋੜੀਜੈ ਜਿਸ ਕੀ ਵਸਤੁ ਸੋ ਲੈ ਜਾਇ ਜੀਉ ॥ ਮਨਮੁਖ ਕਰਣ ਪਲਾਵ ਕਰਿ ਭਰਮੇ ਸਭਿ ਅਉਖਧ ਦਾਰੂ ਲਾਇ ਜੀਉ ॥ ਜਿਸ ਕੀ ਵਸਤੁ ਪ੍ਰਭ ਲਏ ਸੁਆਮੀ ਜਨ ਉਬਰੇ ਸਬਦੁ ਕਮਾਇ ਜੀਉ ॥ ਜਗਿ ਮਰਣੁ ਨ ਭਾਇਆ ਨਿਤ ਆਪੁ ਲੁਕਾਇਆ ਮਤ ਜਮੁ ਪਕਰੈ ਲੈ ਜਾਇ ਜੀਉ ॥ ੨ ॥ ਧੁਰਿ ਮਰਣੁ ਲਿਖਾਇਆ ਗੁਰਮੁਖਿ ਸੋਹਾਇਆ ਜਨ ਉਬਰੇ ਹਰਿ ਹਰਿ ਧਿਆਨਿ ਜੀਉ ॥ ਹਰਿ ਦਰਗਹ ਪੈਧੇ ਹਰਿ ਨਾਮੈ ਸੀਧੇ ਹਰਿ ਨਾਮੈ ਤੇ ਸੁਖ ਪਾਇਆ ॥ ਜਨਮ ਮਰਣ ਦੋਵੈ ਦੁਖ ਮੇਟੇ ਹਰਿ ਰਾਮੈ ਨਾਮਿ ਸਮਾਇਆ ॥ ਹਰਿ ਜਨ ਪ੍ਰਭੁ ਰਲਿ ਏਕੋ ਹੋਏ ਹਰਿ ਜਨ ਪ੍ਰਭੁ ਏਕ ਸਮਾਨਿ ਜੀਉ ॥ ਧੁਰਿ ਮਰਣੁ ਲਿਖਾਇਆ ਗੁਰਮੁਖਿ ਸੋਹਾਇਆ ਜਨ ਉਬਰੇ ਹਰਿ ਹਰਿ ਧਿਆਨਿ ਜੀਉ ॥ ੩ ॥ ਗੁਰੁ ਮੰਤ੍ਰੁ ਦ੍ਰਿੜਾਏ ਹਰਿ ਰਸਕਿ ਰਸਾਏ ਹਰਿ ਅੰਮ੍ਰਿਤੁ ਹਰਿ ਮੁਖਿ ਚੋਇ ਜੀਉ ॥ ਹਰਿ ਅੰਮ੍ਰਿਤ ਰਸੁ ਪਾਇਆ ਮੁਆ ਜੀਵਾਇਆ ਫਿਰਿ ਬਾਹੁੜਿ ਮਰਣੁ ਨ ਹੋਈ ॥ ਹਰਿ ਹਰਿ ਨਾਮੁ ਅਮਰ ਪਦੁ ਪਾਇਆ ਹਰਿ ਨਾਮਿ ਸਮਾਵੈ ਸੋਈ ॥ ਜਨ ਨਾਨਕ ਨਾਮੁ ਅਧਾਰੁ ਟੇਕ ਹੈ ਬਿਨੁ ਨਾਵੈ ਅਵਰੁ ਨ ਕੋਇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥