੪੪੮
ਜੀਉ ॥ ਜਗੁ ਉਪਜੈ ਬਿਨਸੈ ਬਿਨਸਿ ਬਿਨਾਸੈ ਲਗਿ ਗੁਰਮੁਖਿ ਅਸਥਿਰੁ ਹੋਇ ਜੀਉ ॥ ੪ ॥ ੬ ॥ ੧੩ ॥ ਆਸਾ ਮਹਲਾ ੪ ਛੰਤ ॥ ਵਡਾ ਮੇਰਾ ਗੋਵਿੰਦੁ ਅਗਮ ਅਗੋਚਰ ਆਦਿ ਨਿਰੰਜਨੁ ਨਿਰੰਕਾਰੁ ਜੀਉ ॥ ਤਾ ਕੀ ਗਤਿ ਕਹੀ ਨ ਜਾਈ ਅਮਿਤਿ ਵਡਿਆਈ ਮੇਰਾ ਗੋਵਿੰਦੁ ਅਲਖ ਅਪਾਰ ਜੀਉ ॥ ਗੋਵਿੰਦੁ ਅਲਖ ਅਪਾਰੁ ਅਪਰੰਪਰੁ ਆਪੁ ਆਪਣਾ ਜਾਣੈ ॥ ਕਿਆ ਇਹ ਜੰਤ ਵਿਚਾਰੇ ਕਹੀਅਹਿ ਜੋ ਤੁਧੁ ਆਖਿ ਵਖਾਣੈ ॥ ਜਿਸ ਨੋ ਨਦਰਿ ਕਰਹਿ ਤੂੰ ਅਪਣੀ ਸੋ ਗੁਰਮੁਖਿ ਕਰੇ ਵੀਚਾਰੁ ਜੀਉ ॥ ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥ ੧ ॥ ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਤੇਰਾ ਪਾਰੁ ਨ ਪਾਇਆ ਜਾਇ ਜੀਉ ॥ ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਸਭ ਮਹਿ ਰਹਿਆ ਸਮਾਇ ਜੀਉ ॥ ਘਟ ਅੰਤਰਿ ਪਾਰਬ੍ਰਹਮੁ ਪਰਮੇਸਰੁ ਤਾ ਕਾ ਅੰਤੁ ਨ ਪਾਇਆ ॥ ਤਿਸ ਰੂਪੁ ਨ ਰੇਖ ਅਦਿਸਟੁ ਅਗੋਚਰੁ ਗੁਰਮੁਖਿ ਅਲਖੁ ਲਖਾਇਆ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਸਹਜੇ ਨਾਮਿ ਸਮਾਇ ਜੀਉ ॥ ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਤੇਰਾ ਪਾਰੁ ਨ ਪਾਇਆ ਜਾਇ ਜੀਉ ॥ ੨ ॥ ਤੁੰ ਸਤਿ ਪਰਮੇਸਰੁ ਸਦਾ ਅਬਿਨਾਸੀ ਹਰਿ ਹਰਿ ਗੁਣੀ ਨਿਧਾਨੁ ਜੀਉ ॥ ਹਰਿ ਹਰਿ ਪ੍ਰਭੁ ਏਕੋ ਅਵਰੁ ਨ ਕੋਈ ਤੂੰ ਆਪੇ ਪੁਰਖੁ ਸੁਜਾਨੁ ਜੀਉ ॥ ਪੁਰਖੁ ਸੁਜਾਨੁ ਤੂੰ ਪਰਧਾਨੁ ਤੁਧੁ ਜੇਵਡੁ ਅਵਰੁ ਨ ਕੋਈ ॥ ਤੇਰਾ ਸਬਦੁ ਸਭੁ ਤੂੰ ਹੈ ਵਰਤਹਿ ਤੂੰ ਆਪੇ ਕਰਹਿ ਸੁ ਹੋਈ ॥ ਹਰਿ ਸਭ ਮਹਿ ਰਵਿਆ ਏਕੋ ਸੋਈ ਗੁਰਮੁਖਿ ਲਖਿਆ ਹਰਿ ਨਾਮੁ ਜੀਉ ॥ ਤੂੰ ਸਤਿ ਪਰਮੇਸਰੁ ਸਦਾ ਅਬਿਨਾਸੀ ਹਰਿ ਹਰਿ ਗੁਣੀ ਨਿਧਾਨੁ ਜੀਉ ॥ ੩ ॥ ਸਭੁ ਤੂੰ ਹੈ ਕਰਤਾ ਸਭ ਤੇਰੀ ਵਡਿਆਈ ਜਿਉ ਭਾਵੈ ਤਿਵੈ ਚਲਾਇ ਜੀਊ ॥ ਤੁਧੁ ਆਪੇ ਭਾਵੈ ਤਿਵੈ ਚਲਾਵਹਿ ਸਭ ਤੇਰੈ ਸਬਦਿ ਸਮਾਇ ਜੀਉ ॥ ਸਭ ਸਬਦਿ ਸਮਾਵੈ ਜਾਂ ਤੁਧੁ ਭਾਵੈ ਤੇਰੈ ਸਬਦਿ ਵਡਿਆਈ ॥ ਗੁਰਮੁਖਿ ਬੁਧਿ ਪਾਈਐ ਆਪੁ ਗਵਾਈਐ ਸਬਦੇ ਰਹਿਆ ਸਮਾਈ ॥ ਤੇਰਾ ਸਬਦੁ ਅਗੋਚਰੁ ਗੁਰਮੁਖਿ ਪਾਈਐ ਨਾਨਕ ਨਾਮਿ ਸਮਾਇ ਜੀਉ ॥ ਸਭੁ ਤੂੰ ਹੈ ਕਰਤਾ ਸਭ ਤੇਰੀ ਵਡਿਆਈ ਜਿਉ ਭਾਵੈ ਤਿਵੈ ਚਲਾਇ ਜੀਉ ॥ ੪ ॥ ੭ ॥ ੧੪ ॥

ੴ ਸਤਿਗੁਰ ਪ੍ਰਸਾਦਿ ॥ ਆਸਾ ਮਹਲਾ ੪ ਛੰਤ ਘਰੁ ੪ ॥
ਹਰਿ ਅੰਮ੍ਰਿਤ ਭਿੰਨੇ ਲੋਇਣਾ ਮਨੁ ਪ੍ਰੇਮਿ ਰਤੰਨਾ ਰਾਮ ਰਾਜੇ ॥ ਮਨੁ ਰਾਮਿ ਕਸਵਟੀ ਲਾਇਆ ਕੰਚਨੁ ਸੋਵਿੰਨਾ ॥ ਗੁਰਮੁਖਿ ਰੰਗਿ ਚਲੂਲਿਆ ਮੇਰਾ ਮਨੁ ਤਨੋ ਭਿੰਨਾ ॥ ਜਨੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥