੪੪੯
ਨਾਨਕੁ ਮੁਸਕਿ ਝਕੋਲਿਆ ਸਭੁ ਜਨਮੁ ਧਨੁ ਧੰਨਾ ॥ ੧ ॥ ਹਰਿ ਪ੍ਰੇਮ ਬਾਣੀ ਮਨੁ ਮਾਰਿਆ ਅਣੀਆਲੇ ਅਣੀਆ ਰਾਮ ਰਾਜੇ ॥ ਜਿਸੁ ਲਾਗੀ ਪੀਰ ਪਿਰੰਮ ਕੀ ਸੋ ਜਾਣੈ ਜਰੀਆ ॥ ਜੀਵਨ ਮੁਕਤਿ ਸੋ ਆਖੀਐ ਮਰਿ ਜੀਵੈ ਮਰੀਆ ॥ ਜਨ ਨਾਨਕ ਸਤਿਗੁਰੁ ਮੇਲਿ ਹਰਿ ਜਗੁ ਦੁਤਰੁ ਤਰੀਆ ॥ ੨ ॥ ਹਮ ਮੂਰਖ ਮੁਗਧ ਸਰਣਾਗਤੀ ਮਿਲੁ ਗੋਵਿੰਦ ਰੰਗਾ ਰਾਮ ਰਾਜੇ ॥ ਗੁਰਿ ਪੂਰੈ ਹਰਿ ਪਾਇਆ ਹਰਿ ਭਗਤਿ ਇਕ ਮੰਗਾ ॥ ਮੇਰਾ ਮਨੁ ਤਨੁ ਸਬਦਿ ਵਿਗਾਸਿਆ ਜਪਿ ਅਨਤ ਤਰੰਗਾ ॥ ਮਿਲਿ ਸੰਤ ਜਨਾ ਹਰਿ ਪਾਇਆ ਨਾਨਕ ਸਤਸੰਗਾ ॥ ੩ ॥ ਦੀਨ ਦਇਆਲ ਸੁਣਿ ਬੇਨਤੀ ਹਰਿ ਪ੍ਰਭ ਹਰਿ ਰਾਇਆ ਰਾਮ ਰਾਜੇ ॥ ਹਉ ਮਾਗਉ ਸਰਣਿ ਹਰਿ ਨਾਮ ਕੀ ਹਰਿ ਹਰਿ ਮੁਖਿ ਪਾਇਆ ॥ ਭਗਤਿ ਵਛਲੁ ਹਰਿ ਬਿਰਦੁ ਹੈ ਹਰਿ ਲਾਜ ਰਖਾਇਆ ॥ ਜਨੁ ਨਾਨਕੁ ਸਰਣਾਗਤੀ ਹਰਿ ਨਾਮਿ ਤਰਾਇਆ ॥ ੪ ॥ ੮ ॥ ੧੫ ॥ ਆਸਾ ਮਹਲਾ ੪ ॥ ਗੁਰਮੁਖਿ ਢੂੰਢਿ ਢੂਢੇਦਿਆ ਹਰਿ ਸਜਣੁ ਲਧਾ ਰਾਮ ਰਾਜੇ ॥ ਕੰਚਨ ਕਾਇਆ ਕੋਟ ਗੜ ਵਿਚਿ ਹਰਿ ਹਰਿ ਸਿਧਾ ॥ ਹਰਿ ਹਰਿ ਹੀਰਾ ਰਤਨੁ ਹੈ ਮੇਰਾ ਮਨੁ ਤਨੁ ਵਿਧਾ ॥ ਧੁਰਿ ਭਾਗ ਵਡੇ ਹਰਿ ਪਾਇਆ ਨਾਨਕ ਰਸਿ ਗੁਧਾ ॥ ੧ ॥ ਪੰਥੁ ਦਸਾਵਾ ਨਿਤ ਖੜੀ ਮੁੰਧ ਜੋਬਨਿ ਬਾਲੀ ਰਾਮ ਰਾਜੇ ॥ ਹਰਿ ਹਰਿ ਨਾਮੁ ਚੇਤਾਇ ਗੁਰ ਹਰਿ ਮਾਰਗਿ ਚਾਲੀ ॥ ਮੇਰੈ ਮਨਿ ਤਨਿ ਨਾਮੁ ਆਧਾਰੁ ਹੈ ਹਉਮੈ ਬਿਖੁ ਜਾਲੀ ॥ ਜਨ ਨਾਨਕ ਸਤਿਗੁਰੁ ਮੇਲਿ ਹਰਿ ਹਰਿ ਮਿਲਿਆ ਬਨਵਾਲੀ ॥ ੨ ॥ ਗੁਰਮੁਖਿ ਪਿਆਰੇ ਆਇ ਮਿਲੁ ਮੈ ਚਿਰੀ ਵਿਛੁੰਨੇ ਰਾਮ ਰਾਜੇ ॥ ਮੇਰਾ ਮਨੁ ਤਨੁ ਬਹੁਤੁ ਬੈਰਾਗਿਆ ਹਰਿ ਨੈਣ ਰਸਿ ਭਿੰਨੇ ॥ ਮੈ ਹਰਿ ਪ੍ਰਭੁ ਪਿਆਰਾ ਦਸਿ ਗੁਰੁ ਮਿਲਿ ਹਰਿ ਮਨੁ ਮੰਨੇ ॥ ਹਉ ਮੂਰਖੁ ਕਾਰੈ ਲਾਈਆ ਨਾਨਕ ਹਰਿ ਕੰਮੇ ॥ ੩ ॥ ਗੁਰ ਅੰਮ੍ਰਿਤ ਭਿੰਨੀ ਦੇਹੁਰੀ ਅੰਮ੍ਰਿਤੁ ਬੁਰਕੇ ਰਾਮ ਰਾਜੇ ॥ ਜਿਨਾ ਗੁਰਬਾਣੀ ਮਨਿ ਭਾਈਆ ਅੰਮ੍ਰਿਤਿ ਛਕਿ ਛਕੇ ॥ ਗੁਰ ਤੁਠੈ ਹਰਿ ਪਾਇਆ ਚੂਕੇ ਧਕ ਧਕੇ ॥ ਹਰਿ ਜਨੁ ਹਰਿ ਹਰਿ ਹੋਇਆ ਨਾਨਕੁ ਹਰਿ ਇਕੇ ॥ ੪ ॥ ੯ ॥ ੧੬ ॥ ਆਸਾ ਮਹਲਾ ੪ ॥ ਹਰਿ ਅੰਮ੍ਰਿਤ ਭਗਤਿ ਭੰਡਾਰ ਹੈ ਗੁਰ ਸਤਿਗੁਰ ਪਾਸੇ ਰਾਮ ਰਾਜੇ ॥ ਗੁਰੁ ਸਤਿਗੁਰੁ ਸਚਾ ਸਾਹੁ ਹੈ ਸਿਖ ਦੇਇ ਹਰਿ ਰਾਸੇ ॥ ਧਨੁ ਧੰਨੁ ਵਣਜਾਰਾ ਵਣਜੁ ਹੈ ਗੁਰੁ ਸਾਹੁ ਸਾਬਾਸੇ ॥ ਜਨੁ ਨਾਨਕੁ ਗੁਰੁ ਤਿਨੀੑ ਪਾਇਆ ਜਿਨ ਧੁਰਿ ਲਿਖਤੁ ਲਿਲਾਟਿ ਲਿਖਾਸੇ ॥ ੧ ॥ ਸਚੁ ਸਾਹੁ ਹਮਾਰਾ ਤੂੰ ਧਣੀ ਸਭੁ ਜਗਤੁ ਵਣਜਾਰਾ ਰਾਮ ਰਾਜੇ ॥ ਸਭ ਭਾਂਡੇ ਤੁਧੈ ਸਾਜਿਆ ਵਿਚਿ ਵਸਤੁ ਹਰਿ ਥਾਰਾ ॥ ਜੋ ਪਾਵਹਿ ਭਾਂਡੇ ਵਿਚਿ ਵਸਤੁ ਸਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥